ਆਪ੍ਰੇਸ਼ਨ ‘ਪ੍ਰਹਾਰ’ ਤਹਿਤ ਫ਼ਾਜ਼ਿਲਕਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਚਲਾਈ ਜਾਂਚ ਮੁਹਿੰਮ
ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਫ਼ਾਜ਼ਿਲਕਾ ਪੁਲਿਸ ਵਲੋਂ ਆਪ੍ਰੇਸ਼ਨ ‘ਪ੍ਰਹਾਰ’ ਤਹਿਤ ਨਸ਼ਾ ਤਸਕਰਾਂ ਤੇ ਗੈਰ-ਕਾਨੂੰਨੀ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ‘ਕਾਰਡਨ ਐਂਡ ਸਰਚ ਆਪ੍ਰੇਸ਼ਨ’ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਇਲਾਕਿਆਂ, ਡਰੱਗ ਹੌਟਸਪੌਟਸ ਅਤੇ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ ਬਾਰੀਕੀ ਨਾਲ ਤਲਾਸ਼ੀ ਲਈ।
ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਫ਼ਾਜ਼ਿਲਕਾ ਪੁਲਿਸ ਵਲੋਂ ਆਪ੍ਰੇਸ਼ਨ ‘ਪ੍ਰਹਾਰ’ ਤਹਿਤ ਨਸ਼ਾ ਤਸਕਰਾਂ ਤੇ ਗੈਰ-ਕਾਨੂੰਨੀ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ‘ਕਾਰਡਨ ਐਂਡ ਸਰਚ ਆਪ੍ਰੇਸ਼ਨ’ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਇਲਾਕਿਆਂ, ਡਰੱਗ ਹੌਟਸਪੌਟਸ ਅਤੇ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ ਬਾਰੀਕੀ ਨਾਲ ਤਲਾਸ਼ੀ ਲਈ। ਪੁਲਿਸ ਨੇ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕਰਨ ਦੇ ਨਾਲ-ਨਾਲ ਨਸ਼ਾ ਸਪਲਾਈ ਨੈੱਟਵਰਕ ਨਾਲ ਜੁੜੀ ਅਹਿਮ ਜਾਣਕਾਰੀ ਵੀ ਇਕੱਠੀ ਕੀਤੀ। ਪੁਲਿਸ ਪ੍ਰਸ਼ਾਸਨ ਨੇ ਸਾਫ਼ ਕੀਤਾ ਕਿ ਨਸ਼ਾ ਤਸਕਰੀ ਵਿਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਵਲੋਂ ਜ਼ੀਰੋ ਟਾਲਰੈਂਸ ਨੀਤੀ ਤਹਿਤ ਨਾਕਾਬੰਦੀ, ਗਸ਼ਤ ਤੇ ਜਾਗਰੂਕਤਾ ਅਭਿਆਨ ਲਗਾਤਾਰ ਜਾਰੀ ਹਨ। ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਲਈ ਤਸਕਰੀ ਜਾਂ ਵਿੱਕਰੀ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ।