12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ’ਚ ਮਾਰੀਆਂ ਮੱਲਾਂ

ਜਲਾਲਾਬਾਦ, 11 ਸਤੰਬਰ (ਜਸਕਰਨ ਸਿੰਘ ਤਨੇਜਾ)- ਸ਼ਿਵਾਲਿਕ ਪਬਲਿਕ ਸਕੂਲ ਫਲੀਆਂ ਵਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਤੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਵਿਚੋਂ ਕਈ ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਹੈ।

Ad Position 21
repet_subhas-goyals [Copy P29]
ਜ਼ਿਲ੍ਹਾ ਅਤੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਤਗਮੇ ਜਿੱਤਣ ਵਾਲੇ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀ ਸਕੂਲ ਪ੍ਰਬੰਧਕਾਂ ਨਾਲ। ਤਸਵੀਰ-ਜਸਕਰਨ ਸਿੰਘ ਤਨੇਜਾ 12-09-2026
ਜਲਾਲਾਬਾਦ, 11 ਸਤੰਬਰ (ਜਸਕਰਨ ਸਿੰਘ ਤਨੇਜਾ)- ਸ਼ਿਵਾਲਿਕ ਪਬਲਿਕ ਸਕੂਲ ਫਲੀਆਂ ਵਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਤੇ ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਵਿਚੋਂ ਕਈ ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਹੈ। ਮੁਕਾਬਲਿਆਂ ਦੌਰਾਨ ਰੋਨਵ ਨੇ 400 ਮੀਟਰ ਦੌੜ ਵਿਚ ਦੋ ਸੋਨ ਤਗਮੇ ਜਿੱਤ ਕੇ ਰਾਜ ਪੱਧਰੀ ਮੁਕਾਬਲੇ ਲਈ ਕੁਆਲੀਫ਼ਾਈ ਕੀਤਾ। ਇਸ ਤੋਂ ਇਲਾਵਾ ਹਿਮਾਂਸ਼ੂ ਨੇ ਡਿਸਕਸ ਥਰੋਅ, ਲਵਪ੍ਰੀਤ ਸਿੰਘ ਨੇ 200 ਮੀਟਰ ਦੌੜ ਅਤੇ ਸਟੀਫਨ ਨੇ ਸ਼ਾਟਪੁੱਟ ਵਿਚ ਸੋਨ ਤਗਮੇ ਹਾਸਲ ਕੀਤੇ। ਰਿਦਮ ਨੇ ਸ਼ਾਟਪੁੱਟ ਤੇ ਡਿਸਕਸ ਥਰੋਅ ਵਿਚ ਇਕ ਸੋਨ ਤੇ ਇਕ ਚਾਂਦੀ ਦਾ ਤਗਮਾ ਜਿੱਤਿਆ। ਅਨਵੀ ਨੇ ਲੌਂਗ ਜੰਪ ਵਿਚ ਤੇ ਗੁਨਗੀਤ ਨੇ 200 ਮੀਟਰ ਦੌੜ ਵਿਚ ਨੇ ਚਾਂਦੀ ਦਾ ਤਗਮਾ ਜਦਕਿ ਸੰਗਮ ਨੇ ਲੌਂਗ ਜੰਪ ਵਿਚ ਕਾਂਸੇ ਦਾ ਤਗਮਾ ਜਿੱਤਿਆ। ਅੰਡਰ-14 ਤੇ ਅੰਡਰ-17 ਰਿਲੇਅ ਟੀਮਾਂ ਨੇ ਕ੍ਰਮਵਾਰ ਸਿਲਵਰ ਤੇ ਕਾਂਸੇ ਦੇ ਤਗਮੇ ਪ੍ਰਾਪਤ ਕੀਤੇ। ਇਸ ਪ੍ਰਾਪਤੀ ’ਤੇ ਸਕੂਲ ਚੇਅਰਮੈਨ ਐਡਵੋਕੇਟ ਅਰਜਿੰਦਰ ਕੰਬੋਜ, ਮੈਨੇਜਰ ਸੁਕੇਸ਼ ਮੋਂਗਾ, ਪ੍ਰਿੰਸੀਪਲ ਸ਼ਗੁਫਤਾ ਸ਼ਰਮਾ ਤੇ ਮੈਨੇਜਮੈਂਟ ਨੇ ਜੇਤੂ ਵਿਦਿਆਰਥੀਆਂ, ਮਾਪਿਆਂ ਤੇ ਖੇਡ ਅਧਿਆਪਕਾਂ ਅਮਰਿੰਦਰ ਸਿੰਘ ਤੇ ਸਿਮਰਨ ਸਿੰਗਲਾ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਬੱਚਿਆਂ ਨੂੰ ਖੇਡਾਂ ’ਚ ਅੱਗੇ ਵਧਣ ਲਈ ਹਰ ਸੰਭਵ ਮੌਕਾ ਦੇਵੇਗਾ।
Ad Position 22
No active advertisement
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ 6 ਤਗਮੇ ਅਗਲੀ ਖ਼ਬਰ ਰਾਜਨ ਗੁਰਬਖ਼ਸ਼ ਰਾਏ ਨੇ ਬਤੌਰ ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ ਫ਼ਾਜ਼ਿਲਕਾ ਦਾ ਸੰਭਾਲਿਆ ਅਹੁਦਾ
Ad Position 24