12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਫੇਸਬੁੱਕ ’ਤੇ ਅਸਲੇ ਸਮੇਤ ਫ਼ੋਟੋਆਂ ਪੋਸਟ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਫੇਸਬੁੱਕ ’ਤੇ ਅਸਲੇ ਸਮੇਤ ਫ਼ੋਟੋਆਂ ਪੋਸਟ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਵਲੋਂ ਇਤਲਾਹ ਦਿੱਤੀ ਗਈ ਕਿ ਸੁਖਚੈਨ ਸਿੰਘ ਉਰਫ਼ ਚੈਨਾ ਪੁੱਤਰ ਸੁਰਜੀਤ ਸਿੰਘ ਵਾਸੀ ਘਾਂਗਾ ਖ਼ੁਰਦ ਵਲੋਂ ਆਪਣੀ ਫੇਸਬੁੱਕ ਆਈ.ਡੀ. ’ਤੇ ਅਸਲੇ ਸਮੇਤ ਫ਼ੋਟੋਆਂ ਪੋਸਟ ਕੀਤੀਆਂ ਗਈਆਂ ਹਨ ਜਿਸ ਨਾਲ ਉਸ ਵਲੋਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਹੁਕਮਾਂ ਦੀ ਉਲੰਘਣਾ ਕਰਨਾ ਸਾਬਤ ਹੋਇਆ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 20 ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 20 ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਗੁਮਾਨੀ ਵਾਲਾ ਖੂਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬਲਜਿੰਦਰ ਸਿੰਘ ਉਰਫ਼ ਬੌਬੀ ਪੁੱਤਰ ਜਸਵਿੰਦਰ ਸਿੰਘ, ਆਕਾਸ਼ਦੀਪ ਸਿੰਘ ਉਰਫ਼ ਬਿੱਲਾ ਪੁੱਤਰ ਦਰਸ਼ਨ ਸਿੰਘ, ਗੋਰਾ ਪੁੱਤਰ ਦਰਸ਼ਨ ਸਿੰਘ ਵਾਸੀ ਸੂਰਘੁਰੀ ਉਰਫ਼ ਚੱਕ ਮੋਜਦੀਨ ਵਾਲਾ, ਆਕਾਸ਼ਦੀਪ ਸਿੰਘ ਵਾਸੀ ਚੱਕ ਰੂਮ ਵਾਲਾ, ਲਵਪ੍ਰੀਤ ਸਿੰਘ ਉਰਫ਼ ਰਿੰਕੂ ਵਾਸੀ ਕੰਨਲ਼ਾ ਵਾਲੇ ਝੁੱਗੇ ਤੇ 15-20 ਅਣਪਛਾਤੇ ਲੜਕਿਆਂ ਨੇ ਹਮਮਸ਼ਵਰਾ ਹੋ ਕੇ ਸਪਾਇਸੀ ਗਾਰਡਨ ਹੋਟਲ ਨੇੜੇ ਰਾਧਾ ਸੁਆਮੀ ਸਤਸੰਗ ਘਰ ਜਲਾਲਾਬਾਦ ਕੋਲ ਉਸ ਦੀ ਕੁੱਟਮਾਰ ਕੀਤੀ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਧੇ ਸ਼ਾਮ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਜਲਾਲਾਬਾਦ ਪੁੱਜੀ ਤਾਂ ਸੜਕ ਦੇ ਸੱਜੇ ਪਾਸੇ ਸਾਜਨ ਕੁਮਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਸੁਖੇਰਾ ਬੋਦਲਾ ਤੇ ਅਨਮੋਲ ਬਤਰਾ ਪੁੱਤਰ ਰਮੇਸ਼ ਕੁਮਾਰ ਵਾਸੀ ਦਸਮੇਸ਼ ਨਗਰੀ ਜਲਾਲਾਬਾਦ ਕੋਲੋਂ ਇਕ ਨੀਲੇ ਰੰਗ ਦਾ ਪਲਾਸਟਿਕ ਦਾ ਗੱਟਾ ਬਰਾਮਦ ਹੋਇਆ ਜਿਸ ਦੀ ਤਲਾਸ਼ੀ ਕਰਨ ’ਤੇ ਉਸ ਵਿਚੋਂ 700 ਪੱਤੇ ਪ੍ਰੈਗਾਬਾਲਿਨ ਕੈਪਸੂਲ (ਕੁੱਲ 7000 ਕੈਪਸੂਲ) ਬਰਾਮਦ ਹੋਏ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਜਲਾਲਾਬਾਦ ਵਾਲੇ ਪਾਸੇ ਪੁੱਜੀ ਤਾਂ ਗੋਬਿੰਦ ਨਗਰੀ ਦੇ ਸਾਹਮਣੇ ਪਏ ਖ਼ਾਲੀ ਪਲਾਟਾਂ ਕੋਲ ਯੁਗਰਾਜ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗੋਬਿੰਦ ਨਗਰੀ ਜਲਾਲਾਬਾਦ ਹੱਥ ਵਿਚ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਫੜੀ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਲਿਫ਼ਾਫ਼ਾ ਹੇਠਾਂ ਸੁੱਟ ਕੇ ਖਿਸਕਣ ਲੱਗਿਆ ਤਾਂ ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਸੁੱਟੇ ਗਏ ਲਿਫ਼ਾਫ਼ੇ ਦੀ ਤਲਾਸ਼ੀ ਕਰਨ ’ਤੇ ਉਸ ਵਿਚੋਂ 10 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਜਾਇਜ਼ ਮਾਈਨਿੰਗ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਦਿਆਲ ਸਿੰਘ ਨੇ ਦੱਸਿਆ ਕਿ ਮਾਈਨਿੰਗ ਇੰਸਪੈਕਟਰ ਵਲੋਂ ਲਾਧੂਕਾ ਡਰੇਨ ਵਿਚ ਛਾਪੇਮਾਰੀ ਕੀਤੀ ਗਈ, ਜਿੱਥੇ ਇਕ ਅਣਪਛਾਤਾ ਟਰੈਕਟਰ ਚਾਲਕ ਨਜਾਇਜ਼ ਮਾਈਨਿੰਗ ਕਰ ਰੇਤਾ ਕੱਢ ਰਿਹਾ ਸੀ, ਜਿਸ ਕੋਲੋਂ ਇਕ ਡੋਲੂ ਕਰਾਹਾ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਐਕਸਪਾਇਰੀ ਖਾਦ ਵੇਚਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਐਕਸਪਾਇਰੀ ਤਰੀਕ ਵਾਲੀ ਖਾਦ ਵੇਚਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਇੰਸਪੈਕਟਰ ਪਰਮਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਹਰੀਸ਼ ਕੁਮਾਰ ਇਨਸੈਕਟੀਸਾਈਡ ਇੰਸਪੈਕਟਰ ਬਲਾਕ ਫ਼ਾਜ਼ਿਲਕਾ ਵਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਅੰਕੁਸ਼ ਧੂੜੀਆ ਪੁੱਤਰ ਸੁਭਾਸ਼ ਚੰਦਰ ਵਾਸੀ ਡਾਵਰਾ ਸਟਰੀਟ ਫ਼ਾਜ਼ਿਲਕਾ ਵਲੋਂ ਆਪਣੀ ਦੁਕਾਨ ਦਾਣਾ ਮੰਡੀ ਫ਼ਾਜ਼ਿਲਕਾ ਵਿਖੇ ਐਕਸਪਾਇਰੀ ਤਰੀਕ ਵਾਲੀ ਖਾਦ ਵੇਚੀ ਜਾ ਰਹੀ ਸੀ ਜਿਸ ’ਤੇ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਨੂੰ ‘ਰੰਗਲਾ ਪੰਜਾਬ’ ਦੀਆਂ ਗਰਾਂਟਾਂ ਤੋਂ ਬਾਹਰ ਰੱਖਣਾ ਵਿਤਕਰੇ ਦੀ ਮਿਸਾਲ- ਵਿਧਾਇਕ ਸੰਦੀਪ ਜਾਖੜ ਅਗਲੀ ਖ਼ਬਰ ਭਾਰਤ-ਪਾਕਿ ਸਰਹੱਦ ’ਤੇ ਪਹੁੰਚੀ ਫੈਜ਼ਾਨ-ਏ-ਮਦੀਨਾ ਜਾਮਾ ਮਸਜਿਦ ਸੁੰਨੀ ਬਰੇਲਵੀ ਸੋਸਾਇਟੀ ਨੇ ਅਮਨ-ਸ਼ਾਂਤੀ ਦੀ ਦੁਆ ਕੀਤੀ
Ad Position 24