ਸਰਕਾਰੀ ਹਸਪਤਾਲ ਵਿਚ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾ ਦੇ ਕਾਰਡ ਵੰਡੇ
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਆਯੋਜਿਤ ਵਿਸ਼ੇਸ਼ ਸਮਾਗਮ ਦੌਰਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਜ਼ਰੂਰਤਮੰਦ ਪਰਿਵਾਰ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਆਯੋਜਿਤ ਵਿਸ਼ੇਸ਼ ਸਮਾਗਮ ਦੌਰਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਜ਼ਰੂਰਤਮੰਦ ਪਰਿਵਾਰ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਕਾਰਡ ਧਾਰਕ ਸਰਕਾਰੀ ਅਤੇ ਲਿਸਟਿਡ ਪ੍ਰਾਈਵੇਟ ਹਸਪਤਾਲਾਂ ’ਚ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਕੱਲੇ ਫ਼ਾਜ਼ਿਲਕਾ ਸ਼ਹਿਰ ਦੇ 6,676 ਕਾਰਡ ਬਣ ਚੁੱਕੇ ਹਨ ਅਤੇ ਜਲਦ ਹੀ ਹਰ ਪਰਿਵਾਰ ਤੱਕ ਇਹ ਕਾਰਡ ਪਹੁੰਚਾਏ ਜਾਣਗੇ। ਉਨ੍ਹਾਂ ਹਸਪਤਾਲ ਸਟਾਫ਼ ਨੂੰ ਮਰੀਜ਼ਾਂ ਦਾ ਹਮਦਰਦੀ ਨਾਲ ਇਲਾਜ ਕਰਨ ਦੀ ਹਦਾਇਤ ਵੀ ਕੀਤੀ। ਇਸ ਸਮਾਗਮ ’ਚ ਸਿਹਤ ਵਿਭਾਗ ਦੇ ਅਧਿਕਾਰੀ, ਡਾਕਟਰ, ਪਿੰਡ ਓਝਾ ਵਾਲੀ ਦੇ ਸਰਪੰਚ ਹਰਨੇਕ ਸਿੰਘ ਅਤੇ ਇਲਾਕੇ ਦੇ ਪਤਵੰਤੇ ਮੌਜੂਦ ਸਨ।