ਵਿਧਾਇਕ ਭੁੱਲਰ ਦੀ ਅਗਵਾਈ ਵਿਚ ਸ਼ਹਿਰੀ ਹਲਕੇ ਦੇ ਲੋਕਾਂ ਨੂੰ ਦਿਖਾਈ ਮੁੱਖ ਮੰਤਰੀ ਦੀ ‘ਸਤੌਜ਼ ਤੋਂ ਸੰਸਦ’ ਡਾਕੂਮੈਂਟਰੀ
ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੀਵਨ ਸੰਘਰਸ਼, ਇਮਾਨਦਾਰੀ ਅਤੇ ਲੋਕ-ਸੇਵਾ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ‘ਸਤੌਜ਼ ਤੋਂ ਸੰਸਦ’ ਦੀ ਸਕ੍ਰੀਨਿੰਗ ਫ਼ਿਰੋਜ਼ਪੁਰ ਸ਼ਹਿਰ ਵਿਚ ਕਰਵਾਈ ਗਈ। ਇਸ ਮੌਕੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਆਪਣੇ ਸਾਥੀਆਂ ਸਮੇਤ ਪਹੁੰਚੇ।
ਸ਼
ਸ਼ਹਿਰੀ ਹਲਕੇ ਦੇ ਲੋਕਾਂ ਨਾਲ ਮੁੱਖ ਮੰਤਰੀ ਦੀ ‘ਸਤੌਜ਼ ਤੋਂ ਸੰਸਦ’ ਡਾਕੂਮੈਂਟਰੀ ਦੇਖਣ ਸਮੇਂ ਵਿਧਾਇਕ ਭੁੱਲਰ ਅਤੇ ਆਪ ਆਗੂ ਤੇ ਵਰਕਰ। ਅਜੀਤ ਤਸਵੀਰ
14-09-2026
ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੀਵਨ ਸੰਘਰਸ਼, ਇਮਾਨਦਾਰੀ ਅਤੇ ਲੋਕ-ਸੇਵਾ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ‘ਸਤੌਜ਼ ਤੋਂ ਸੰਸਦ’ ਦੀ ਸਕ੍ਰੀਨਿੰਗ ਫ਼ਿਰੋਜ਼ਪੁਰ ਸ਼ਹਿਰ ਵਿਚ ਕਰਵਾਈ ਗਈ। ਇਸ ਮੌਕੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਆਪਣੇ ਸਾਥੀਆਂ ਸਮੇਤ ਪਹੁੰਚੇ। ਇਸਦੇ ਨਾਲ ਨੌਜਵਾਨਾਂ, ਪਾਰਟੀ ਵਰਕਰਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਵਿਧਾਇਕ ਭੁੱਲਰ ਨੇ ਦੱਸਿਆ ਕਿ ਡਾਕੂਮੈਂਟਰੀ ਦੌਰਾਨ ਦਰਸ਼ਕਾਂ ਨੇ ਦੇਖਿਆ ਕਿ ਕਿਵੇਂ ਇਕ ਸਾਧਾਰਨ ਪਰਿਵਾਰ ਨਾਲ ਸਬੰਧਤ ਨੌਜਵਾਨ ਭਗਵੰਤ ਸਿੰਘ ਮਾਨ ਨੇ ਆਪਣੀ ਮਿਹਨਤ ਅਤੇ ਸੰਘਰਸ਼ ਦੇ ਬਲਬੂਤੇ ‘ਸਤੌਜ਼’ ਤੋਂ ਆਪਣਾ ਸਫ਼ਰ ਸ਼ੁਰੂ ਕਰਕੇ ‘ਸੰਸਦ’ ਤੱਕ ਦਾ ਮੁਕਾਮ ਹਾਸਲ ਕੀਤਾ ਅਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸੂਬੇ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਸਮੇਤ ਕਈ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਜਿਹੇ ਪ੍ਰੋਗਰਾਮ ਮਹੱਤਵਪੂਰਨ ਹਨ। ਡਾਕੂਮੈਂਟਰੀ ਦੇਖਣ ਲਈ ਪਹੁੰਚੇ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕਿਹਾ ਕਿ ਇਸ ਨੂੰ ਦੇਖਣ ਨਾਲ ਇਕ ਨਵੀ ਉਮੀਦ ਜਾਗੀ ਹੈ ਕਿ ਅਸੀਂ ਵੀ ਤਰੱਕੀ ਕਰ ਸਕਦੇ ਹਾਂ। ਪ੍ਰੋਗਰਾਮ ਦੇ ਅੰਤ ਵਿਚ ਫ਼ਿਰੋਜ਼ਪੁਰ ਸ਼ਹਿਰ ਦੇ ਸਮੂਹ ਨਿਵਾਸੀਆਂ, ਪਾਰਟੀ ਵਰਕਰਾਂ ਅਤੇ ਹਾਜ਼ਰ ਸਾਰੀਆਂ ਸ਼ਖ਼ਸੀਅਤਾਂ ਦਾ ਭਰਵੀਂ ਹਾਜ਼ਰੀ ਭਰ ਕੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਧਾਇਕ ਭੁੱਲਰ ਨੇ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਹਰਮੀਤ ਸਿੰਘ ਖਾਈ, ਜ਼ਿਲ੍ਹਾ ਮੀਤ ਪ੍ਰਧਾਨ (ਯੂਥ ਵਿੰਗ) ਨਿਰਮਲਜੀਤ ਸਿੰਘ, ਸਰਪੰਚ ਨਿਸ਼ਾਨ ਸਿੰਘ, ਨਿੱਜੀ ਸਕੱਤਰ ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਐੱਮ.ਸੀ ਲਖਵਿੰਦਰ ਸਿੰਘ, ਐੱਮ.ਸੀ ਨਰੇਸ਼ ਕੰਤੋੜ ਅਤੇ ਵੱਡੀ ਸੰਖਿਆ ਵਿਚ ਆਪ ਆਗੂ ਹਾਜ਼ਰ ਸਨ।