14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਾਬਾ ਰਾਮ ਥੰਮਨ ਆਸ਼ਰਮ ਬਾਜੇ ਕੇ ਅੱਸੂ ਦਾ ਭੰਡਾਰਾ 15 ਤੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ 16 ਨੂੰ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ

ਗੋਲੂ ਕਾ ਮੋੜ, 13 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਬਾਬਾ ਰਾਮ ਥੰਮਨ ਜੀ, ਪਿੰਡ ਬਾਜੇ ਕੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਸੂ ਦਾ ਭੰਡਾਰਾ 15, 16 ਅਤੇ 17 ਸਤੰਬਰ ਨੂੰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਦੀ ਸਫਾਈ ਕੀਤੀ ਗਈ ਹੈ ਅਤੇ ਡੇਰਾ ਪ੍ਰਬੰਧਕਾਂ ਵਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਗੋਲੂ ਕਾ ਮੋੜ, 13 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਬਾਬਾ ਰਾਮ ਥੰਮਨ ਜੀ, ਪਿੰਡ ਬਾਜੇ ਕੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਸੂ ਦਾ ਭੰਡਾਰਾ 15, 16 ਅਤੇ 17 ਸਤੰਬਰ ਨੂੰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਿੰਡ ਦੇ ਨੌਜਵਾਨਾਂ ਵਲੋਂ ਪਿੰਡ ਦੀ ਸਫਾਈ ਕੀਤੀ ਗਈ ਹੈ ਅਤੇ ਡੇਰਾ ਪ੍ਰਬੰਧਕਾਂ ਵਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਮੇਲੇ ਸੰਬੰਧੀ ਜਾਣਕਾਰੀ ਦਿੰਦਿਆਂ ਗੱਦੀਨਸ਼ੀਨ ਬਾਬਾ ਹਰਮੇਸ਼ ਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਸੇਰ (ਮਾਸੀ ਦੇ ਲੜਕੇ) ਸ੍ਰੀ ਵੈਸ਼ਨੂੰ ਅਚਾਰੀਆ ਧੰਨ-ਧੰਨ ਬਾਬਾ ਰਾਮ ਥੰਮਨ ਜੀ ਦਾ ਪੁਰਾਤਨ ਅਸਥਾਨ ਹੈ ਅਤੇ ਇਹ ਅਸਥਾਨ ਭਾਰਤ-ਪਾਕਿਸਤਾਨ ਵੰਡ ਤੋਂ ਪਹਿਲਾਂ ਤੋਂ ਹੀ ਬਣਿਆ ਹੋਇਆ ਹੈ। ਦੇਸ਼-ਵਿਦੇਸ਼ ਅਤੇ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਇੱਥੇ ਪਹੁੰਚ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦੀਆਂ ਹਨ। ਬਾਬਾ ਰਾਧੇ ਸ਼ਾਮ ਨੇ ਦੱਸਿਆ ਕਿ 15 ਸਤੰਬਰ ਨੂੰ ਸ੍ਰੀ ਰਾਮਾਇਣ ਜੀ ਦੇ ਪਾਠ ਆਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 17 ਸਤੰਬਰ ਨੂੰ ਪਾਏ ਜਾਣਗੇ। ਭੋਗ ਉਪਰੰਤ ਧਾਰਮਿਕ ਪ੍ਰੋਗਰਾਮ ਦੌਰਾਨ ਉਸਤਾਦ ਸਵਰਨ ਯਮਲਾ, ਸੁਖਵਿੰਦਰ ਯਮਲਾ ਅਤੇ ਜੱਸ ਯਮਲਾ ਵਲੋਂ ਸੰਗਤਾਂ ਨੂੰ ਧਾਰਮਿਕ ਰਚਨਾਵਾਂ ਰਾਹੀਂ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 16 ਸਤੰਬਰ ਦੁਪਿਹਰ 1 ਵਜ਼ੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨ ਲਈ ਪਹੁੰਚ ਰਹੇ ਹਨ ਅਤੇ ਰਾਤ ਨੂੰ ਰੂਹਾਨੀ ਸਤਸੰਗ ਕਰਵਾਇਆ ਜਾਵੇਗਾ। ਰਾਤ 8 ਵਜੇ ਤੋਂ ਭਜਨ ਮੰਡਲੀ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਉਪਰੰਤ ਸੂਫ਼ੀ ਗਾਇਕ ਅਰਜਨ ਬਾਵਾ ਆਪਣੇ ਸੂਫ਼ੀਆਨਾ ਗੀਤਾਂ ਰਾਹੀਂ ਸੰਗਤਾਂ ਨੂੰ ਰੂਹਾਨੀ ਰੰਗ ਵਿਚ ਰੰਗਣਗੇ। ਇਸ ਤੋਂ ਬਾਅਦ ਰਾਤ 10:30 ਤੋਂ 11:30 ਵਜੇ ਤੱਕ ਬਾਬਾ ਹਰਮੇਸ਼ ਦਾਸ ਜੀ ਸੰਗਤਾਂ ਨੂੰ ਪ੍ਰਵਚਨ ਸੁਣਾ ਕੇ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ਵਿਖੇ ਮਨਾਇਆ ਗ੍ਰੈਂਡਪੇਰੈਂਟਸ ਡੇਅ ਅਗਲੀ ਖ਼ਬਰ 14 ਸਤੰਬਰ ਨੂੰ ਖੇਤੀ ਮੰਤਰੀ ਖੁਡੀਆਂ ਦੇ ਘਰ ਅੱਗੇ ਧਰਨੇ ਦੀਆਂ ਜ਼ੋਰਦਾਰ ਤਿਆਰੀਆਂ
Ad Position 24