17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਝੋਨੇ ਦੇ ਅਗੇਤੇ ਖ਼ਰੀਦ ਪ੍ਰਬੰਧਾਂ ਸੰਬੰਧੀ ਕੀਤੀ ਬੈਠਕ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ, ਖ਼ਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਪਹਿਲਾਂ ਤੋਂ ਹੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ।

Ad Position 21
No active advertisement
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ। ਅਜੀਤ ਤਸਵੀਰ 17-09-2026
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ, ਖ਼ਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਪਹਿਲਾਂ ਤੋਂ ਹੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਫ਼ਸਲ ਦੀ ਆਮਦ ਤੋਂ ਲੈ ਕੇ ਖ਼ਰੀਦ ਪ੍ਰਕਿਰਿਆ, ਝੋਨੇ ਦੀ ਲਿਫ਼ਟਿੰਗ, ਅਦਾਇਗੀ, ਟਰਾਂਸਪੋਰਟੇਸ਼ਨ ਦੀ ਸੁਚੱਜੀ ਆਵਾਜਾਈ, ਬਾਰਦਾਨੇ ਆਦਿ ਨੂੰ ਲੈ ਕੇ ਪ੍ਰਬੰਧ ਪਹਿਲਾਂ ਤੋਂ ਹੀ ਕਰ ਲਏ ਜਾਣ। ਉਨ੍ਹਾਂ ਨੇ ਮਾਰਕੀਟ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਸਫ਼ਾਈ, ਛਾਂ, ਰੌਸ਼ਨੀ, ਪੀਣ ਦੇ ਪਾਣੀ, ਬੈਠਣ ਆਦਿ ਦੇ ਪ੍ਰਬੰਧ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਪੂਰੇ ਕਰ ਲੈਣ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਨ੍ਹਾਂ ਕਿਹਾ ਕਿ ਇਸ ਸਾਲ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਦੀ 1 ਅਕਤੂਬਰ ਤੈਅ ਕੀਤੀ ਗਈ ਹੈ ਤੇ ਝੋਨੇ ਦਾ ਸਮਰਥਨ ਮੁੱਲ ਪ੍ਰਤੀ ਕੁਇੰਟਲ 2461 ਰੁਪਏ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੁੱਲ 100 ਮੰਡੀਆਂ ਝੋਨੇ ਦੀ ਖ਼ਰੀਦ ਨੋਟੀਫਾਈ ਕੀਤੀਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪੁਲਿਸ ਵਿਭਾਗ ਅਤੇ ਬਾਕੀ ਵਿਭਾਗਾਂ ਵਲੋਂ ਆਗਾਉਂ ਵਿਉਂਤਬੰਦੀ ਕਰ ਲਈ ਜਾਵੇ ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੇ ਸੀਜ਼ਨ ਦੌਰਾਨ ਕਿਸਾਨਾਂ ਤੇ ਸਬੰਧਕਾਂ ਨੂੰ ਕੋਈ ਵੀ ਦਿੱਕਤ ਨਾ ਆਵੇ। ਬੈਠਕ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਖੇਤੀਬਾੜੀ ਅਫ਼ਸਰ ਮਮਤਾ ਸਮੇਤ ਬਲਾਕ ਖੇਤੀਬਾੜੀ ਅਫ਼ਸਰ, ਮੰਡੀ ਬੋਰਡ ਦੇ ਅਧਿਕਾਰੀ, ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਰਨੇ ਦੇ ਦਬਾਅ ਮਗਰੋਂ ਟਾਵਰ ਕੰਪਨੀ ਨੇ ਚੁੱਕਿਆ ਸਾਮਾਨ ਅਗਲੀ ਖ਼ਬਰ ਜਲਾਲਾਬਾਦ ਬਾਰ ਐਸੋਸੀਏਸ਼ਨ ਪਹੁੰਚੇ ਸੈਨੇਟ ਚੋਣਾਂ ਦੇ ਉਮੀਦਵਾਰ ਮੇਹਰ ਸਿੰਘ ਮੱਲ
Ad Position 24