11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਫ਼ਾਜ਼ਿਲਕਾ ਦੇ ਸਕੂਲਾਂ, ਰਾਸ਼ਨ ਡੀਪੂਆਂ ਤੇ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਤਹਿਤ ਚੱਲ ਰਹੀਆਂ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਜਾਂਚ ਲਈ ਫ਼ਾਜ਼ਿਲਕਾ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਆਂਗਣਵਾੜੀ ਕੇਂਦਰਾਂ, ਰਾਸ਼ਨ ਡੀਪੂਆਂ ਤੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਮਿਡ-ਡੇ-ਮੀਲ ਦੀ ਬਾਰੀਕੀ ਨਾਲ ਚੈਕਿੰਗ ਕੀਤੀ।

Ad Position 21
repet_subhas-goyals [Copy P29]
ਫ਼ਾਜ਼ਿਲਕਾ ਵਿਖੇ ਸਰਕਾਰੀ ਸਕੂਲ ਦੀ ਚੈਕਿੰਗ ਦੌਰਾਨ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਦੀ ਗੁਣਵੱਤਾ ਦੀ ਜਾਂਚ ਕਰਦੇ ਹੋਏ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ । ਅਜੀਤ ਤਸਵੀਰ 11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਤਹਿਤ ਚੱਲ ਰਹੀਆਂ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਜਾਂਚ ਲਈ ਫ਼ਾਜ਼ਿਲਕਾ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਆਂਗਣਵਾੜੀ ਕੇਂਦਰਾਂ, ਰਾਸ਼ਨ ਡੀਪੂਆਂ ਤੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਮਿਡ-ਡੇ-ਮੀਲ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਉਨ੍ਹਾਂ ਵਾਰਡ ਨੰਬਰ 2 ਦੇ ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਮਿਡਲ ਸਕੂਲ ਫ਼ਾਜ਼ਿਲਕਾ, ਵਾਰਡ ਨੰਬਰ 15 ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਫ਼ਾਜ਼ਿਲਕਾ ਵਿਖੇ ਬੱਚਿਆਂ ਨੂੰ ਦਿੱਤੇ ਜਾ ਰਹੇ ਮਿਡ-ਡੇ-ਮੀਲ ਨੂੰ ਖ਼ੁਦ ਖਾ ਕੇ ਉਸ ਦੀ ਗੁਣਵੱਤਾ ਪਰਖੀ। ਚੈਕਿੰਗ ਦੌਰਾਨ ਖਾਣੇ ’ਚ ਕੁੱਝ ਖ਼ਾਮੀਆਂ ਮਿਲਣ ’ਤੇ ਉਨ੍ਹਾਂ ਸਬੰਧਿਤ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਭਵਿੱਖ ’ਚ ਬੱਚਿਆਂ ਦੇ ਭੋਜਨ ਨਾਲ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਤੇ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਉਨ੍ਹਾਂ ਨੂੰ ਪੌਸ਼ਟਿਕ ਤੇ ਵਧੀਆ ਖਾਣਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤੋਂ ਬਾਅਦ ਉਨ੍ਹਾਂ ਆਂਗਣਵਾੜੀ ਸੈਂਟਰ ਕੋਡ ਨੰਬਰ 205 ਸਮੇਤ ਹੋਰਨਾਂ ਕੇਂਦਰਾਂ ਦਾ ਦੌਰਾ ਕਰਕੇ ਉੱਥੇ ਮੌਜੂਦ ਸੁਵਿਧਾਵਾਂ ਦਾ ਜਾਇਜ਼ਾ ਲਿਆ। ਰਾਸ਼ਨ ਡੀਪੂਆਂ ਦੀ ਜਾਂਚ ਕਰਦਿਆਂ ਉਨ੍ਹਾਂ ਜੱਟੀਆਂ ਮੁਹੱਲਾ ਤੇ ਸ਼ਿਵਪੁਰੀ ਰੋਡ ਸਥਿਤ ਡੀਪੂਆਂ ’ਤੇ ਲਾਭਪਾਤਰੀਆਂ ਨੂੰ ਵੰਡੀ ਜਾ ਰਹੀ ਕਣਕ ਦੀ ਚੈਕਿੰਗ ਕੀਤੀ। ਉਨ੍ਹਾਂ ਡੀਪੂ ਹੋਲਡਰਾਂ ਨੂੰ ਨਿਰਦੇਸ਼ ਦਿੱਤੇ ਕਿ ਹਰੇਕ ਲਾਭਪਾਤਰੀ ਨੂੰ ਨਿਸ਼ਚਿਤ ਸਮੇਂ ’ਤੇ ਪੂਰੀ ਕਣਕ ਦਿੱਤੀ ਜਾਵੇ ਤੇ ਜਿਨ੍ਹਾਂ ਨੂੰ ਘੱਟ ਕਣਕ ਮਿਲੀ ਹੈ, ਉਨ੍ਹਾਂ ਨੂੰ ਤੁਰੰਤ ਬਾਕੀ ਦੀ ਮਾਤਰਾ ਉਪਲਬਧ ਕਰਵਾਈ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਹੈਲਪ ਲਾਈਨ ਨੰਬਰ ਤੇ ਈਮੇਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਜਨਾਵਾਂ ਨਾਲ ਸਬੰਧਿਤ ਕਿਸੇ ਵੀ ਸ਼ਿਕਾਇਤ ਲਈ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੋਲ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਤਿਕੋਣੀ ਟੱਕਰ ਵਿਚ ਕੌਣ ਸੰਭਾਲੇਗਾ ਬਾਰ ਐਸੋਸੀਏਸ਼ਨ ਅਬੋਹਰ ਦੇ ਵਕੀਲਾਂ ਦੀ ਕਮਾਨ ? ਅਬੋਹਰ ਦੇ ਬਾਰ ਰੂਮ ਵਿਚ ਅੱਜ 545 ਵਕ... ਅਗਲੀ ਖ਼ਬਰ ਜ਼ਿਲ੍ਹਾ ਖੇਡ ਅਫ਼ਸਰ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ 15 ਸਤੰਬਰ ਤੱਕ ਜਾਰੀ ਰਹਿਣਗੇ ਖੇਡ ਮੁਕਾਬਲੇ
Ad Position 24