ਬਿਜਲੀ ਸੰਕਟ ਤੋਂ ਗੁੱਸਾਏ ਕਿਸਾਨਾਂ ਵਲੋਂ ਰੋਸ...
( Ã ਸਫਾ 5 ਦੀ ਬਾਕੀ Æ )
ਨਾਲ ਜੋੜਨ ਲਈ ਵੱਡੇ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਵਿਚ ਅਜਿਹੀ ਬਹਾਦਰੀ ਤੇ ਸੂਰਬੀਰਤਾ ਦੀ ਮਿਸਾਲ ਕਿਤੇ ਵੀ ਨਹੀਂ ਮਿਲਦੀ।
(
(Ã ਸਫਾ 5 ਦੀ ਬਾਕੀ Æ)
13-09-2026
ਨਾਲ ਜੋੜਨ ਲਈ ਵੱਡੇ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਵਿਚ ਅਜਿਹੀ ਬਹਾਦਰੀ ਤੇ ਸੂਰਬੀਰਤਾ ਦੀ ਮਿਸਾਲ ਕਿਤੇ ਵੀ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਇਨ੍ਹਾਂ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਫ਼ਿਰੋਜ਼ਪੁਰ ਵਿਖੇ ਵਿਸ਼ਵ ਦੀ ਪਹਿਲੀ ਜੰਗੀ ਯਾਦਗਾਰ, ਸਾਰਾਗੜ੍ਹੀ ਜੰਗ ਦੀ ਯਾਦ ਵਿਚ ਬਣਾਈ ਗਈ ਹੈ ਕਿਉਂਕਿ ਇਸ ਜੰਗ ਵਿਚ ਸ਼ਹੀਦ ਹੋਣ ਵਾਲੇ ਸੈਨਿਕਾਂ ’ਚੋਂ ਜ਼ਿਆਦਾਤਰ ਫ਼ਿਰੋਜ਼ਪੁਰ ਨਾਲ ਸਬੰਧਿਤ ਸਨ। ਇਹ ਸਾਰਾਗੜ੍ਹੀ ਵਾਰ ਮੈਮੋਰੀਅਲ ਉਨ੍ਹਾਂ ਸਿੱਖ ਸੂਰਬੀਰਾਂ ਦੀ ਅਣਖ, ਸਨਮਾਨ ਤੇ ਕੁਰਬਾਨੀ ਨੂੰ ਸਮਰਪਿਤ ਹੈ ਜੋ ਅਫ਼ਗਾਨੀਸਤਾਨ ਦੇ ਵਜੀਰਸਤਾਨ ਵਿਖੇ ਸਾਰਾਗੜ੍ਹੀ ਦੇ ਕਿਲ੍ਹੇ ਦੇ ਬਚਾਅ ਲਈ ਦਸ ਹਜ਼ਾਰ ਅਫਗਾਨੀ ਕਬਾਈਲੀਆਂ ਨਾਲ 36 ਸਿੱਖ ਰੈਜੀਮੈਂਟ ਦੇ 21 ਬਹਾਦਰ ਸਿੱਖ ਫ਼ੌਜਾਂ ਦੇ ਹੋਏ ਮੁਕਾਬਲੇ ਵਿਚ ਸ਼ਹੀਦ ਹੋਏ ਸਨ। ਉਨ੍ਹਾਂ ਕਿਹਾ ਕਿ ਯੂਨੈਸਕੋ ਦੇ ਅਨੁਸਾਰ ਇਹ ਜੰਗ ਵਿਸ਼ਵ ਦੀਆਂ ਅੱਠ ਮਹੱਤਵਪੂਰਨ ਜੰਗਾਂ ਵਿਚੋਂ ਇਕ ਹੈ ਜਿਸ ਵਿਚ ਸ਼ਹੀਦ ਹੋਏ ਸਿਪਾਹੀਆਂ ਨੂੰ ‘ਇੰਡੀਅਨ ਆਰਡਰ ਆਫ਼ ਮੈਰਿਟ’ (ਸਰਵਉੱਚ ਤਗਮਾ) ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜੰਗ ’ਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਪਰੰਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਮੁੱਖ ਮਹਿਮਾਨ ਤੇ ਸਮਾਗਮ ’ਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਐੱਸ.ਡੀ.ਐੱਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਹਿਮਾਂਸ਼ੂ ਆਈ.ਏ.ਐੱਸ. (ਯੂ.ਟੀ.), ਚੇਅਰਮੈਨ ਪੰਜਾਬ ਬੀ.ਸੀ. ਕਮਿਸ਼ਨ ਡਾ. ਮਲਕੀਤ ਸਿੰਘ ਥਿੰਦ, ਡਾ. ਅਮਨਦੀਪ ਕੌਰ ਗੋਸਲ ਭੁੱਲਰ ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਸਮੇਤ ਭਾਰਤੀ ਸੈਨਾ ਦੇ ਅਧਿਕਾਰੀ ਜੀ.ਓ.ਸੀ. ਮੇਜਰ ਜਨਰਲ ਰਣਜੀਤ ਸਿੰਘ ਮਨਰਾਲ, ਡਿਪਟੀ ਜੀ.ਓ.ਸੀ. ਬ੍ਰਿਗੇਡੀਅਰ ਵਾਈ.ਐੱਸ. ਸਜਵਾਨ ਸਮੇਤ ਹੋਰਨਾਂ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸ਼ਾਮਲ ਲੋਕਾਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।