13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕਿਸਾਨ ਮਜ਼ਦੂਰ ਜਥੇਬੰਦੀ ਦੀ ਜਰਨਲ ਬਾਡੀ ਦੀ ਹੋਈ ਮੀਟਿੰਗ ਅੱਜ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਜਥੇਬੰਦੀ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਜਰਨਲ ਬਾਡੀ ਦੇ ਮੈਂਬਰ ਦੀ ਮੀਟਿੰਗ ਗੁਰਦੁਆਰਾ ਜਾਮਣੀ ਸਾਹਿਬ, ਬਾਜੀਦਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਅੱਜ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਜਥੇਬੰਦੀ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਜਰਨਲ ਬਾਡੀ ਦੇ ਮੈਂਬਰ ਦੀ ਮੀਟਿੰਗ ਗੁਰਦੁਆਰਾ ਜਾਮਣੀ ਸਾਹਿਬ, ਬਾਜੀਦਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਅੱਜ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਜੋ 5 ਰੋਜ਼ਾ ਧਰਨਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲੱਗਣ ਜਾ ਰਿਹਾ, ਉਸ ਦੀਆਂ ਤਿਆਰੀਆਂ ਪਿੰਡ ਪੱਧਰੀ ਇਕਾਈ ਮੀਟਿੰਗਾਂ ਲਾ ਕੇ ਤਕਰੀਬਨ ਮੁਕੰਮਲ ਹੋ ਚੁੱਕੀਆਂ ਹਨ ਅਤੇ ਸੈਂਕੜੇ ਕਿਸਾਨ, ਮਜ਼ਦੂਰ, ਬੀਬੀਆਂ ਟਰੈਕਟਰ, ਟਰਾਲੀਆਂ ’ਤੇ ਸਵਾਰ ਹੋ ਕੇ ਕਿਸਾਨ ਮਜ਼ਦੂਰ ਬੀਬੀਆਂ ਸਮੇਤ ਪਹੁੰਚਣਗੇ। ਉਨ੍ਹਾਂ ਕਿਹਾ ਕਿ ਕਿਸਾਨ ਵਰਗ ਆਪਣੇ ਹੱਕ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਯਾਦ ਕਰਵਾਕੇ ਹਰ ਹਾਲਤ ਵਿਚ ਲਾਗੂ ਕਰਵਾਉਣਗੇ। ਮੀਟਿੰਗ ਦੌਰਾਨ ਆਗੂਆਂ ਵਲੋਂ ਕਿਹਾ ਗਿਆ ਕਿ ਝੋਨੇ ਦੀ ਫ਼ਸਲ ਬਿਲਕੁਲ ਹੀ ਪੱਕਣ ਦੀ ਤਾਦਾਦ ’ਤੇ ਹੈ, ਪਰ ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ ਮੋਟਰਾਂ ਦੀ ਬਿਜਲੀ ਸਪਲਾਈ ਨਿਰਵਿਘਨ ਦੇਣ ਵਿਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਮਜ਼ਬੂਰਨ ਕਿਸਾਨਾਂ ਨੂੰ ਵੱਡੇ ਸੰਘਰਸ਼ਾਂ ਦੇ ਰਹਿ ਅਖਤਿਆਰ ਕਰਨੇ ਪੈਣਗੇ । ਇਸ ਮੌਕੇ ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ ਫੌਜ਼ੀ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਅਮਨਦੀਪ ਸਿੰਘ ਕੱਚਰਭੰਨ, ਗੁਰਮੇਲ ਸਿੰਘ ਫੱਤੇਵਾਲਾ, ਨਰਿੰਦਰਪਾਲ ਸਿੰਘ ਜਤਾਲਾ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 4.75 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਸੂਬਾ ਸਰਕਾਰ ਦੇ ਖੇਤੀਬਾੜੀ ਸੈਕਟਰ ਲਈ ਬਿਜਲੀ ਦੇਣ ਵਾਲੇ ਵਾਅਦੇ ਝੂਠੇ: ਸੂਬਾ ਪ੍ਰਧਾਨ ਧਾਲੀਵਾਲ ਲੰਬੇ ਕੱਟਾਂ ਕਾਰਨ ਕਿਸਾ...
Ad Position 24