12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਐੱਸ.ਕੇ.ਐੱਮ. ਦੇ ਸੱਦੇ ’ਤੇ 14 ਸਤੰਬਰ ਨੂੰ ਬਿਜਲੀ ਬੋਰਡ ਦੇ ਉੱਚ ਅਧਿਆਕਰੀਆਂ ਦੇ ਦਫ਼ਤਰਾਂ ਅੱਗੇ ਗੂੰਜੇਗੀ ਕਿਸਾਨਾਂ ਦੀ ਆਵਾਜ਼ ਸੂਬੇ ਭਰ ਵਿਚ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਹੋਣਗੇ ਵਿਸ਼ਾਲ ਧਰਨੇ- ਸੂਬਾ ਪ੍ਰਧਾਨ ਸੰਧੂ

ਫ਼ਿਰੋਜ਼ਪੁਰ, 12 ਸਤੰਬਰ (ਕੁਲਬੀਰ ਸਿੰਘ ਸੋਢੀ)-ਬਿਜਲੀ ਵਿਭਾਗ ਵਲੋਂ ਕਿਸਾਨ ਵਰਗ ਦੀਆਂ ਮੰਗਾਂ ਦੀ ਪੂਰਤੀ ਨਾ ਕਰਨ ਦੇ ਰੋਸ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਅਹਿਮ ਐਲਾਨ ਕੀਤਾ ਗਿਆ ਕਿ ਸੂਬੇ ਭਰ ਵਿਚ 14 ਸਤੰਬਰ ਦਿਨ ਸੋਮਵਾਰ ਨੂੰ ਬਿਜਲੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਜਾਣਗੇ। ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਫ਼ਿਰੋਜ਼ਪੁਰ, 12 ਸਤੰਬਰ (ਕੁਲਬੀਰ ਸਿੰਘ ਸੋਢੀ)-ਬਿਜਲੀ ਵਿਭਾਗ ਵਲੋਂ ਕਿਸਾਨ ਵਰਗ ਦੀਆਂ ਮੰਗਾਂ ਦੀ ਪੂਰਤੀ ਨਾ ਕਰਨ ਦੇ ਰੋਸ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਅਹਿਮ ਐਲਾਨ ਕੀਤਾ ਗਿਆ ਕਿ ਸੂਬੇ ਭਰ ਵਿਚ 14 ਸਤੰਬਰ ਦਿਨ ਸੋਮਵਾਰ ਨੂੰ ਬਿਜਲੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਜਾਣਗੇ। ਐੱਸ.ਕੇ.ਐੱਮ. ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਦੀ ਅਗਵਾਈ ਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਧਰਨੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਹਾਜ਼ਰੀ ਆਗੂਆਂ ਨੂੰ ਅਪੀਲ ਕੀਤੀ ਗਈ ਕਿ ਧਰਨੇ ਵਿਚ ਵੱਡੀ ਗਿਣਤੀ ਵਿਚ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕਰਨ। ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਐੱਸ.ਕੇ.ਐੱਮ. ਦੇ ਪ੍ਰਧਾਨਗੀ ਮੰਡਲ ਵਲੋਂ ਸਾਥੀ ਜਥੇਬੰਦੀਆਂ ਦੀ ਸਹਿਮਤੀ ਨਾਲ ਲਏ ਫ਼ੈਸਲੇ ਤਹਿਤ 14 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਦੇ ਦਫ਼ਤਰਾਂ ਦਾ ਘੇਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਰਪੇਸ਼ ਬਿਜਲੀ ਸਬੰਧੀ ਸਮੱਸਿਆਵਾਂ ਤੇ ਸਰਕਾਰੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜਦੋਂ ਤੱਕ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਮਿਲਦਾ, ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੱਲਾਂਵਾਲਾ ’ਚ ਫੂਡ ਸੇਫਟੀ ਅਫ਼ਸਰ ਦੀ ਕਾਰਵਾਈ ’ਤੇ ਵੱਡੇ ਸਵਾਲ, ਪਿੰਡਾਂ ’ਚੋਂ ਸੀਮਤ ਆਉਂਦਾ ਦੁੱਧ ਸ਼ਹਿਰ ਤੱਕ ਕਿਵੇਂ ਬਣ ਜ... ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨਸ਼ੀਲੀ ਵਸਤੂ ਦਾ ਸੇਵਨ ਕਰਦੇ ਤਿੰਨ ਕਾਬੂ ਮੱਲਾਂਵਾਲਾ, 12 ਸਤੰਬਰ (ਗੁਰ...
Ad Position 24