ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇਂ
ਕੁੱਲਗੜ੍ਹੀ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ, ਕੁੱਲਗੜ੍ਹੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਜਿੱਤੇ। ਵਿਦਿਆਰਥਣ ਅਰਪਨ ਕੌਰ ਜਮਾਤ ਸੱਤਵੀਂ ਨੇ 60 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ, ਸਮੀਰ ਹਾਂਡਾ ਜਮਾਤ ਬਾਰ੍ਹਵੀਂ ਨੇ ਲੰਬੀ ਛਾਲ ਵਿਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ।
ਕੁੱਲਗੜ੍ਹੀ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ, ਕੁੱਲਗੜ੍ਹੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਜਿੱਤੇ। ਵਿਦਿਆਰਥਣ ਅਰਪਨ ਕੌਰ ਜਮਾਤ ਸੱਤਵੀਂ ਨੇ 60 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ, ਸਮੀਰ ਹਾਂਡਾ ਜਮਾਤ ਬਾਰ੍ਹਵੀਂ ਨੇ ਲੰਬੀ ਛਾਲ ਵਿਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ। ਵਾਲੀਬਾਲ ਟੀਮ ਅੰਡਰ-14 ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ। ਇਸ ਤੋਂ ਇਲਾਵਾ ਪਰਨੀਤ ਕੌਰ ਜਮਾਤ ਸੱਤਵੀਂ ਨੇ ਗੋਲਾ ਸੁੱਟਣ ਵਿਚ ਦੂਸਰਾ ਸਥਾਨ, ਗੁਰਨੀਤ ਕੌਰ ਜਮਾਤ ਅੱਠਵੀਂ ਨੇ ਤੀਸਰਾ ਸਥਾਨ, ਮਹਿਕਪ੍ਰੀਤ ਕੌਰ ਜਮਾਤ ਸੱਤਵੀਂ ਨੇ 60 ਮੀਟਰ ਦੌੜ ਵਿਚ ਤੀਸਰਾ ਸਥਾਨ, ਅੰਮ੍ਰਿਤ ਸਿੰਘ ਜਮਾਤ ਸੱਤਵੀਂ ਨੇ ਲੰਬੀ ਛਾਲ ਵਿਚ ਤੀਸਰਾ ਸਥਾਨ ਹਾਸਲ ਕੀਤਾ। ਵਾਲੀਬਾਲ ਟੀਮ ਉਮਰ ਵਰਗ 17 ਸਾਲ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਖੇਡਾਂ ਵਿਚ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਤੇ ਸਕੂਲ ਦੇ ਕੋਚ ਦਾ ਸਕੂਲ ਵਿਚ ਪੁੱਜਣ ’ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਰੀਤੂ ਚੋਪੜਾ ਵਲੋਂ ਸ਼ਾਨਦਾਰ ਸਵਾਗਤ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।