23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੈਰ-ਮਿਆਰੀ ਅਤੇ ਮਿਆਦ ਪੁੱਗੀਆਂ ਖਾਦਾਂ-ਦਵਾਈਆਂ ਦੀ ਵਿਕਰੀ ’ਤੇ ਕਾਰਵਾਈ ਨਾ ਹੋਣ ’ਤੇ ਕਿਸਾਨਾਂ ਨੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਮੂਹਰੇ ਦਿੱਤਾ ਧਰਨਾ-ਕੀਤਾ ਨਜ਼ਰਬੰਦ

ਫ਼ਾਜ਼ਿਲਕਾ, 22 ਸਤੰਬਰ (ਅਮਰਜੀਤ ਸ਼ਰਮਾ)-ਗੈਰ-ਮਿਆਰੀ ਅਤੇ ਮਿਆਦ ਪੁੱਗੀਆਂ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਿੱਕਰੀ ਦੇ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਣ ਅਤੇ ਜ਼ਿਲ੍ਹੇ ਵਿਚ ਹੋਰ ਦੁਕਾਨਾਂ ’ਤੇ ਵੀ ਅਜਿਹੀ ਵਿੱਕਰੀ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ ਦੇ ਦਫ਼ਤਰ ਦੇ ਮੂਹਰੇ ਧਰਨਾ ਦੇ ਕੇ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਗਿਆ।

Ad Position 21
No active advertisement
ਫ਼ਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਦੇ ਗੇਟ ਮੂਹਰੇ ਧਰਨਾ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ। ਅਜੀਤ ਤਸਵੀਰ 23-09-2026
ਫ਼ਾਜ਼ਿਲਕਾ, 22 ਸਤੰਬਰ (ਅਮਰਜੀਤ ਸ਼ਰਮਾ)-ਗੈਰ-ਮਿਆਰੀ ਅਤੇ ਮਿਆਦ ਪੁੱਗੀਆਂ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਿੱਕਰੀ ਦੇ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਣ ਅਤੇ ਜ਼ਿਲ੍ਹੇ ਵਿਚ ਹੋਰ ਦੁਕਾਨਾਂ ’ਤੇ ਵੀ ਅਜਿਹੀ ਵਿੱਕਰੀ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ ਦੇ ਦਫ਼ਤਰ ਦੇ ਮੂਹਰੇ ਧਰਨਾ ਦੇ ਕੇ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਹਿਲਾਦ ਸਿੰਘ, ਸਵਰਨ ਸਿੰਘ ਲਹੌਰੀਆ ਸੂਬਾ ਕਮੇਟੀ ਮੈਂਬਰ, ਅੰਗਰੇਜ਼ ਸਿੰਘ, ਮੁਨਸ਼ੀ ਰਾਮ, ਸੁਭਾਸ਼ ਗੋਦਾਰਾ, ਸੰਤ ਲਾਲ ਬਲਾਕ ਪ੍ਰਧਾਨ, ਮਹੀਪਾਲ ਗੋਰਾ, ਅਕਸ਼ੇ ਕੁਮਾਰ, ਰਾਜਾ ਸਿੰਘ, ਜਗਸੀਰ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ, ਬਲਵੰਤ ਸਿੰਘ, ਨਰੈਣ ਸਿੰਘ ਆਦਿ ਨੇ ਦੱਸਿਆ ਕਿ 9 ਸਤੰਬਰ ਨੂੰ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਨਵੀਂ ਅਨਾਜ ਮੰਡੀ ਫ਼ਾਜ਼ਿਲਕਾ ਸਥਿਤ ਐੱਸ.ਐੱਸ. ਐਗਰੋ ਏਡ ਸੈਂਟਰ ਦੀ ਚੈਕਿੰਗ ਕੀਤੀ ਗਈ ਸੀ। ਯੂਨੀਅਨ ਅਨੁਸਾਰ ਚੈਕਿੰਗ ਦੌਰਾਨ ਫ਼ਰਮ ਵਲੋਂ ਬਿਨਾਂ ਅਧਿਕਾਰ ਪੱਤਰ ਤੋਂ ਬਾਹਰੋਂ ਮੰਗਵਾਈ ਗਈ ਖਾਦ, ਬਿਨਾਂ ਬਿੱਲ ਅਤੇ ਰਿਕਾਰਡ ਤੋਂ ਕੀਤੀ ਗਈ ਵਿੱਕਰੀ ਅਤੇ ਵੱਡੀ ਮਾਤਰਾ ਵਿਚ ਮਿਆਦ ਪੁੱਗੀਆਂ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦਾ ਸਟਾਕ ਮਿਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਫਰਟੀਲਾਈਜ਼ਰ ਕੰਟਰੋਲ ਆਰਡਰ 1985, ਜ਼ਰੂਰੀ ਵਸਤਾਂ ਕਾਨੂੰਨ 1955 ਅਤੇ ਇਨਸੈਕਟੀਸਾਈਡ ਐਕਟ 1968 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਇੰਨਾ ਸਮਾਂ ਬੀਤਣ ਦੇ ਬਾਵਜੂਦ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਦੁਕਾਨ ਅੰਦਰ ਪਿਆ ਗੈਰ-ਕਾਨੂੰਨੀ ਮਾਲ ਜ਼ਬਤ ਕਰਨ ਵਿਚ ਢਿੱਲ ਵਰਤਣ ਕਾਰਨ ਕਿਸਾਨਾਂ ਦਾ ਵੱਡੇ ਪੱਧਰ ’ਤੇ ਆਰਥਿਕ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸ਼ਹਿਰ ਦੀਆਂ ਹੋਰ ਦੁਕਾਨਾਂ ਦੀ ਵੀ ਸਖ਼ਤੀ ਨਾਲ ਚੈਕਿੰਗ ਕਰਵਾਈ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਜ਼ਿਲ੍ਹੇ ਅੰਦਰ ਵੱਡਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਵਲ ਹਸਪਤਾਲ ਅਬੋਹਰ ਵਿਖੇ ਕਾਰਡ ਵੰਡਣ ਦੀ ਸ਼ੁਰੂ... ਅਗਲੀ ਖ਼ਬਰ ਬੱਲੂਆਣਾ ਹਲਕੇ ਦੇ ਪਿੰਡ ਭਾਗਸਰ ਦੇ ਸਰਪੰਚ ਦੇ ਘਰ ਬਾਹਰ ਹੋਈ ਫਾਇਰਿੰਗ
Ad Position 24