ਵਿਸ਼ਵ ਸਨੇਕ ਬਾਈਟ ਜਾਗਰੂਕਤਾ ਦਿਵਸ ’ਤੇ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- 19 ਸਤੰਬਰ ਨੂੰ ‘ਵਿਸ਼ਵ ਸਨੇਕ ਬਾਈਟ ਜਾਗਰੂਕਤਾ ਦਿਵਸ’ ਮੌਕੇ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸੱਪ ਦੇ ਡੰਗਣ ਤੋਂ ਬਚਾਅ ਤੇ ਸਾਵਧਾਨੀਆਂ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਡਾ.
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- 19 ਸਤੰਬਰ ਨੂੰ ‘ਵਿਸ਼ਵ ਸਨੇਕ ਬਾਈਟ ਜਾਗਰੂਕਤਾ ਦਿਵਸ’ ਮੌਕੇ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸੱਪ ਦੇ ਡੰਗਣ ਤੋਂ ਬਚਾਅ ਤੇ ਸਾਵਧਾਨੀਆਂ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਸੱਪ ਡੰਗਣ ਦੀਆਂ ਘਟਨਾਵਾਂ ਵੱਧ ਜਾਂਦੀਆਂ ਹਨ ਪਰ ਅਜਿਹੀ ਸਥਿਤੀ ਵਿਚ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦੱਸਿਆ ਕਿ 70 ਫ਼ੀਸਦੀ ਸੱਪ ਜ਼ਹਿਰੀਲੇ ਨਹੀਂ ਹੁੰਦੇ, 20 ਫ਼ੀਸਦੀ ‘ਡਰਾਈ ਬਾਈਟ’ ਹੁੰਦੇ ਹਨ ਤੇ ਕੇਵਲ 10 ਫ਼ੀਸਦੀ ਸੱਪ ਹੀ ਜ਼ਹਿਰੀਲੇ ਹੁੰਦੇ ਹਨ। ਅਕਸਰ ਲੋਕ ਡਰ ਕਾਰਨ ਘਬਰਾ ਜਾਂਦੇ ਹਨ, ਜਿਸ ਨਾਲ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਬਣ ਜਾਂਦਾ ਹੈ। ਸੱਪ ਦੇ ਡੰਗਣ ਤੋਂ ਬਾਅਦ 4 ਤੋਂ 6 ਘੰਟਿਆਂ ਦੇ ਅੰਦਰ ਸਰਕਾਰੀ ਹਸਪਤਾਲ ਪਹੁੰਚ ਕੇ ‘ਐਂਟੀ ਸਨੇਕ ਵੇਨਮ’ ਦਾ ਟੀਕਾ ਲਗਵਾ ਕੇ ਜਾਨ ਬਚਾਈ ਜਾ ਸਕਦੀ ਹੈ। ਡਾ.ਕਵਿਤਾ ਸਿੰਘ ਨੇ ਅਪੀਲ ਕੀਤੀ ਕਿ ਕਿਸੇ ਝਾੜ-ਫੂਕ ਜਾਂ ਦੇਸੀ ਇਲਾਜ ਦੇ ਚੱਕਰ ’ਚ ਪੈਣ ਦੀ ਬਜਾਏ ਪੀੜਤ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਲਿਜਾਇਆ ਜਾਵੇ ਜਿੱਥੇ ਇਹ ਇਲਾਜ ਬਿਲਕੁਲ ਮੁਫ਼ਤ ਉਪਲਬਧ ਹੈ। ਕਿਸੇ ਵੀ ਜਾਣਕਾਰੀ ਲਈ ਹੈਲਪ ਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।