ਡੱਬਵਾਲਾ ਕਲਾਂ ਬਲਾਕ ਦੀਆਂ ਏ.ਐੱਨ.ਐੱਮ. ਤੇ ਆਸ਼ਾ ਸੁਪਰਵਾਈਜ਼ਰਾਂ ਨਾਲ ਵਿਸ਼ੇਸ਼ ਮੀਟਿੰਗ
ਫ਼ਾਜ਼ਿਲਕਾ, 17 ਸਤੰਬਰ (ਅਮਰਜੀਤ ਸ਼ਰਮਾ)- ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.
ਫ਼ਾਜ਼ਿਲਕਾ, 17 ਸਤੰਬਰ (ਅਮਰਜੀਤ ਸ਼ਰਮਾ)- ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਅਗਵਾਈ ਹੇਠ ਡੱਬਵਾਲਾ ਕਲਾਂ ਬਲਾਕ ਦੀਆਂ ਏ.ਐੱਨ.ਐੱਮ. ਤੇ ਆਸ਼ਾ ਸੁਪਰਵਾਈਜ਼ਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਰਕਾਰੀ ਸਿਹਤ ਸਹੂਲਤਾਂ ਤੇ ਵੱਖ-ਵੱਖ ਸਿਹਤ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿਚ ਐੱਮ.ਐੱਮ.ਐੱਸ.ਵਾਈ. ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਪੱਧਰ ’ਤੇ ਜਾਗਰੂਕਤਾ ਵਧਾਉਣ ਤੇ ਕਾਰਡ ਵੰਡਣ ਲਈ ਵਿਸ਼ੇਸ਼ ਕੈਂਪ ਲਗਾਉਣ ਦੀ ਯੋਜਨਾ ਬਣਾਈ ਗਈ। ਇਸ ਤੋਂ ਇਲਾਵਾ ਐੱਚ.ਪੀ.ਵੀ. ਟੀਕਾਕਰਨ ਮੁਹਿੰਮ ਪ੍ਰਤੀ ਜਾਗਰੂਕਤਾ ਫੈਲਾਉਣ ਤੇ ਲਾਭਪਾਤਰੀਆਂ ਦੀ ‘ਆਭਾ ਆਈ.ਡੀ.’ ਬਣਾਉਣ ਸਬੰਧੀ ਫ਼ੀਲਡ ਸਟਾਫ਼ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਗਏ। ਸਿਵਲ ਸਰਜਨ ਡਾ. ਕਵਿਤਾ ਸਿੰਘ ਤੇ ਡਾ. ਰਿੰਕੂ ਚਾਵਲਾ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਯੋਜਨਾਵਾਂ ਨੂੰ ਸਫਲ ਬਣਾਉਣ ਵਿਚ ਫ਼ੀਲਡ ਸਟਾਫ਼ ਦੀ ਭੂਮਿਕਾ ਸਭ ਤੋਂ ਅਹਿਮ ਹੈ। ਉਨ੍ਹਾਂ ਸਟਾਫ਼ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਾਸ ਮੀਡੀਆ ਸ਼ਾਖਾ ਤੋਂ ਦਿਵੇਸ਼ ਕੁਮਾਰ ਵੀ ਹਾਜ਼ਰ ਸਨ।