12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬ ਸਰਕਾਰ ਦਾ ਲੋਕਾਂ ਨੂੰ ਖੇਡਾਂ ਨਾਲ ਜੋੜਨ ਦਾ ਨਿਵੇਕਲਾ ਉਪਰਾਲਾ ਹੋ ਰਿਹਾ ਹੈ ਸਾਰਥਿਕ ਸਾਬਤ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਵਿਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਫ਼ਾਜ਼ਿਲਕਾ, ਜਲਾਲਾਬਾਦ ਤੇ ਬੱਲੂਆਣਾ ਦੇ ਵਿਧਾਇਕਾਂ ਨੇ ਆਪ ਰਜਿਸਟਰੇਸ਼ਨ ਕਰਵਾ ਕੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਮੌਜੂਦਗੀ ਵਿਚ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਜਗਦੀਪ ਕੰਬੋਜ ਗੋਲਡੀ ਤੇ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਨੇ ਆਨਲਾਈਨ ਪੋਰਟਲ ’ਤੇ ਆਪਣੀ ਰਜਿਸਟਰੇਸ਼ਨ ਕਰਵਾਈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਵਿਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਫ਼ਾਜ਼ਿਲਕਾ, ਜਲਾਲਾਬਾਦ ਤੇ ਬੱਲੂਆਣਾ ਦੇ ਵਿਧਾਇਕਾਂ ਨੇ ਆਪ ਰਜਿਸਟਰੇਸ਼ਨ ਕਰਵਾ ਕੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਮੌਜੂਦਗੀ ਵਿਚ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਜਗਦੀਪ ਕੰਬੋਜ ਗੋਲਡੀ ਤੇ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਨੇ ਆਨਲਾਈਨ ਪੋਰਟਲ ’ਤੇ ਆਪਣੀ ਰਜਿਸਟਰੇਸ਼ਨ ਕਰਵਾਈ। ਵਿਧਾਇਕ ਜਗਦੀਪ ਕੰਬੋਜ ਗੋਲਡੀ, ਨਰਿੰਦਰ ਪਾਲ ਸਿੰਘ ਸਵਨਾ ਤੇ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨੌਜਵਾਨਾਂ ਨੂੰ ਮੋਬਾਈਲ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਖੇਡ ਮੈਦਾਨਾਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬਲਾਕ ਫ਼ਾਜ਼ਿਲਕਾ, ਅਬੋਹਰ ਤੇ ਖੂਈਆਂ ਸਰਵਰ ਵਿਚ 12 ਸਤੰਬਰ ਤੱਕ ਅਤੇ ਜਲਾਲਾਬਾਦ ਤੇ ਅਰਨੀਵਾਲਾ ਸ਼ੇਖ਼ ਸੁਭਾਨ ਵਿਚ 13 ਤੋਂ 15 ਸਤੰਬਰ ਤੱਕ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਡਰ-14 ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ ਖਿਡਾਰੀ ਐਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਤੇ ਵਾਲੀਬਾਲ ਵਿਚ ਹਿੱਸਾ ਲੈ ਸਕਦੇ ਹਨ। ਭਾਗ ਲੈਣ ਲਈ ਪੰਜਾਬ ਦਾ ਰਿਹਾਇਸ਼ੀ ਪ੍ਰਮਾਣ ਪੱਤਰ ਜਾਂ ਆਈ.ਡੀ. ਕਾਰਡ ਤੇ ਉਮਰ ਦੇ ਸਬੂਤ ਵਜੋਂ ਪਛਾਣ ਪੱਤਰ ਨਾਲ ਲਿਆਉਣਾ ਲਾਜ਼ਮੀ ਹੈ। ਖੇਡਾਂ ਸਬੰਧੀ ਪੂਰੀ ਜਾਣਕਾਰੀ ਜ਼ਿਲ੍ਹੇ ਦੀ ਵੈੱਬਸਾਈਟ ’ਤੇ ਉਪਲਬਧ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੀ ਚੋਣ ’ਚ ਸਿਧਾਰਥ ਖੁਰਾਣਾ ਬਣੇ ਪ੍ਰਧਾਨ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ
Ad Position 24