22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਬਾੜ ਦੇ ਗੁਦਾਮ ’ਚ ਅੱਗ ਲੱਗਣ ਕਰਕੇ ਲੱਖਾਂ ਦਾ ਸਾਮਾਨ ਸੜਿਆ

ਜਲਾਲਾਬਾਦ, 22 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਹਿਸਾਨ ਵਾਲਾ ਰੋਡ ਵਿਖੇ ਬੀਤੀ ਦੇਰ ਰਾਤ ਇਕ ਕਬਾੜ ਦੇ ਗੁਦਾਮ ਵਿਚ ਅਚਾਨਕ ਅੱਗ ਲੱਗਣ ਕਾਰਨ ਕਬਾੜੀਏ ਦਾ ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਅੱਗ ਦੇ ਭਾਂਬੜ ਬਲਦੇ ਦੇਖ ਕੇ ਗੁਆਂਢੀ ਮੌਕੇ ’ਤੇ ਇਕੱਠੇ ਹੋ ਗਏ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਨ ਲੱਗੇ।

Ad Position 21
No active advertisement
ਅਜੀਤ ਡੈਸਕ 23-09-2026
ਜਲਾਲਾਬਾਦ, 22 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਹਿਸਾਨ ਵਾਲਾ ਰੋਡ ਵਿਖੇ ਬੀਤੀ ਦੇਰ ਰਾਤ ਇਕ ਕਬਾੜ ਦੇ ਗੁਦਾਮ ਵਿਚ ਅਚਾਨਕ ਅੱਗ ਲੱਗਣ ਕਾਰਨ ਕਬਾੜੀਏ ਦਾ ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਅੱਗ ਦੇ ਭਾਂਬੜ ਬਲਦੇ ਦੇਖ ਕੇ ਗੁਆਂਢੀ ਮੌਕੇ ’ਤੇ ਇਕੱਠੇ ਹੋ ਗਏ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਨ ਲੱਗੇ। ਅੱਗ ਦੇ ਨਾਲ ਗੁਦਾਮ ਅੰਦਰ ਪਿਆ ਗੱਤਾ ਅਤੇ ਹੋਰ ਕਬਾੜ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਬਾੜੀਏ ਮੁਤਾਬਿਕ ਅੱਗ ਕਾਰਨ ਕਰੀਬ 4 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਜਾਣਕਾਰੀ ਦਿੰਦਿਆਂ ਪੀੜਤ ਕਬਾੜੀਏ ਜਫੀਰ ਪੁੱਤਰ ਤਸਨੀਲ ਨੇ ਦੱਸਿਆ ਕਿ ਉਸ ਦਾ ਹਿਸਾਨ ਵਾਲਾ ਰੋਡ ਵਿਖੇ ਕਬਾੜ ਦੇ ਸਮਾਨ ਦਾ ਗੁਦਾਮ ਹੈ। ਬੀਤੀ ਰਾਤ ਕਰੀਬ ਸਵਾ 10 ਵਜੇ ਉਸ ਨੂੰ ਗੁਦਾਮ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ । ਮੌਕੇ ’ਤੇ ਪਹੁੰਚਿਆ ਤਾਂ ਗੁਦਾਮ ਵਿਚ ਬਹੁਤ ਤੇਜ਼ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਜਿਸ ’ਤੇ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚੀ। ਫਾਇਰ ਬ੍ਰਿਗੇਡ ਕਰਮਚਾਰੀਆਂ ਅਤੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਨਾਲ ਗੁਦਾਮ ਵਿਚ ਪਿਆ ਵੱਡੀ ਮਾਤਰਾ ਵਿਚ ਕਬਾੜ, ਗੱਤਾ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ। ਮਾਲਕ ਨੇ ਦੱਸਿਆ ਕਿ ਉਸ ਦੇ ਪਰਿਵਾਰ ਦਾ ਗੁਜ਼ਾਰਾ ਕਬਾੜ ਦੇ ਕਾਰੋਬਾਰ ’ਤੇ ਨਿਰਭਰ ਸੀ, ਪਰ ਅੱਗ ਕਾਰਨ ਸਾਰਾ ਸਮਾਨ ਸੜ ਜਾਣ ਨਾਲ ਉਸ ਦੇ ਪਰਿਵਾਰ ਸਾਹਮਣੇ ਰੋਜ਼ੀ-ਰੋਟੀ ਦਾ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ। ਉਸ ਨੇ ਦੱਸਿਆ ਕਿ ਇਸ ਘਟਨਾ ਕਾਰਨ ਉਸ ਨੂੰ ਕਰੀਬ 4 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਪੀੜਤ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤ ਦੇ ਕੇ ਮਾਮਲੇ ਦੀ ਜਾਂਚ ਕਰਨ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ ਗਈ ਹੈ। ਪੀੜਤ ਜਫੀਰ ਅਤੇ ਉਸ ਦੀ ਪਤਨੀ ਨੇ ਪ੍ਰਸ਼ਾਸਨ ਤੋਂ ਮਾਲੀ ਮਦਦ ਦੀ ਗੁਹਾਰ ਲਗਾਈ ਹੈ ਤਾਂ ਜੋ ਉਹ ਮੁੜ ਆਪਣਾ ਕਾਰੋਬਾਰ ਸ਼ੁਰੂ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾ ਸਕਣ।
Ad Position 22
No active advertisement
ਪਿਛਲੀ ਖ਼ਬਰ ‘ਜ਼ਿਲ੍ਹਾ ਸਕੂਲ ਖੇਡਾਂ’ ਫ਼ਿਰੋਜ਼ਪੁਰ ’ਚ ਕ੍ਰਿਕਟ ਅੰਡਰ-19 ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ ਸ਼ੁਰੂ * ਵਿਧਾਇਕ ਰਣਬੀਰ ਸਿੰਘ... ਅਗਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਨੇ 120 ਗੁੰਮ ਹੋਏ, ਖੋਹੇ ਅਤੇ ਚੋਰੀਸ਼ੁਦਾ ਮੋਬਾਈਲ ਟਰੇਸ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਹੁਣ ਤੱਕ 459...
Ad Position 24