17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਝੋਨੇ ਦੀ ਸਟੋਰੇਜ ਲਈ ਗੁਦਾਮਾਂ ’ਚ ਥਾਂ ਦੀ ਘਾਟ ਨੂੰ ਲੈ ਕੇ ਕਿਸਾਨ ਤੇ ਆੜ੍ਹਤੀਏ ਚਿੰਤਤ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਨਵੀਂ ਫ਼ਸਲ ਦੀ ਆਮਦ ਸ਼ੁਰੂ ਹੁੰਦਿਆਂ ਹੀ ਆਉਣ ਵਾਲੇ ਦਿਨਾਂ ਦੇ ਬੰਪਰ ਸੀਜ਼ਨ ਤੋਂ ਪਹਿਲਾਂ ਗੁਦਾਮਾਂ ਵਿਚ ਸਟੋਰੇਜ ਦੀ ਥਾਂ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਪੰਜਾਬ ਦੇ ਕਈ ਗੁਦਾਮਾਂ ਅਤੇ ਰਾਈਸ ਮਿਲਾਂ ’ਚ ਅਜੇ ਤੱਕ ਪਿਛਲੀ ਫ਼ਸਲ ਦਾ ਸਟਾਕ ਪਿਆ ਹੋਣ ਕਾਰਨ ਮੌਜੂਦਾ ਸਟੋਰੇਜ ਸਿਸਟਮ ’ਤੇ ਭਾਰੀ ਦਬਾਅ ਪੈ ਰਿਹਾ ਹੈ।

Ad Position 21
No active advertisement
ਫ਼ਾਜ਼ਿਲਕਾ ਦੇ ਪਿੰਡ ਹੀਰਾ ਵਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਰਵਾਨਾ ਕਰਦੇ ਹੋਏ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ। ਅਜੀਤ ਤਸਵੀਰ 17-09-2026
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਨਵੀਂ ਫ਼ਸਲ ਦੀ ਆਮਦ ਸ਼ੁਰੂ ਹੁੰਦਿਆਂ ਹੀ ਆਉਣ ਵਾਲੇ ਦਿਨਾਂ ਦੇ ਬੰਪਰ ਸੀਜ਼ਨ ਤੋਂ ਪਹਿਲਾਂ ਗੁਦਾਮਾਂ ਵਿਚ ਸਟੋਰੇਜ ਦੀ ਥਾਂ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਪੰਜਾਬ ਦੇ ਕਈ ਗੁਦਾਮਾਂ ਅਤੇ ਰਾਈਸ ਮਿਲਾਂ ’ਚ ਅਜੇ ਤੱਕ ਪਿਛਲੀ ਫ਼ਸਲ ਦਾ ਸਟਾਕ ਪਿਆ ਹੋਣ ਕਾਰਨ ਮੌਜੂਦਾ ਸਟੋਰੇਜ ਸਿਸਟਮ ’ਤੇ ਭਾਰੀ ਦਬਾਅ ਪੈ ਰਿਹਾ ਹੈ। ਫ਼ਾਜ਼ਿਲਕਾ ਦੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਮੀਡੀਆ ਦੇ ਮਾਧਿਅਮ ਰਾਹੀਂ ਇਹ ਮੁੱਦਾ ਪ੍ਰਸ਼ਾਸਨ ਤੇ ਸਰਕਾਰ ਦੇ ਧਿਆਨ ਵਿਚ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਫ਼ਾਜ਼ਿਲਕਾ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਗੋਲਡੀ ਸਚਦੇਵਾ ਤੇ ਸਚਿਨ ਸਚਦੇਵਾ ਨੇ ਦੱਸਿਆ ਕਿ ਮੰਡੀਆਂ ਵਿਚ ਫ਼ਸਲ ਦੀ ਆਮਦ ਸ਼ੁਰੂ ਹੋਣ ਦੇ ਬਾਵਜੂਦ ਸਬੰਧਿਤ ਵਿਭਾਗ ਵਲੋਂ ਅਜੇ ਤੱਕ ਸਟੋਰੇਜ ਦੇ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਗਏ। ਦੂਜੇ ਪਾਸੇ, ਜਦੋਂ ਇਸ ਸਬੰਧੀ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਦਫ਼ਤਰ ਵਿਖੇ ਪਹੁੰਚ ਕੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉੱਥੇ ਮੌਜੂਦ ਡਿਪਟੀ ਡਾਇਰੈਕਟਰ ਸੁਖਜਿੰਦਰ ਸਿੰਘ (ਜੋ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ਦੀ ਨਿਗਰਾਨੀ ਕਰਦੇ ਹਨ) ਵਲੋਂ ਮਿਲ ਕੇ ਵਿਭਾਗ ਦਾ ਪੱਖ ਰੱਖਣਾ ਜ਼ਰੂਰੀ ਨਹੀਂ ਸਮਝਿਆ ਗਿਆ। ਅਧਿਕਾਰੀ ਦੇ ਇਸ ਰਵੱਈਏ ਨੇ ਆਉਣ ਵਾਲੇ ਦਿਨਾਂ ਵਿਚ ਝੋਨੇ ਦੇ ਸੀਜ਼ਨ ਦੌਰਾਨ ਫ਼ਸਲ ਦੀ ਸੰਭਾਲ ਤੇ ਪ੍ਰਬੰਧਾਂ ਉੱਪਰ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਸਮਾਂ ਰਹਿੰਦਿਆਂ ਆੜ੍ਹਤੀਆਂ ਤੇ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕੱਢਦਾ ਹੈ ਜਾਂ ਨਹੀਂ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਬਾਰ ਐਸੋਸੀਏਸ਼ਨ ਪਹੁੰਚੇ ਸੈਨੇਟ ਚੋਣਾਂ ਦੇ ਉਮੀਦਵਾਰ ਮੇਹਰ ਸਿੰਘ ਮੱਲ ਅਗਲੀ ਖ਼ਬਰ ਪੈਨਸ਼ਨਰਾਂ ’ਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀਆਂ ਗਰੰਟੀਆਂ ਝੂਠ ਦਾ ਪੁਲੰਦਾ ਸਾਬਤ ਹੋਈਆਂ - ਗੱਗੜਾ,...
Ad Position 24