12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਵਾਲੇ ਤਿੰਨ ਤਸਕਰਾਂ ਨੂੰ ਪੁਲਿਸ ਨੇ ਕੀਤਾ ਕਾਬੂ 2 ਗਲੌਕ ਪਿਸਤੌਲਾਂ, ਮੈਗਜ਼ੀਨ, 4 ਜ਼ਿੰਦਾ ਕਾਰਤੂਸ ਤੇ 50 ਗਰਾਮ ਹੈਰੋਇਨ ਬਰਾਮਦ

ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਗਲੌਕ ਪਿਸਤੌਲਾਂ ਸਮੇਤ ਮੈਗਜ਼ੀਨ, 4 ਜਿੰਦਾ ਕਾਰਤੂਸ ਤੇ 50 ਗਰਾਮ ਹੈਰੋਇਨ ਬਰਾਮਦ ਕੀਤੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਫ਼ਾਜ਼ਿਲਕਾ, 12 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਗਲੌਕ ਪਿਸਤੌਲਾਂ ਸਮੇਤ ਮੈਗਜ਼ੀਨ, 4 ਜਿੰਦਾ ਕਾਰਤੂਸ ਤੇ 50 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ 11 ਸਤੰਬਰ ਨੂੰ ਸਬ-ਇੰਸਪੈਕਟਰ ਹਰਦੇਵ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਫ਼ਾਜ਼ਿਲਕਾ ਦੀ ਨਿਗਰਾਨੀ ਹੇਠ ਏ.ਐੱਸ.ਆਈ. ਰਮੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਗਸ਼ਤ ਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਐੱਚ.ਪੀ. ਪੈਟਰੋਲ ਪੰਪ ਨੇੜੇ ਤਿੰਨ ਨੌਜਵਾਨ ਇੱਕ ਹੀਰੋ ਸਪਲੈਂਡਰ ਮੋਟਰਸਾਈਕਲ ਕੋਲ ਖੜ੍ਹੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਮੋਟਰਸਾਈਕਲ ਸਟਾਰਟ ਕਰਕੇ ਭੱਜਣ ਲੱਗੇ ਜਿਸ ’ਤੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਦੋ ਗਲੌਕ ਪਿਸਤੌਲਾਂ, ਮੈਗਜ਼ੀਨ, 4 ਜਿੰਦਾ ਕਾਰਤੂਸ ਅਤੇ 50 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਉਰਫ਼ ਰਵੀ ਪੁੱਤਰ ਬੂਟਾ ਸਿੰਘ ਵਾਸੀ ਮਾਛੀਵਾੜਾ, ਰਣਜੀਤ ਸਿੰਘ ਉਰਫ਼ ਜੀਤਾ ਪੁੱਤਰ ਜੀਵਨ ਸਿੰਘ ਵਾਸੀ ਬਾਰੇ ਕੇ ਤੇ ਨਿਸ਼ਾਨ ਸਿੰਘ ਉਰਫ਼ ਧਾਮੂ ਪੁੱਤਰ ਸੁਖਚਰਨ ਸਿੰਘ ਵਾਸੀ ਬਾਰੇ ਕੇ ਵਜੋਂ ਕੀਤੀ ਹੈ। ਤਿੰਨੇ ਮੁਲਜ਼ਮ ਥਾਣਾ ਸਦਰ ਫ਼ਿਰੋਜ਼ਪੁਰ ਨਾਲ ਸਬੰਧਿਤ ਹਨ। ਇਸ ਸਬੰਧੀ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗਏ ਗੈਰ-ਕਾਨੂੰਨੀ ਹਥਿਆਰ 4 ਸਤੰਬਰ ਨੂੰ ਪਾਕਿਸਤਾਨ ਤੋਂ ਫ਼ੋਨ ਰਾਹੀਂ ਮੰਗਵਾਏ ਗਏ ਸਨ। ਪੁਲਿਸ ਵਲੋਂ ਇਸ ਮਾਮਲੇ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਹਥਿਆਰਾਂ ਤੇ ਨਸ਼ੇ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਸਮੇਤ ਵਿਦੇਸ਼ੀ ਗੁੰਡਿਆਂ ਦੀ ਭਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਾਇਲ ਕੋਰਟ ’ਚ ਲੱਗੀਆਂ ਲੋਕ ਅਦਾਲਤ ਰਾਹੀਂ ਸੈਕੜੇ ਕੇਸਾ ਦਾ ਕੀਤਾ ਨਿਪਟਾਰਾ ਅਗਲੀ ਖ਼ਬਰ ਸੱਪਾਂਵਾਲੀ ’ਚ ਕਰੋੜਾਂ ਦੀ ਵੈਟਰਨਰੀ ਕਾਲਜ ਇਮਾਰਤ ਬਣੀ ਖੰਡਰ ‘ ਆਪ’ ਸਰਕਾਰ ਨੇ ਸਾਢੇ ਚਾਰ ਸਾਲਾਂ ’ਚ 3 ਵਾਰ ਰੰਗ ਕਰਵਾਇ...
Ad Position 24