12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਬੋਹਰ ਵਿਖੇ ਲਗਾਇਆ ਮੁਫ਼ਤ ਆਯੂਸ਼ ਸਿਹਤ ਕੈਂਪ

ਅਬੋਹਰ, 11 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਦੇ ਆਯੂਸ਼ ਵਿਭਾਗ ਦੇ ਹੁਕਮਾਂ ਅਨੁਸਾਰ ਡਾਇਰੈਕਟਰ ਆਯੁਰਵੇਦ ਪੰਜਾਬ ਡਾ. ਰਮਨ ਖੰਨਾ ਤੇ ਡਾਇਰੈਕਟਰ ਹੋਮਿਓਪੈਥਿਕ ਪੰਜਾਬ ਡਾ.

Ad Position 21
repet_subhas-goyals [Copy P29]
ਮੁਫ਼ਤ ਆਯੂਸ਼ ਸਿਹਤ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ ਤੇ ਸਿਹਤ ਵਿਭਾਗ ਦੀ ਟੀਮ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 12-09-2026
ਅਬੋਹਰ, 11 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਦੇ ਆਯੂਸ਼ ਵਿਭਾਗ ਦੇ ਹੁਕਮਾਂ ਅਨੁਸਾਰ ਡਾਇਰੈਕਟਰ ਆਯੁਰਵੇਦ ਪੰਜਾਬ ਡਾ.ਰਮਨ ਖੰਨਾ ਤੇ ਡਾਇਰੈਕਟਰ ਹੋਮਿਓਪੈਥਿਕ ਪੰਜਾਬ ਡਾ.ਹਰਿੰਦਰਪਾਲ ਸਿੰਘ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ.ਗੁਰਪ੍ਰੀਤ ਸਿੰਘ ਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ.ਰਾਜੀਵ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਧਰਮ ਨਗਰੀ ਵਿਖੇ ਵਿਸ਼ੇਸ਼ ਮੁਫ਼ਤ ਆਯੂਸ਼ ਸਿਹਤ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਆਯੂਸ਼ ਵਿਭਾਗ ਦੀ ਤਜਰਬੇਕਾਰ ਟੀਮ ਵਲੋਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਆਯੁਰਵੈਦਿਕ ਵਿਭਾਗ ਦੀ ਟੀਮ ਵਿਚ ਡਾ.ਅਮਿੱਤ ਕੁਮਾਰ ਤੇ ਡਾ.ਪਰਵਿੰਦਰ ਕੌਰ ਨੇ ਮਰੀਜ਼ਾਂ ਦੀ ਜਾਂਚ ਕੀਤੀ ਜਦਕਿ ਉਪਵੈਦ ਕਿਰਨ ਕੰਬੋਜ ਤੇ ਰਾਕੇਸ਼ ਕੁਮਾਰ ਨੇ ਮੁਫ਼ਤ ਆਯੁਰਵੈਦਿਕ ਦਵਾਈਆਂ ਵੰਡੀਆਂ। ਇਸ ਤੋਂ ਇਲਾਵਾ ਯੋਗ ਟਰੇਨਰ ਅੰਕੁਰ ਰਿਣਵਾ ਤੇ ਰੁਚਿਕਾ ਵਲੋਂ ਯੋਗ ਅਭਿਆਸ ਕਰਵਾ ਕੇ ਲੋਕਾਂ ਨੂੰ ਤੰਦਰੁਸਤ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਆਯੁਰਵੈਦਿਕ ਓ.ਪੀ.ਡੀ. ਵਿਚ ਕੁੱਲ 407 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਉਨ੍ਹਾਂ ਨੂੰ ਮੁਫ਼ਤ ਆਯੁਰਵੈਦਿਕ ਦਵਾਈਆਂ ਦਿੱਤੀਆਂ ਗਈਆਂ। ਇਸੇ ਤਰ੍ਹਾਂ ਹੋਮਿਓਪੈਥਿਕ ਵਿਭਾਗ ਦੀ ਟੀਮ ’ਚ ਡਾ.ਪ੍ਰਦੀਪ ਕੁਮਾਰ, ਡਾ.ਮੁਕੇਸ਼ ਸਿੰਘ ਰਾਜੋਰੀਆ, ਹੋਮਿਓਪੈਥਿਕ ਡਿਸਪੈਂਸਰ ਸੁਖਵਿੰਦਰ ਸਿੰਘ, ਸੁਨੀਲ ਕੁਮਾਰ ਤੇ ਵਾਰਡ ਅਟੈਂਡੈਂਟ ਰਾਜਪਾਲ ਸਿੰਘ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਹੋਮਿਓਪੈਥਿਕ ਓ.ਪੀ.ਡੀ. ਵਿਚ 352 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਹੋਮਿਓਪੈਥਿਕ ਦਵਾਈਆਂ ਦਿੱਤੀਆਂ ਗਈਆਂ। ਕੈਂਪ ਵਿਚ ਪਰਮਜੀਤ ਕੌਰ ਤੇ ਵਾਰਡ ਅਟੈਂਡੈਂਟ ਕੁਲਦੀਪ ਸਿੰਘ ਨੇ ਵੀ ਸਹਿਯੋਗ ਦਿੱਤਾ। ਇਸ ਤਰ੍ਹਾਂ ਕੈਂਪ ਦੌਰਾਨ ਕੁੱਲ 759 ਮਰੀਜ਼ਾਂ ਨੇ ਆਯੁਰਵੇਦ, ਹੋਮਿਓਪੈਥੀ ਤੇ ਯੋਗ ਰਾਹੀਂ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਆਯੂਸ਼ ਪ੍ਰਣਾਲੀ ਰਾਹੀਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਤੇ ਤੰਦਰੁਸਤ ਜੀਵਨ-ਸ਼ੈਲੀ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅਜਿਹੇ ਕੈਂਪ ਭਵਿੱਖ ਵਿਚ ਵੀ ਲਗਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਹਾਟ ਸਪਾਟ ਖੇਤਰਾਂ ਅਤੇ ਆਮ ਆਦਮੀ ਕਲੀਨਿਕਾਂ ’ਚ ਡੇਂਗੂ ਵਿਰੋਧੀ ਮੁਹਿੰਮ ਜਾਰੀ ਅਗਲੀ ਖ਼ਬਰ ਤਿਕੋਣੀ ਟੱਕਰ ’ਚ ਚੌਥੀ ਵਾਰ ਅਮਨਦੀਪ ਧਾਲੀਵਾਲ ਬਾਰ ਐਸੋਸੀਏਸ਼ਨ ਅਬੋਹਰ ਦੇ ਪ੍ਰਧਾਨ ਬਣੇ
Ad Position 24