22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ ਸਵੱਛ ਰੇਲਗੱਡੀ ਦਿਵਸ’ ’ਤੇ ਰੇਲਾਂ ’ਚ ਕੀਤੀ ਗਈ ਵਿਸ਼ੇਸ਼ ਸਫ਼ਾਈ

ਫ਼ਿਰੋਜ਼ਪੁਰ, 22 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ’ਚ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਰੋਜ਼ਾਨਾ ਵੱਖ-ਵੱਖ ਸਫ਼ਾਈ ਅਤੇ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿਚ ‘ਸਵੱਛ ਰੇਲਗੱਡੀ ਦਿਵਸ’ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 23-09-2026
ਫ਼ਿਰੋਜ਼ਪੁਰ, 22 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਮੰਡਲ ’ਚ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਰੋਜ਼ਾਨਾ ਵੱਖ-ਵੱਖ ਸਫ਼ਾਈ ਅਤੇ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿਚ ‘ਸਵੱਛ ਰੇਲਗੱਡੀ ਦਿਵਸ’ ਮਨਾਇਆ ਗਿਆ। ਇਸ ਮੌਕੇ ਫ਼ਿਰੋਜ਼ਪੁਰ ਮੰਡਲ ਤੋਂ ਚੱਲਣ ਵਾਲੀਆਂ ਸਾਰੀਆਂ ਯਾਤਰੀ ਰੇਲਗੱਡੀਆਂ ਦੀ ਸਫ਼ਾਈ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਮੁਹਿੰਮ ਦੌਰਾਨ ਟਰੇਨਾਂ ਦੇ ਕੋਚਾਂ, ਪਖਾਨਿਆਂ ਅਤੇ ਪੈਂਟਰੀ ਕਾਰ ਦੀ ਵਿਸ਼ੇਸ਼ ਸਫ਼ਾਈ ਯਕੀਨੀ ਬਣਾਈ ਗਈ। ਪਖਾਨਿਆਂ ਦੀ ਮਸ਼ੀਨੀਕਰਨ ਨਾਲ ਸਫ਼ਾਈ ਦੇ ਨਾਲ-ਨਾਲ ਟਰੇਨਾਂ ਦੇ ਬਾਹਰੀ ਹਿੱਸਿਆਂ ਦੀ ਵੀ ਸਫ਼ਾਈ ਕੀਤੀ ਗਈ। ਕੋਚਾਂ ਵਿਚ ਪਾਣੀ ਦੀਆਂ ਟੂਟੀਆਂ ਦੀ ਫਿਟਿੰਗ ਦੀ ਜਾਂਚ ਕੀਤੀ ਗਈ ਅਤੇ ਬਿਜਲੀ ਦੇ ਉਪਕਰਨਾਂ ਦੀ ਫਿਟਿੰਗ ਅਤੇ ਉਨ੍ਹਾਂ ਦੀ ਸਫ਼ਾਈ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ। ਬਿਹਤਰ ਸਫ਼ਾਈ ਦੇ ਨਤੀਜੇ ਯਕੀਨੀ ਬਣਾਉਣ ਲਈ ਅਧਿਕਾਰੀਆਂ ਅਤੇ ਨਿਗਰਾਨਾਂ (ਸੁਪਰਵਾਈਜ਼ਰਾਂ) ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਕੂਟਰੀ ’ਤੇ ਜਾ ਰਹੀਆਂ ਮਾਂ-ਧੀ ਨੂੰ ਟੱਕਰ ਮਾਰ ਕੇ ਸੋਨੇ ਦੀ ਚੇਨ ਝਪਟੀ ਲੁਟੇਰਿਆਂ ਨੇ ਤਲਵਾਰ ਦਿਖਾ ਕੇ ਦਿੱਤਾ ਵਾਰਦਾਤ ਨ... ਅਗਲੀ ਖ਼ਬਰ ਸ਼ੱਕੀ ਹਾਲਤ ’ਚ ਵਿਅਕਤੀ ਦੀ ਲਾਸ਼ ਬਰਾਮਦ
Ad Position 24