ਵੀਜ਼ੇ ਹੋਣ ਦੇ ਬਾਵਜੂਦ ਪਾਕਿਸਤਾਨੀ ਸਿੱਖ ਜਥੇ ਨੂੰ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ - ਭਾਈ ਕੁਲਦੀਪ ਸਿੰਘ ਨੰਢਾ
ਫ਼ਿਰੋਜ਼ਪੁਰ, 12 ਸਤੰਬਰ (ਸੁਖਵਿੰਦਰ ਸਿੰਘ)- ਭਾਰਤ ਸਥਿਤ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਤੋਂ ਆ ਰਹੇ ਸਿੱਖ ਸ਼ਰਧਾਲੂਆਂ ਦੇ ਇਕ ਜਥੇ ਨੂੰ ਇਸਲਾਮਾਬਾਦ ਹਵਾਈ ਅੱਡੇ ’ਤੇ ਰੋਕ ਦਿੱਤੇ ਜਾਣ ਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਜ਼ਿਲ੍ਹਾ ਪ੍ਰਧਾਨ ਭਾਈ ਕੁਲਦੀਪ ਸਿੰਘ ਨੰਢਾ ਨੇ ਸਖ਼ਤ ਨਿਖੇਧੀ ਕੀਤੀ ਹੈ। ਭਾਈ ਕੁਲਦੀਪ ਸਿੰਘ ਨੰਢਾ ਨੇ ਕਿਹਾ ਕਿ ਸ਼ਰਧਾਲੂਆਂ ਅਨੁਸਾਰ ਉਨ੍ਹਾਂ ਨੂੰ ਐੱਨ.
ਫ਼ਿਰੋਜ਼ਪੁਰ, 12 ਸਤੰਬਰ (ਸੁਖਵਿੰਦਰ ਸਿੰਘ)- ਭਾਰਤ ਸਥਿਤ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਤੋਂ ਆ ਰਹੇ ਸਿੱਖ ਸ਼ਰਧਾਲੂਆਂ ਦੇ ਇਕ ਜਥੇ ਨੂੰ ਇਸਲਾਮਾਬਾਦ ਹਵਾਈ ਅੱਡੇ ’ਤੇ ਰੋਕ ਦਿੱਤੇ ਜਾਣ ਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਜ਼ਿਲ੍ਹਾ ਪ੍ਰਧਾਨ ਭਾਈ ਕੁਲਦੀਪ ਸਿੰਘ ਨੰਢਾ ਨੇ ਸਖ਼ਤ ਨਿਖੇਧੀ ਕੀਤੀ ਹੈ। ਭਾਈ ਕੁਲਦੀਪ ਸਿੰਘ ਨੰਢਾ ਨੇ ਕਿਹਾ ਕਿ ਸ਼ਰਧਾਲੂਆਂ ਅਨੁਸਾਰ ਉਨ੍ਹਾਂ ਨੂੰ ਐੱਨ.ਓ.ਸੀ. ਨਾ ਹੋਣ ਦਾ ਹਵਾਲਾ ਦੇ ਕੇ ਭਾਰਤ ਜਾਣ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸ਼ਰਧਾਲੂਆਂ ਨੂੰ ਭਾਰਤ ਆਉਣ ਲਈ ਵੀਜ਼ੇ ਜਾਰੀ ਹੋ ਚੁੱਕੇ ਸਨ ਤਾਂ ਆਖਰੀ ਸਮੇਂ ’ਤੇ ਅਜਿਹੀ ਰੁਕਾਵਟ ਪਾਉਣਾ ਉਨ੍ਹਾਂ ਲਈ ਵੱਡੀ ਨਿਰਾਸ਼ਾ ਦਾ ਕਾਰਨ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿੱਚ ਵੱਸਦੀ ਸਿੱਖ ਸੰਗਤ ਦਾ ਇਤਿਹਾਸਿਕ ਗੁਰਧਾਮਾਂ ਨਾਲ ਡੂੰਘਾ ਧਾਰਮਿਕ ਤੇ ਭਾਵਨਾਤਮਕ ਸਬੰਧ ਹੈ, ਜਿਸ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਐੱਨ.ਓ.ਸੀ. ਲੈਣਾ ਲਾਜ਼ਮੀ ਹੈ ਤਾਂ ਇਸ ਸਬੰਧੀ ਜਾਣਕਾਰੀ ਸ਼ਰਧਾਲੂਆਂ ਨੂੰ ਪਹਿਲਾਂ ਹੀ ਸਪੱਸ਼ਟ ਤੌਰ ’ਤੇ ਦਿੱਤੀ ਜਾਵੇ। ਭਾਈ ਨੰਢਾ ਨੇ ਜਥੇ ਨੂੰ ਆਖਰੀ ਸਮੇਂ ’ਤੇ ਰੋਕੇ ਜਾਣ ਦੇ ਕਾਰਨਾਂ ਦੀ ਜਾਂਚ ਕਰਕੇ ਸਿੱਖ ਆਗੂਆਂ ਨੂੰ ਸਪੱਸ਼ਟੀਕਰਨ ਦੇਣ ਦੀ ਮੰਗ ਵੀ ਕੀਤੀ। ਇਸ ਮੌਕੇ ਭਾਈ ਜਸਪਾਲ ਸਿੰਘ ਕੌਮੀ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਲਾਡਾ, ਉਡੀਕ ਸਿੰਘ ਕੁੰਡੇ, ਜਸਵੀਰ ਸਿੰਘ ਤੇਗਾ ਸਿੰਘ ਵਾਲਾ, ਗਗਨਦੀਪ ਚਾਵਲਾ, ਡਾ. ਗੁਰਮੀਤ ਸਿੰਘ, ਮਨਜੀਤ ਸਿੰਘ ਔਲਖ, ਕੁਲਦੀਪ ਸਿੰਘ ਲੋਕੋ, ਸੁਰਜੀਤ ਸਿੰਘ ਸੰਧੂ, ਕਿਰਨਦੀਪ ਪੱਲ੍ਹਾ, ਹਰਜਿੰਦਰ ਸਿੰਘ ਬੱਗਾ, ਜਸਵੀਰ ਸਿੰਘ ਜਸ ਆਦਿ ਹਾਜ਼ਰ ਸਨ।