ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਵਲ ਹਸਪਤਾਲ ਅਬੋਹਰ ਵਿਖੇ ਕਾਰਡ ਵੰਡਣ ਦੀ ਸ਼ੁਰੂਆਤ
ਅਬੋਹਰ, 22 ਸਤੰਬਰ (ਸੁਖਜੀਤ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਵਲ ਹਸਪਤਾਲ ਅਬੋਹਰ ਵਿਖੇ ਕਾਰਡ ਵੰਡ ਸਮਾਰੋਹ ਕਰਵਾਇਆ ਗਿਆ। ਇਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ.
ਅਬੋਹਰ, 22 ਸਤੰਬਰ (ਸੁਖਜੀਤ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਵਲ ਹਸਪਤਾਲ ਅਬੋਹਰ ਵਿਖੇ ਕਾਰਡ ਵੰਡ ਸਮਾਰੋਹ ਕਰਵਾਇਆ ਗਿਆ। ਇਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਹਸਪਤਾਲ ਦੇ ਐੱਸ.ਐਮ.ਓ ਡਾ. ਸੁਮੀਤ ਸਿੰਘ ਅਤੇ ਸਟਾਫ਼ ਨੇ ਮੁੱਖ ਮਹਿਮਾਨ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਡਾ. ਸੁਹਾਨੀ ਡੋਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਸ਼ਾ ਵਰਕਰਾਂ ਅਤੇ ਵਿਸ਼ੇਸ਼ ਕੈਂਪਾਂ ਰਾਹੀਂ ਇਹ ਕਾਰਡ ਘਰ-ਘਰ ਪਹੁੰਚਾਏ ਜਾ ਰਹੇ ਹਨ। ਇਸ ਯੋਜਨਾ ਅਧੀਨ ਸੂਬੇ ਦੇ 684 ਨਿੱਜੀ ਅਤੇ 225 ਸਰਕਾਰੀ ਹਸਪਤਾਲਾਂ (ਕੁੱਲ 909) ਵਿਚ ਮੁਫ਼ਤ ਇਲਾਜ ਤੇ ਟੈੱਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਵਿਚ ਦਿਲ ਦੇ ਆਪ੍ਰੇਸ਼ਨ, ਡਾਇਲੈਸਿਸ ਅਤੇ ਗੋਡੇ ਬਦਲਣ ਵਰਗੇ ਮਹਿੰਗੇ ਇਲਾਜ ਸ਼ਾਮਲ ਹਨ। ਐੱਸ.ਐਮ.ਓ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅਬੋਹਰ ਦਾ ਸਰਕਾਰੀ ਹਸਪਤਾਲ ਅਤੇ ਚਾਰ ਪ੍ਰਾਈਵੇਟ ਹਸਪਤਾਲ ਇਸ ਯੋਜਨਾ ਨਾਲ ਜੁੜੇ ਹੋਏ ਹਨ। ਇਸ ਮੌਕੇ ਡਾ. ਸੁਰੇਸ਼ ਕੰਬੋਜ, ਡਾ. ਸੌਰਭ ਫੁਟੇਲਾ, ਡਾ. ਸੌਰਭ ਨਾਰੰਗ, ਡਾ. ਸੁਬੀਨ ਇੰਦਰ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਪਾਰਟੀ ਆਗੂ ਅਤੇ ਆਸ਼ਾ ਵਰਕਰ ਹਾਜ਼ਰ ਸਨ।