ਬਿਜਲੀ ਕੱਟਾਂ ਦੇ ਵਿਰੋਧ ’ਚ ਅਕਾਲੀ ਦਲ ਨੇ ਅਬੋਹਰ-ਬੱਲੂਆਣਾ ਦਾ ਸਾਂਝਾ ਧਰਨਾ ਉਪ ਮੰਡਲ ਮੈਜਿਸਟਰੇਟ ਦਫ਼ਤਰ ਬਾਹਰ ਲਗਾਇਆ
ਅਬੋਹਰ, 16 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਲੰਬੇ ਤੇ ਅਣ-ਐਲਾਨੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਅਬੋਹਰ ਤੇ ਬੱਲੂਆਣਾ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸਾਂਝਾ ਰੋਸ ਧਰਨਾ ਐੱਸ. ਡੀ.
ਅ
ਅਬੋਹਰ ਦੇ ਉਪ ਮੰਡਲ ਮੈਜਿਸਟਰੇਟ ਦਫ਼ਤਰ ਬਾਹਰ ਲਗਾਏ ਧਰਨੇ ਦੀ ਅਗਵਾਈ ਕਰਦੇ ਹੋਏ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ, ਹਾਜ਼ਰ ਅਕਾਲੀ ਲੀਡਰਸ਼ਿਪ ਅਤੇ ਪਾਰਟੀ ਵਰਕਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
17-09-2026
ਅਬੋਹਰ, 16 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਲੰਬੇ ਤੇ ਅਣ-ਐਲਾਨੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਅਬੋਹਰ ਤੇ ਬੱਲੂਆਣਾ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸਾਂਝਾ ਰੋਸ ਧਰਨਾ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਲਗਾਇਆ ਗਿਆ। ਧਰਨੇ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸੰਦੇਸ਼ ਪਾਰਟੀ ਵਰਕਰਾਂ ਤੇ ਲੋਕਾਂ ਤੱਕ ਪਹੁੰਚਾਉਂਦਿਆਂ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਤੇ ਪੰਜਾਬ ਦੇ ਹੋਰ ਮੁੱਦਿਆਂ ਨੂੰ ਲੈ ਕੇ ਪਾਰਟੀ ਦਾ ਪੱਖ ਰੱਖਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਬੋਹਰ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ, ਹਲਕਾ ਬੱਲੂਆਣਾ ਇੰਚਾਰਜ ਵਿਨੋਦ ਮੇਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ, ਰਾਜਿੰਦਰ ਪਾਲ ਸਿੰਘ ਬਰਾੜ ਦੌਲਤਪੁਰਾ, ਰਜਿੰਦਰ ਸਿੰਘ ਬਰਾੜ ਚੰਨਣ ਖੇੜਾ, ਹਰਚਰਨ ਸਿੰਘ ਪੱਪੂ, ਸੁਰੇਸ਼ ਸਤੀਜਾ, ਹਰਪਾਲ ਸਿੰਘ ਸੰਧੂ, ਬੱਬਲ ਬੁੱਟਰ ਆਦਿ ਆਗੂਆਂ ਨੇ ਸੰਬੋਧਨ ਕੀਤਾ। ਅਕਾਲੀ ਆਗੂਆਂ ਨੇ ਪੰਜਾਬ ਵਿਚ ਬਿਜਲੀ ਦੇ ਕੱਟਾਂ ਤੋਂ ਇਲਾਵਾ ਹੋਰ ਵੱਖ-ਵੱਖ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕੇ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਉਜਾਗਰ ਕੀਤਾ। ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਨੇ ਧਰਨੇ ਦੀ ਸਮਾਪਤੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸੰਦੇਸ਼ ਵਰਕਰਾਂ ਤੱਕ ਪਹੁੰਚਾਉਂਦਿਆਂ ਸਮੂਹ ਵਰਕਰਾਂ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਮਿਹਨਤ ਤੇ ਸਰਗਰਮੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਧਰਨੇ ਦੀ ਸਟੇਜ ਸਕੱਤਰ ਦੀ ਭੂਮਿਕਾ ਸੁਖਜਿੰਦਰ ਸਿੰਘ ਸੁੱਖਾ ਸੰਧੂ ਨੇ ਨਿਭਾਈ। ਇਸ ਮੌਕੇ ਸੁਖਜਿੰਦਰ ਸਿੰਘ ਸੰਧੂ ਦਲਮੀਰ ਖੇੜਾ, ਸੁਖਰਾਜ ਸਿੰਘ ਸਰਪੰਚ ਬਹਾਵਵਾਲਾ, ਹਰਚਰਨ ਸਿੰਘ ਚਰਨਾ ਬਹਾਵਲਵਾਸੀ, ਜਥੇਦਾਰ ਗੁਰਦੀਪ ਸਿੰਘ ਨੰਬਰਦਾਰ, ਪਟੇਲ ਘੁਲਾ, ਸਾਹਿਲ ਛਾਬੜਾ, ਐਡਵੋਕੇਟ ਰਣਜੀਤ ਸਿੰਘ, ਬੰਟੂ ਔਲਖ ਗਿੱਦੜਾਂ ਵਾਲੀ, ਜਸਵਿੰਦਰ ਸਿੰਘ ਜੱਸੀ ਢਾਬਾ ਕੋਕਰੀਆ, ਅਜੀਤ ਪਾਲ ਸਿੰਘ ਰਿੰਕੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੀਨੀਅਰ ਅਕਾਲੀ ਆਗੂ, ਪਾਰਟੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।