22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਧਾਇਕ ਸਵਨਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਫ਼ਾਜ਼ਿਲਕਾ 22 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਕੋਇਲ ਖੇੜਾ, ਟਿੱਲਾ ਵਾਲੀ ਅਤੇ ਜੰਡਵਾਲਾ ਮੀਰਾ ਸਾਂਗਲਾ ਵਿਖੇ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਫ਼ਾਜ਼ਿਲਕਾ 22 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਕੋਇਲ ਖੇੜਾ, ਟਿੱਲਾ ਵਾਲੀ ਅਤੇ ਜੰਡਵਾਲਾ ਮੀਰਾ ਸਾਂਗਲਾ ਵਿਖੇ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਪਿੰਡਾਂ ਵਿਚ ਨਵੇਂ ਖੇਡ ਸਟੇਡੀਅਮ ਅਤੇ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਖੇਡਾਂ ਦੇ ਖੇਤਰ ਵਿਚ ਆਪਣੇ ਜ਼ਿਲ੍ਹੇ ਅਤੇ ਸੂਬੇ ਦਾ ਨਾਂ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਮਨੁੱਖ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਹੁੰਦਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਵਿਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਤੋਂ ਕਰਵਾਏ ਜਾ ਰਹੇ ਹਨ। ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ, ਯੂਥ ਆਗੂ, ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਫਿਰੋਜ਼ਪੁਰ ਸ਼ਹਿਰੀ ਵਿਖੇ ਵਿਧਾਇਕ ਭੁੱਲਰ ਨੇ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਅਗਲੀ ਖ਼ਬਰ ਕਾਂਗਰਸੀ ਆਗੂ ਬੰਟੀ ਭਠੇਜਾ ਅਤੇ ਨਗਰ ਕੌਂਸਲ ਦੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਸੀਵਰੇਜ, ਪਾਣੀ ਅਤੇ ਸ...
Ad Position 24