ਵਾਦ-ਵਿਵਾਦ ਮੁਕਾਬਲਾ ਕਰਵਾਇਆ
ਅਬੋਹਰ, 16 ਸਤੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਸ ਮੁਕਾਬਲੇ ’ਚ ਉਤਸ਼ਾਹ ਨਾਲ ਭਾਗ ਲਿਆ।
ਅਬੋਹਰ, 16 ਸਤੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਸ ਮੁਕਾਬਲੇ ’ਚ ਉਤਸ਼ਾਹ ਨਾਲ ਭਾਗ ਲਿਆ। ਸਮਾਪਤੀ ’ਤੇ ਜੇਤੂ ਟੀਮਾਂ ਨੂੰ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪ੍ਰਿੰਸੀਪਲ ਰਜਨੀ ਸ਼ਰਮਾ ਨੇ ਵਧਾਈ ਦਿੱਤੀ ਤੇ ਇਨਾਮ ਵੰਡੇ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।