18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਦੇ ਮੌਕੇ ’ਤੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ

ਅਬੋਹਰ, 17 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਰਕਾਰੀ ਕਾਲਜ ਅਬੋਹਰ ਵਿਖੇ ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਦੇ ਮੌਕੇ ’ਤੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਿਵਲ ਸਰਜਨ ਡਾ.

Ad Position 21
No active advertisement
ਅਜੀਤ ਡੈਸਕ 18-09-2026
ਅਬੋਹਰ, 17 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਰਕਾਰੀ ਕਾਲਜ ਅਬੋਹਰ ਵਿਖੇ ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਦੇ ਮੌਕੇ ’ਤੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਇਸ ਵਾਰ ਇਹ ਦਿਨ ਜੀਵਨ ਲਈ ਸੁਰੱਖਿਅਤ ਦੇਖਭਾਲ ਦੇ ਨਾਅਰੇ ਨਾਲ ਮਨਾਇਆ ਜਾ ਰਿਹਾ ਹੈ। ਸੈਮੀਨਾਰ ਦੀ ਪ੍ਰਧਾਨਗੀ ਐਮ.ਡੀ. ਪਲਮਨਰੀ ਮੈਡੀਸਨ ਡਾ.ਸੋਰਭ ਫੁਟੇਲਾ ਵੱਲੋਂ ਕੀਤੀ ਗਈ। ਇਸ ਦੌਰਾਨ ਉਹਨਾਂ ਨਾਲ ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਡੀ.ਐਮ.ਈ.ਓ. ਪੂਜਾ, ਐਸ.ਟੀ.ਐਸ. ਵਿਪਨ ਧਾਮੂ ਤੇ ਬਲਜਿੰਦਰ ਕੌਰ ਮੌਜੂਦ ਸਨ। ਡਾ. ਸੌਰਭ ਫੁਟੇਲਾ ਨੇ ਟੀ.ਬੀ. ਸਾਹ ਦੀਆਂ ਬਿਮਾਰੀਆਂ, ਛਾਤੀ ਰੋਗਾਂ ਤੇ ਗੈਰ-ਸੰਚਾਰੀ ਰੋਗਾਂ ਸ਼ੂਗਰ, ਬੀ.ਪੀ. ਤੇ ਕੈਂਸਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਫੁਟੇਲਾ ਨੇ ਦੱਸਿਆ ਕਿ 100 ਦਿਨਾਂ ਟੀ.ਬੀ. ਮੁਕਤ ਭਾਰਤ ਅਭਿਆਨ ਦਾ ਮੁੱਖ ਉਦੇਸ਼ ਟੀ.ਬੀ. ਦੇ ਐਕਟਿਵ ਕੇਸਾਂ ਦੀ ਜਲਦ ਪਛਾਣ, ਜਲਦੀ ਜਾਂਚ ਤੇ ਜਲਦੀ ਇਲਾਜ ਸ਼ੁਰੂ ਕਰਨਾ ਹੈ। ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਡੀ.ਐਮ.ਈ.ਓ. ਪੂਜਾ ਅਤੇ ਬਲਜਿੰਦਰ ਕੌਰ ਨੇ ਵਿਦਿਆਰਥਾਂ ਨੂੰ ਆਭਾ ਆਈ.ਡੀ. ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਆਭਾ ਅਕਾਉਂਟ ਬਣਾਇਆ ਜਾ ਰਿਹਾ ਹੈ ਜਿਸ ਰਾਹੀਂ ਓ.ਪੀ.ਡੀ. ਪਰਚੀ ਤੋਂ ਲੈ ਕੇ ਮੈਡੀਕਲ ਰਿਕਾਰਡਸ ਆਨਲਾਈਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਦੀਦੀ ਬ੍ਰਹਮਰਿਤਾ ਨੇ ਬੱਚਿਆਂ ਨਾਲ ਕੀਤੀ ਗਣਪਤੀ ਬੱਪਾ ਦੀ ਆਰਤੀ ਅਗਲੀ ਖ਼ਬਰ ਫ਼ਾਜ਼ਿਲਕਾ ’ਚ 39 ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇਕ ਕਾਬੂ
Ad Position 24