24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵਲੋਂ ਝੋਨੇ ਦੇ ਸੀਜ਼ਨ 2026-27 ਨੂੰ ਮੱਦੇਨਜ਼ਰ ਰੱਖਦਿਆਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਮੀਨੀ ਪੱਧਰ ’ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪੁਲਿਸ ਅਫ਼ਸਰਾਂ, ਨੋਡਲ ਅਫ਼ਸਰਾਂ ਤੇ ਕਲੱਸਟਰ ਅਫ਼ਸਰਾਂ ਦੀਆਂ ਸਾਂਝੀਆਂ ਟੀਮਾਂ ਗਠਿਤ ਕੀਤੀਆਂ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 24-09-2026
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵਲੋਂ ਝੋਨੇ ਦੇ ਸੀਜ਼ਨ 2026-27 ਨੂੰ ਮੱਦੇਨਜ਼ਰ ਰੱਖਦਿਆਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਮੀਨੀ ਪੱਧਰ ’ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪੁਲਿਸ ਅਫ਼ਸਰਾਂ, ਨੋਡਲ ਅਫ਼ਸਰਾਂ ਤੇ ਕਲੱਸਟਰ ਅਫ਼ਸਰਾਂ ਦੀਆਂ ਸਾਂਝੀਆਂ ਟੀਮਾਂ ਗਠਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਹਰ 4-5 ਪਿੰਡਾਂ ’ਤੇ ਇੱਕ ਸੁਪਰਵਾਈਜ਼ਰੀ ਅਫ਼ਸਰ ਤਾਇਨਾਤ ਕੀਤਾ ਜਾਵੇਗਾ ਜੋ ਆਪਣੇ ਖੇਤਰ ਵਿਚ ਪਰਾਲੀ ਪ੍ਰਬੰਧਨ ਦੀ ਨਿਗਰਾਨੀ ਰੱਖੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਰਾਲੀ ਦੇ ਸਟੋਰੇਜ ਲਈ ਉਪਲਬਧ ਪੰਚਾਇਤੀ ਜ਼ਮੀਨਾਂ ਦੀ ਪਿੰਡ-ਵਾਰ ਤੇ ਰਕਬੇ-ਵਾਰ ਰਿਪੋਰਟ ਤੁਰੰਤ ਤਿਆਰ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਡਰੋਨ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਨਾਲ ਹੀ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗ਼ੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਪੁਲਿਸ ਵਿਭਾਗ ਨੂੰ 28 ਸਤੰਬਰ ਤੋਂ ਅੰਤਰਰਾਜੀ ਸੀਮਾਵਾਂ ’ਤੇ ਵਿਸ਼ੇਸ਼ ਨਾਕੇਬੰਦੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅੰਤ ਵਿਚ ਉਨ੍ਹਾਂ ਨੇ ਸਮੂਹ ਐੱਸ.ਡੀ.ਐੱਮ. ਸਾਹਿਬਾਨ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਉਪ-ਮੰਡਲਾਂ ਵਿਚ ਤੁਰੰਤ ਕਲੱਸਟਰ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗਾਂ ਕਰਕੇ ਜ਼ਮੀਨੀ ਪੱਧਰ ’ਤੇ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਕੁਲਵੰਤ ਸਿੰਘ, ਖੇਤੀਬਾੜੀ ਅਫ਼ਸਰ ਮਮਤਾ, ਬਲਾਕ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਪਰਮਿੰਦਰ ਸਿੰਘ ਧੰਜੂ, ਬਲਾਕ ਖੇਤੀਬਾੜੀ ਅਫ਼ਸਰ ਜਲਾਲਾਬਾਦ ਵਿਜੇ ਸਿੰਘ, ਐਕਸੀਅਨ ਤੇ ਐੱਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਪੁਲਿਸ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਮਲ ਝੋਨੇ ਦੀ ਖ਼ਰੀਦ ਨੂੰ ਲੈ ਕੇ ਪ੍ਰਸ਼ਾਸਨ ਤੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਰਹੀ ਬੇਸਿੱਟਾ ਅਗਲੀ ਖ਼ਬਰ ਸੂਬਾ ਪੱਧਰੀ ਸੱਦੇ ਤਹਿਤ ਪਟਵਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24