13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਝੋਕ ਟਹਿਲ ਸਿੰਘ ਨੇ ਕੀਤੀਆਂ ਪਿੰਡ ਪੱਧਰ ਦੀਆਂ ਮੀਟਿੰਗਾਂ

ਮਮਦੋਟ 13 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜਪੁਰ ਦੇ ਜ਼ੋਨ ਝੋਕ ਟਹਿਲ ਸਿੰਘ ਵਲੋਂ ਪਿੰਡ ਪੱਧਰ ਦੀਆ ਮੀਟਿੰਗਾਂ ਜ਼ੋਨ ਪ੍ਰਧਾਨ ਗੁਰਨਾਮ ਸਿੰਘ ਅਲੀਕੇ ਦੀ ਅਗਵਾਈ ਹੇਠ ਕੀਤੀਆ ਗਈਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁਚੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਵਲੋਂ ਮੀਟਿੰਗਾਂ ਦੀ ਸ਼ੁਰੂਆਤ ਜ਼ੋਨ ਦੇ ਪਿੰਡ ਖਾਈ ਫੇਮੇ ਕੀ ਤੋ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮਮਦੋਟ 13 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜਪੁਰ ਦੇ ਜ਼ੋਨ ਝੋਕ ਟਹਿਲ ਸਿੰਘ ਵਲੋਂ ਪਿੰਡ ਪੱਧਰ ਦੀਆ ਮੀਟਿੰਗਾਂ ਜ਼ੋਨ ਪ੍ਰਧਾਨ ਗੁਰਨਾਮ ਸਿੰਘ ਅਲੀਕੇ ਦੀ ਅਗਵਾਈ ਹੇਠ ਕੀਤੀਆ ਗਈਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁਚੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਵਲੋਂ ਮੀਟਿੰਗਾਂ ਦੀ ਸ਼ੁਰੂਆਤ ਜ਼ੋਨ ਦੇ ਪਿੰਡ ਖਾਈ ਫੇਮੇ ਕੀ ਤੋ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆ ਕਿਸਾਨ ਆਗੂਆ ਨੇ ਦਸਿਆ ਕਿ 14 ਤੋਂ 18 ਸਤੰਬਰ ਤੱਕ ਪੰਜ ਦਿਨ ਪੰਜਾਬ ਸਰਕਾਰ ਦੇ ਮੰਤਰੀਆਂ ਦੀਆਂ ਰਿਹਾਇਸ਼ਾਂ ਅੱਗੇ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਜਥੇਬੰਦੀ ਅਤੇ ਕਿਸਾਨਾਂ ਦੀਆ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ। ਇਸ ਲਈ ਪਾਣੀ ਦੀ ਘੱਟ ਵਰਤੋਂ ਵਾਲੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ।ਕਿਸਾਨ ਆਗੂਆ ਨੇ ਕਿਹਾ ਕਿ ਬਿਜਲੀ ਖਪਤਕਾਰਾਂ ਨਾਲ ਧੋਖਾਧੜੀ ਕਰਨ ਲਈ ਚਿਪ ਵਾਲੇ ਮੀਟਰ ਕਦੇ ਵੀ ਨਹੀ ਲੱਗਣ ਦਿੱਤੇ ਜਾਣਗੇ, ਨਾਲ ਹੀ ਆਗੂਆਂ ਨੇ ਘਰੇਲੂ ਬਿਜਲੀ ਸਪਲਾਈ ਦੇ ਪ੍ਰਤੀ ਯੂਨਿਟ ਰੇਟ ਤਰਕਸੰਗਤ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਜਿਲਾ ਪ੍ਰੈਸ ਸਕੱਤਰ ਹਰਫੂਲ ਸਿੰਘ, ਜ਼ੋਨ ਖਜਾਨਚੀ ਗੁਰਭੇਜ ਸਿੰਘ ਕਿਲੀ, ਜੋਨ ਦੇ ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਅਤੇ ਜ਼ੋਨ ਸਕੱਤਰ ਰਜਿੰਦਰ ਸਿੰਘ ਫੁਲਰਵਨ ਹਾਜਰ, ਪ੍ਰੈੱਸ ਸਕੱਤਰ ਲਖਵਿੰਦਰ ਸਿੰਘ ਪੀਰ ਕੇ,ਇਕਾਈ ਪ੍ਰਧਾਨ ਸਰਵਨ ਸਿੰਘ ਅਲੀਕੇ, ਜਰਨੈਲ ਸਿੰਘ ਖਾਈ, ਮਲਕੀਤ ਸਿੰਘ ਹਾਮਦ, ਬਲਦੇਵ ਸਿੰਘ ਕਰੀਆ, ਬਲਜਿੰਦਰ ਸਿੰਘ ਮਿਸ਼ਰੀ ਵਾਲਾ ਸਮੇਤ ਹੋਰ ਵੀ ਕਿਸਾਨ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 2.82 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ 2.82 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ ਲੁਧਿਆਣਾ ਤੋਂ ਹਾਵੜਾ ਤੱਕ ਪਹਿਲੀ ਵਾਰ ਰੇਲ ਰਾਹੀਂ ਭੇਜੇ ਗਏ ਪਾਰਸਿਮਨ ਫਲ ਕੁੱ...
Ad Position 24