18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੁਆਵਜ਼ਾ ਨਾ ਮਿਲਣ ਦੇ ਰੋਸ ’ਚ ਕਿਸਾਨਾਂ ਨੇ ਐੱਸ.ਡੀ.ਐੱਮ. ਦਫ਼ਤਰ ਦੇ ਗੇਟਾਂ ਨੂੰ ਜੜੇ ਤਾਲ਼ੇ

ਅਬੋਹਰ, 18 ਸਤੰਬਰ (ਤਜਿੰਦਰ ਸਿੰਘ ਖ਼ਾਲਸਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਕਈ ਪੀੜਤ ਕਿਸਾਨਾਂ ਨੂੰ ਹਾਲੇ ਤੱਕ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਜ਼ਿਲ੍ਹਾ ਸਕੱਤਰ ਜਗਸੀਰ ਸਿੰਘ ਵਲੋਂ ਕੀਤੀ ਗਈ ਜਦ ਕਿ ਅਬੋਹਰ ਬਲਾਕ ਪ੍ਰਧਾਨ ਜਗਤਾਰ ਸਿੰਘ ਦੀ ਦੇਖ-ਰੇਖ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 19-09-2026
ਅਬੋਹਰ, 18 ਸਤੰਬਰ (ਤਜਿੰਦਰ ਸਿੰਘ ਖ਼ਾਲਸਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਕਈ ਪੀੜਤ ਕਿਸਾਨਾਂ ਨੂੰ ਹਾਲੇ ਤੱਕ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਥਾਨਕ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਜ਼ਿਲ੍ਹਾ ਸਕੱਤਰ ਜਗਸੀਰ ਸਿੰਘ ਵਲੋਂ ਕੀਤੀ ਗਈ ਜਦ ਕਿ ਅਬੋਹਰ ਬਲਾਕ ਪ੍ਰਧਾਨ ਜਗਤਾਰ ਸਿੰਘ ਦੀ ਦੇਖ-ਰੇਖ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂਆਂ ਤੇ ਵਰਕਰਾਂ ਨੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਐੱਸ.ਡੀ.ਐਮ. ਦਫ਼ਤਰ ਦੇ ਦੋਵੇਂ ਗੇਟਾਂ ਨੂੰ ਤਾਲੇ ਲਗਾ ਦਿੱਤੇ ਜਿਸ ਕਾਰਨ ਕੁੱਝ ਸਮੇਂ ਲਈ ਮਾਹੌਲ ਤਣਾਅਪੂਰਨ ਬਣ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਇਸੇ ਸਾਲ ਗੜੇਮਾਰੀ ਤੇ ਭਾਰੀ ਮੀਂਹ ਕਾਰਨ ਇਲਾਕੇ ਦੀ ਕਈ ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ। ਨੁਕਸਾਨ ਦੀ ਗਿਰਦਾਵਰੀ ਤੇ ਹੋਰ ਪ੍ਰਕਿਰਿਆ ਤੋਂ ਬਾਅਦ ਸਰਕਾਰ ਵਲੋਂ ਕਈ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਪਰ ਅਜੇ ਵੀ ਕਈ ਪੀੜਤ ਕਿਸਾਨ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਮਾਮਲਾ ਲਿਆਉਣ ਦੇ ਬਾਵਜੂਦ ਰਾਸ਼ੀ ਜਾਰੀ ਨਾ ਹੋਣ ਕਾਰਨ ਕਿਸਾਨਾਂ ਨੂੰ ਧਰਨਾ ਦੇ ਕੇ ਤਾਲੇ ਲਗਾਉਣ ਲਈ ਮਜਬੂਰ ਹੋਣਾ ਪਿਆ ਹੈ। ਮਾਮਲਾ ਤਣਾਅਪੂਰਨ ਹੁੰਦਾ ਦੇਖ ਕੇ ਅਬੋਹਰ ਦੇ ਨਾਇਬ ਤਹਿਸੀਲਦਾਰ ਅਵਿਨਾਸ਼ ਚੰਦਰ ਤੇ ਡੀ.ਐੱਸ.ਪੀ. ਹਰੀਸ਼ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਉਪ ਮੰਡਲ ਮੈਜਿਸਟ੍ਰੇਟ ਕਿਰਪਾਲਵੀਰ ਸਿੰਘ ਨਾਲ ਮੀਟਿੰਗ ਕਰਵਾਈ। ਮੀਟਿੰਗ ਦੌਰਾਨ ਐੱਸ.ਡੀ.ਐੱਮ. ਕਿਰਪਾਲ ਵੀਰ ਸਿੰਘ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲਗਭਗ 3 ਕਰੋੜ ਰੁਪਏ ਦੀ ਰਾਸ਼ੀ ਸਬੰਧੀ ਕੁੱਝ ਕਾਗ਼ਜ਼ੀ ਕਾਰਵਾਈ ਹਾਲੇ ਮੁਕੰਮਲ ਹੋਣੀ ਬਾਕੀ ਹੈ। ਇਹ ਕਾਰਵਾਈ ਜਲਦ ਮੁਕੰਮਲ ਕਰਕੇ ਸਬੰਧਿਤ ਪੀੜਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਮੁਆਵਜ਼ਾ ਰਾਸ਼ੀ ਭੇਜ ਦਿੱਤੀ ਜਾਵੇਗੀ। ਐੱਸ.ਡੀ.ਐੱਮ. ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਦਫ਼ਤਰ ਦੇ ਗੇਟਾਂ ਤੋਂ ਤਾਲੇ ਖੋਲ੍ਹ ਦਿੱਤੇ ਤੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਕਿਸਾਨ ਆਗੂ ਜਗਸੀਰ ਸਿੰਘ, ਜਗਤਾਰ ਸਿੰਘ ਬੁਰਜਾਂ , ਅਮਰਜੀਤ ਸਿੰਘ, ਰਤਨਦੀਪ ਸਿੰਘ, ਗੁਰਜੰਟ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ। ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਕ ਹਫ਼ਤੇ ਦੇ ਅੰਦਰ-ਅੰਦਰ ਪੀੜਤ ਕਿਸਾਨਾਂ ਦੇ ਖਾਤਿਆਂ ਵਿਚ ਮੁਆਵਜ਼ਾ ਰਾਸ਼ੀ ਨਾ ਪਹੁੰਚੀ ਤਾਂ ਉਹ ਮੁੜ ਧਰਨਾ ਅਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਨੂੰ ਪੰਜਾਬ ਤੋਂ ਮਿਟਾਉਣ ਲਈ ਭਾਜਪਾ ਕੱਢੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਅਬੋਹਰ ਦੀ ਪਹਿਲੀ ਮਹਿਲਾ ਉਪ ਪ੍ਰਧਾਨ ਬਣਨ ’ਤੇ ਸ਼ਰੂਤੀ ਭੀਮਵਾਲ ਨੇ ਕੱਟਿਆ ਕੇਕ
Ad Position 24