12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

- ਖੇਡਾਂ ਵਤਨ ਪੰਜਾਬ ਦੀਆਂ 2026- ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਦੂਸਰਾ ਦਿਨ ਰਿਹਾ ਸਫਲ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਬਲਾਕ ਫ਼ਾਜ਼ਿਲਕਾ, ਅਬੋਹਰ ਤੇ ਖੂਈਆਂ ਸਰਵਰ ਵਿਖੇ ਚੱਲ ਰਹੇ 3 ਦਿਨਾਂ (10 ਤੋਂ 12 ਸਤੰਬਰ) ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਦੂਜਾ ਦਿਨ ਸਫਲਤਾਪੂਰਵਕ ਨੇਪਰੇ ਚੜ੍ਹਿਆ। ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਉਮਰ ਵਰਗਾਂ ਦੇ ਰੋਚਕ ਮੁਕਾਬਲੇ ਕਰਵਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਬਲਾਕ ਫ਼ਾਜ਼ਿਲਕਾ, ਅਬੋਹਰ ਤੇ ਖੂਈਆਂ ਸਰਵਰ ਵਿਖੇ ਚੱਲ ਰਹੇ 3 ਦਿਨਾਂ (10 ਤੋਂ 12 ਸਤੰਬਰ) ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਦੂਜਾ ਦਿਨ ਸਫਲਤਾਪੂਰਵਕ ਨੇਪਰੇ ਚੜ੍ਹਿਆ। ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਉਮਰ ਵਰਗਾਂ ਦੇ ਰੋਚਕ ਮੁਕਾਬਲੇ ਕਰਵਾਏ ਗਏ। ਲੜਕਿਆਂ ਤੇ ਪੁਰਸ਼ਾਂ ਦੇ ਅੰਡਰ-21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਹੋਏ, ਜਦੋਂ ਕਿ ਲੜਕੀਆਂ ਦੇ ਅੰਡਰ-14 ਤੇ ਅੰਡਰ-17 ਉਮਰ ਵਰਗ ਦੇ ਖੇਡ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਖੇਡ ਵਿਭਾਗ ਵੱਲੋਂ ਕੀਤੇ ਸੁਚੱਜੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਸਰਕਾਰ ਦਾ ਮੁੱਖ ਮਕਸਦ ਸੂਬੇ ਵਿਚ ਖੇਡ ਪ੍ਰਤਿਭਾ ਦੀ ਭਾਲ ਕਰਨਾ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ‘ਸਵਸਥ ਪੰਜਾਬ’ ਦਾ ਨਿਰਮਾਣ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਵਿਚ ਸੈਂਟ ਰਾਊ ਦਾਸ ਗੁਰਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਦੋ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨ ਪਿਸਤੌਲ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ
Ad Position 24