17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਧਰਨੇ ਦੇ ਦਬਾਅ ਮਗਰੋਂ ਟਾਵਰ ਕੰਪਨੀ ਨੇ ਚੁੱਕਿਆ ਸਾਮਾਨ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ, ਨੌਜਵਾਨ ਭਾਰਤ ਸਭਾ ਤੇ ਇਲਾਕਾ ਵਾਸੀਆਂ ਵਲੋਂ ਸਕੂਲ ਦੇ ਖੇਡ ਗਰਾਊਂਡ ਵਿਚ ਮੋਬਾਈਲ ਟਾਵਰ ਲਗਾਉਣ ਦੇ ਵਿਰੋਧ ਵਿਚ ਸ਼ੁਰੂ ਕੀਤਾ ਗਿਆ ਧਰਨਾ ਦੂਜੇ ਦਿਨ ਟਾਵਰ ਕੰਪਨੀ ਵਲੋਂ ਸਾਮਾਨ ਚੁੱਕ ਲਏ ਜਾਣ ਉਪਰੰਤ ਸਮਾਪਤ ਕਰ ਦਿੱਤਾ ਗਿਆ। ਧਰਨਾਕਾਰੀਆਂ ਤੇ ਪਿੰਡ ਵਾਸੀਆਂ ਨੇ ਟਾਵਰ ਲਗਾਉਣ ਲਈ ਪੁੱਟੇ ਗਏ ਟੋਏ ਨੂੰ ਮਿੱਟੀ ਪਾ ਕੇ ਪੂਰਨ ਤੋਂ ਬਾਅਦ ਧਰਨਾ ਖ਼ਤਮ ਕੀਤਾ।

Ad Position 21
No active advertisement
ਫ਼ਾਜ਼ਿਲਕਾ ਵਿਖੇ ਸਕੂਲ ਗਰਾਊਂਡ ਵਿਚ ਟਾਵਰ ਕੰਪਨੀ ਵਲੋਂ ਪੁੱਟੇ ਗਏ ਟੋਏ ਨੂੰ ਮਿੱਟੀ ਪਾ ਕੇ ਪੂਰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ। ਤਸਵੀਰ-ਪ੍ਰਦੀਪ ਕੁਮਾਰ 17-09-2026
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ, ਨੌਜਵਾਨ ਭਾਰਤ ਸਭਾ ਤੇ ਇਲਾਕਾ ਵਾਸੀਆਂ ਵਲੋਂ ਸਕੂਲ ਦੇ ਖੇਡ ਗਰਾਊਂਡ ਵਿਚ ਮੋਬਾਈਲ ਟਾਵਰ ਲਗਾਉਣ ਦੇ ਵਿਰੋਧ ਵਿਚ ਸ਼ੁਰੂ ਕੀਤਾ ਗਿਆ ਧਰਨਾ ਦੂਜੇ ਦਿਨ ਟਾਵਰ ਕੰਪਨੀ ਵਲੋਂ ਸਾਮਾਨ ਚੁੱਕ ਲਏ ਜਾਣ ਉਪਰੰਤ ਸਮਾਪਤ ਕਰ ਦਿੱਤਾ ਗਿਆ। ਧਰਨਾਕਾਰੀਆਂ ਤੇ ਪਿੰਡ ਵਾਸੀਆਂ ਨੇ ਟਾਵਰ ਲਗਾਉਣ ਲਈ ਪੁੱਟੇ ਗਏ ਟੋਏ ਨੂੰ ਮਿੱਟੀ ਪਾ ਕੇ ਪੂਰਨ ਤੋਂ ਬਾਅਦ ਧਰਨਾ ਖ਼ਤਮ ਕੀਤਾ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰ ਖੀਵਾ ਅਤੇ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਪਬਲਿਕ ਅਦਾਰਿਆਂ ਨੂੰ ਨਿੱਜੀ ਹੱਥਾਂ ਵਿਚ ਦੇਣ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਸਕੂਲਾਂ, ਕਾਲਜਾਂ ਤੇ ਖੇਡ ਮੈਦਾਨਾਂ ਦੇ ਵਿਕਾਸ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸਕੂਲ ਦੇ ਖੇਡ ਗਰਾਊਂਡ ਵਿਚ ਮੋਬਾਈਲ ਟਾਵਰ ਲਗਾਉਣ ਦੀ ਇਜਾਜ਼ਤ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਮੁਹਾਰ ਸੋਨਾ ਸੀਨੀਅਰ ਸੈਕੰਡਰੀ ਸਕੂਲ ਸਰਹੱਦੀ ਇਲਾਕੇ ਦਾ ਇੱਕ ਅਹਿਮ ਸਕੂਲ ਹੈ ਜਿੱਥੇ ਵੱਡੀ ਗਿਣਤੀ ਵਿਚ ਵਿਦਿਆਰਥੀ ਪੜ੍ਹਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਕੂਲ ਵਿਚ ਅਜੇ ਵੀ ਲੈਕਚਰਾਰਾਂ ਦੀ ਘਾਟ ਹੈ ਪਰ ਇਸ ਦੇ ਛੋਟੇ ਜਿਹੇ ਖੇਡ ਗਰਾਊਂਡ ਵਿਚ ਮੋਬਾਈਲ ਟਾਵਰ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਨੌਜਵਾਨ ਭਾਰਤ ਸਭਾ ਦੇ ਪਿੰਡ ਇਕਾਈ ਪ੍ਰਧਾਨ ਕੁਲਵੰਤ, ਇਲਾਕਾ ਕਮੇਟੀ ਸਕੱਤਰ ਸੁਖਦੇਵ ਤੇ ਮੈਂਬਰ ਗੋਬਿੰਦ ਤੇ ਰਮਨ ਨੇ ਕਿਹਾ ਕਿ ਟਾਵਰ ਲਗਾਉਣ ਦੀ ਕੋਸ਼ਿਸ਼ ਦਾ ਪਤਾ ਲੱਗਣ ਤੋਂ ਬਾਅਦ ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਪੱਕਾ ਧਰਨਾ ਸ਼ੁਰੂ ਕੀਤਾ ਸੀ। ਧਰਨੇ ਦੇ ਦੂਜੇ ਦਿਨ ਟਾਵਰ ਕੰਪਨੀ ਨੂੰ ਆਪਣਾ ਸਮਾਨ ਚੁੱਕਣਾ ਪਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਕੂਲ ਦੇ ਖੇਡ ਗਰਾਊਂਡ ਨੂੰ ਵੱਡਾ ਕਰਵਾਉਣ ਤੇ ਲੋੜੀਂਦਾ ਖੇਡ ਸਾਮਾਨ ਮੁਹੱਈਆ ਕਰਵਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਨਾਲ ਹੀ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਗਰਾਊਂਡ ’ਤੇ ਕਬਜ਼ਾ ਕਰਨ ਜਾਂ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਹੱਕਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਮੈਂਬਰ ਅਮਨ, ਰਾਜਿੰਦਰ, ਜਸਵੀਰ ਤੇ ਇਲਾਕਾ ਵਾਸੀ ਚੰਦਰ, ਹਰਮੇਸ਼, ਅੰਗਰੇਜ਼, ਦਿਆਲ ਸਮੇਤ ਹੋਰ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਨਟ ਚੋਣਾਂ ਲਈ ਵਰਿੰਦਰ ਸਿੰਘ ਵਿੱਕੀ ਗਿੱਲ ਨੇ ਬਾਰ ਐਸੋਸੀਏਸ਼ਨ ਅਬੋਹਰ ਦੇ ਵਕੀਲਾਂ ਨਾਲ ਕੀਤਾ ਰਾਬਤਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਝੋਨੇ ਦੇ ਅਗੇਤੇ ਖ਼ਰੀਦ ਪ੍ਰਬੰਧਾਂ ਸੰਬੰਧੀ ਕੀਤੀ ਬੈਠਕ
Ad Position 24