ਰਾਜੀਵ ਨਗਰ ਵਿਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਲੋਕ ਪਰੇਸ਼ਾਨ
ਅਬੋਹਰ, 17 ਸਤੰਬਰ (ਵਿਵੇਕ ਹੂੜੀਆ)- ਕੰਧਵਾਲਾ ਰੋਡ ਸਥਿਤ ਰਾਜੀਵ ਨਗਰ ਵਿਚ ਪਿਛਲੇ ਕੁੱਝ ਸਮੇਂ ਤੋਂ ਸੀਵਰੇਜ ਤੇ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਕਾਰਨ ਲੋਕ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਲਾਕਾ ਨਿਵਾਸੀਆਂ ਦੀ ਸ਼ਿਕਾਇਤ ’ਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਰਾਜੀਵ ਨਗਰ ਦਾ ਦੌਰਾ ਕਰਕੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਅਬੋਹਰ, 17 ਸਤੰਬਰ (ਵਿਵੇਕ ਹੂੜੀਆ)- ਕੰਧਵਾਲਾ ਰੋਡ ਸਥਿਤ ਰਾਜੀਵ ਨਗਰ ਵਿਚ ਪਿਛਲੇ ਕੁੱਝ ਸਮੇਂ ਤੋਂ ਸੀਵਰੇਜ ਤੇ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਕਾਰਨ ਲੋਕ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਲਾਕਾ ਨਿਵਾਸੀਆਂ ਦੀ ਸ਼ਿਕਾਇਤ ’ਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਰਾਜੀਵ ਨਗਰ ਦਾ ਦੌਰਾ ਕਰਕੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਔਰਤਾਂ ਨੇ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਅਤੇ ਸੀਵਰੇਜ ਨਾਲ ਸਬੰਧਿਤ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਅਰੁਣ ਨਾਰੰਗ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਲੇਡੀਜ਼ ਵਿੰਗ ਪ੍ਰਧਾਨ ਸੁਨੀਤਾ ਰਾਣੀ ਨੇ ਉਨ੍ਹਾਂ ਨੂੰ ਰਾਜੀਵ ਨਗਰ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਦੱਸਿਆ ਸੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ। ਇਸ ਦੌਰਾਨ ਲੋਕਾਂ ਨੇ ਨਗਰ ਨਿਗਮ ਦੀ ਕਾਰਜਪ੍ਰਣਾਲੀ ’ਤੇ ਵੀ ਗੰਭੀਰ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਗਾਇਆ ਕਿ ਨਿਗਮ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਲੋਕਾਂ ਦਾ ਕਹਿਣਾ ਸੀ ਕਿ ਖੇਤਰ ਦੇ ਕੌਂਸਲਰ ਅੱਗੇ ਵੀ ਕਈ ਵਾਰ ਇਹ ਸਮੱਸਿਆ ਰੱਖੀ ਗਈ ਹੈ ਪਰ ਹੁਣ ਤੱਕ ਇਸ ਦਾ ਕੋਈ ਸਥਾਈ ਹੱਲ ਨਹੀਂ ਹੋਇਆ। ਅਰੁਣ ਨਾਰੰਗ ਨੇ ਕਿਹਾ ਕਿ ਨਗਰ ਨਿਗਮ ਦੀ ਮੇਅਰ ਨੂੰ ਵੀ ਰਾਜੀਵ ਨਗਰ ਦਾ ਦੌਰਾ ਕਰਕੇ ਮੌਕੇ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਚਾਹੀਦੀਆਂ ਹਨ ਤੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦੇਣੇ ਚਾਹੀਦੇ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਯਤਨ ਕੀਤਾ ਜਾਵੇਗਾ।