20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਜਪਾ ਵਲੋਂ ਫ਼ਾਜ਼ਿਲਕਾ ’ਚ ‘ਨਸ਼ਾ ਮੁਕਤ ਪੰਜਾਬ ਰੈਲੀ’ ਦੀਆਂ ਤਿਆਰੀਆਂ ਤੇਜ਼

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਪੂਰੇ ਸੂਬੇ ਵਿਚ ਵਿਆਪਕ ਪੱਧਰ ’ਤੇ ‘ਨਸ਼ਾ ਮੁਕਤ ਪੰਜਾਬ ਰੈਲੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਰਾਜ ਦੇ ਹਰੇਕ ਜ਼ਿਲ੍ਹੇ ਵਿਚ ਲੋਕ ਜਾਗਰੂਕਤਾ ਰੈਲੀਆਂ ਤੇ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ।

Ad Position 21
No active advertisement
ਵਿਨੋਦ ਜਾਂਗਿੜ ਅਤੇ ਗਗਨ ਮੋਂਗਾ 20-09-2026
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਪੂਰੇ ਸੂਬੇ ਵਿਚ ਵਿਆਪਕ ਪੱਧਰ ’ਤੇ ‘ਨਸ਼ਾ ਮੁਕਤ ਪੰਜਾਬ ਰੈਲੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਰਾਜ ਦੇ ਹਰੇਕ ਜ਼ਿਲ੍ਹੇ ਵਿਚ ਲੋਕ ਜਾਗਰੂਕਤਾ ਰੈਲੀਆਂ ਤੇ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਇਸ ਸੂਬਾ ਪੱਧਰੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਮਾਧੋਪੁਰ ਖੇਤਰ ਤੋਂ ਕੀਤੀ ਗਈ ਸੀ ਜਿੱਥੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਹਰੀ ਝੰਡੀ ਦਿਖਾ ਕੇ ਯਾਤਰਾ ਨੂੰ ਰਵਾਨਾ ਕੀਤਾ ਸੀ। 20 ਸਤੰਬਰ ਨੂੰ ਆਸਿਫ਼ਵਾਲਾ ਵਾਰ ਮੈਮੋਰੀਅਲ ਤੋਂ ਰੈਲੀ ਸ਼ੁਰੂ ਹੋਵੇਗੀ ਅਤੇ ਮੁੱਖ ਮਹਿਮਾਨ ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਹੋਣਗੇ। ਫ਼ਾਜ਼ਿਲਕਾ ਵਿਚ ਰੈਲੀ ਦੇ ਸੁਚੱਜੇ ਪ੍ਰਬੰਧਨ ਲਈ ਸੰਗਠਨ ਵਲੋਂ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਹਿਤ ਵਿਨੋਦ ਜਾਂਗਿੜ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਗਗਨ ਮੋਂਗਾ ਨੂੰ ਜ਼ਿਲ੍ਹਾ ਸਹਿ-ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਵਿਖੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਤਸ਼ੱਦਦ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ ਅਗਲੀ ਖ਼ਬਰ ਜਲਾਲਾਬਾਦ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਦੀਪ ਚੁੱਘ ਨੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਖ਼ਰੀਦ ਏਜੰਸੀਆਂ ਨਾਲ ਕੀਤੀ ਮੀਟਿੰਗ
Ad Position 24