12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਰਾਗਿਨੀ ਕੁੱਕੜ ਫਾਊਂਡੇਸ਼ਨ ਵਲੋਂ ਔਰਤਾਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਉਪਰਾਲਾ

ਅਬੋਹਰ, 11 ਸਤੰਬਰ (ਵਿਵੇਕ ਹੂੜੀਆ)- ਸਥਾਨਕ ਗੋਪੀਚੰਦ ਆਰਿਆ ਮਹਿਲਾ ਕਾਲਜ ਵਿਖੇ ਵਿਦਿਆਰਥਣਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਰਾਗਿਨੀ ਕੁੱਕੜ ਫਾਊਂਡੇਸ਼ਨ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਸਵਰਗੀ ਰਾਗਿਨੀ ਕੁੱਕੜ ਦੀ ਯਾਦ ਵਿਚ ਉਨ੍ਹਾਂ ਦੇ ਭਰਾ ਅੰਜੁਮ ਕੁੱਕੜ ਤੇ ਪੁੱਤਰ ਤਨਮਯ ਵਲੋਂ 51,000 ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਦਾਨ ਕੀਤੀ ਗਈ।

Ad Position 21
repet_subhas-goyals [Copy P29]
ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਰਾਗਿਨੀ ਕੁੱਕੜ ਫਾਊਂਡੇਸ਼ਨ ਵਲੋਂ ਵਿੱਤੀ ਸਹਾਇਤਾ ਦਾ ਚੈੱਕ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੂੰ ਸੌਂਪਦੇ ਹੋਏ ਪਰਿਵਾਰਕ ਮੈਂਬਰ। ਅਜੀਤ ਤਸਵੀਰ 12-09-2026
ਅਬੋਹਰ, 11 ਸਤੰਬਰ (ਵਿਵੇਕ ਹੂੜੀਆ)- ਸਥਾਨਕ ਗੋਪੀਚੰਦ ਆਰਿਆ ਮਹਿਲਾ ਕਾਲਜ ਵਿਖੇ ਵਿਦਿਆਰਥਣਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਰਾਗਿਨੀ ਕੁੱਕੜ ਫਾਊਂਡੇਸ਼ਨ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਸਵਰਗੀ ਰਾਗਿਨੀ ਕੁੱਕੜ ਦੀ ਯਾਦ ਵਿਚ ਉਨ੍ਹਾਂ ਦੇ ਭਰਾ ਅੰਜੁਮ ਕੁੱਕੜ ਤੇ ਪੁੱਤਰ ਤਨਮਯ ਵਲੋਂ 51,000 ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਦਾਨ ਕੀਤੀ ਗਈ। ਸਵਰਗੀ ਰਾਗਿਨੀ ਕੁੱਕੜ ਆਪਣੇ ਦਾਦਾ ਸਵਰਗੀ ਮੁਰਾਰੀ ਲਾਲ ਕੁੱਕੜ ਦੀ ਯਾਦ ਵਿਚ ‘ਐਮ.ਐਲ. ਕੁੱਕੜ ਮੈਮੋਰੀਅਲ ਸਕਾਲਰਸ਼ਿਪ’ ਰਾਹੀਂ ਹਰ ਸਾਲ ਲੋੜਵੰਦ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥਣਾਂ ਦੀ ਫ਼ੀਸ ਭਰਨ ਵਿਚ ਮਦਦ ਕਰਦੇ ਸਨ। ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੀ ਇਸੇ ਸੇਵਾ ਭਾਵਨਾ ਤੇ ਲੜਕੀਆਂ ਦੀ ਸਿੱਖਿਆ ਲਈ ਐਨ.ਜੀ.ਓ. ਸਥਾਪਤ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਇਹ ਰਾਸ਼ੀ ਫਾਊਂਡੇਸ਼ਨ ਰਾਹੀਂ ਭੇਟ ਕੀਤੀ ਹੈ। ਕਾਲਜ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਨੇ ਸਵਰਗੀ ਰਾਗਿਨੀ ਕੁੱਕੜ ਦੇ ਪਰਿਵਾਰ ਦਾ ਧੰਨਵਾਦ ਕੀਤਾ। ਉਨ੍ਹਾਂ ਫਾਊਂਡੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥਣਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਉਤਸਵ ਨੂੰ ਸਮਰਪਿਤ ਫ਼ਾਜ਼ਿਲਕਾ ਦੇ ਪਿੰਡਾਂ ’ਚ ਦਿਖਾਈ ਗਈ ਦਸਤਾਵੇਜ਼ੀ ਫ਼ਿਲਮ ਅਗਲੀ ਖ਼ਬਰ ਨੈਸ਼ਨਲ ਕਾਲਜ ’ਚ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Ad Position 24