24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਰਨ ਗਿਲਹੋਤਰਾ ਦੇ ਯਤਨਾਂ ਨਾਲ ਰਾਜ ਭਵਨ ਤੇ ਸੀ.ਐੱਮ. ਹਾਊਸ ਤੱਕ ਪਹੁੰਚੀ ਪੱਲੇਦਾਰਾਂ ਦੀ ਫ਼ਰਿਆਦ ਪੱਲੇਦਾਰ ਲੇਬਰ ਯੂਨੀਅਨ ਦੇ ਵਫ਼ਦ ਨੇ ਰਾਜਪਾਲ ਕਟਾਰੀਆ ਅਤੇ ਮੁੱਖ ਮੰਤਰੀ ਮਾਨ ਨਾਲ ਕੀਤੀ ਮੁਲਾਕਾਤ

ਫ਼ਾਜ਼ਿਲਕਾ, 23 ਸਤੰਬਰ(ਦਵਿੰਦਰ ਪਾਲ ਸਿੰਘ)- ਪੰਜਾਬ ਦੇ ਪੱਲੇਦਾਰ ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਉਨ੍ਹਾਂ ਦੀ ਆਵਾਜ਼ ਸਿੱਧੀ ਰਾਜ ਭਵਨ ਅਤੇ ਮੁੱਖ ਮੰਤਰੀ ਤੱਕ ਪਹੁੰਚ ਗਈ। ‘ਪੰਜਾਬ ਪ੍ਰਦੇਸ਼ ਪੱਲੇਦਾਰ ਲੇਬਰ ਯੂਨੀਅਨ’ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਰੱਖੀਆਂ।

Ad Position 21
No active advertisement
ਅਜੀਤ ਡੈਸਕ 24-09-2026
ਫ਼ਾਜ਼ਿਲਕਾ, 23 ਸਤੰਬਰ(ਦਵਿੰਦਰ ਪਾਲ ਸਿੰਘ)- ਪੰਜਾਬ ਦੇ ਪੱਲੇਦਾਰ ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਉਨ੍ਹਾਂ ਦੀ ਆਵਾਜ਼ ਸਿੱਧੀ ਰਾਜ ਭਵਨ ਅਤੇ ਮੁੱਖ ਮੰਤਰੀ ਤੱਕ ਪਹੁੰਚ ਗਈ। ‘ਪੰਜਾਬ ਪ੍ਰਦੇਸ਼ ਪੱਲੇਦਾਰ ਲੇਬਰ ਯੂਨੀਅਨ’ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਰੱਖੀਆਂ। ਮੁੱਖ ਮੰਤਰੀ ਨੇ ਵਫ਼ਦ ਦੀਆਂ ਗੱਲਾਂ ਧਿਆਨ ਨਾਲ ਸੁਣਦਿਆਂ ਮੰਗਾਂ ਤੇ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਇਸ ਮੁਲਾਕਾਤ ਲਈ ਯੂਨੀਅਨ ਦੇ ਅਹੁਦੇਦਾਰਾਂ ਨੇ ਸਮਾਜ ਸੇਵੀ ਤੇ ਉਦਯੋਗਪਤੀ ਕਰਨ ਗਿਲਹੋਤਰਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਫ਼ਾਜ਼ਿਲਕਾ ਤੋਂ ਯੂਨੀਅਨ ਪ੍ਰਤੀਨਿਧ ਬਖ਼ਤਾਵਰ ਸਿੰਘ ਅਨੁਸਾਰ, ਉਨ੍ਹਾਂ ਨੇ ਬੈਠਕ ਦੀ ਲੋੜ ਨੂੰ ਲੈ ਕੇ ਮਹਿਜ਼ ਇਕ ਦਿਨ ਪਹਿਲਾਂ ਹੀ ਗਿਲਹੋਤਰਾ ਨਾਲ ਸੰਪਰਕ ਕੀਤਾ ਸੀ। ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਰਨ ਗਿਲਹੋਤਰਾ ਨੇ ਤੁਰੰਤ ਪਹਿਲਕਦਮੀ ਕੀਤੀ ਤੇ ਰਾਜਪਾਲ ਤੇ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਰਸਤਾ ਸਾਫ਼ ਕਰਵਾਇਆ। ਜੁਆਇੰਟ ਐਕਸ਼ਨ ਕਮੇਟੀ ਤੇ ਪੱਲੇਦਾਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕਰਨ ਗਿਲਹੋਤਰਾ ਦੇ ਯਤਨਾਂ ਨਾਲ ਹਜ਼ਾਰਾਂ ਪੱਲੇਦਾਰ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਿੱਧੀਆਂ ਸਰਕਾਰ ਦੇ ਉੱਚ ਪੱਧਰ ਤੱਕ ਪਹੁੰਚੀਆਂ ਹਨ। ਯੂਨੀਅਨ ਨੇਤਾਵਾਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਜਲਦ ਹੱਲ ਕਰਨ ਦਾ ਵਿਸ਼ਵਾਸ ਮਿਲਣ ਨਾਲ ਮਜ਼ਦੂਰਾਂ ਵਿਚ ਆਸ ਦੀ ਕਿਰਨ ਜਗੀ ਹੈ। ਬੈਠਕ ਵਿਚ ‘ਫੂਡ ਗ੍ਰੇਨ ਐਂਡ ਅਲਾਇਡ ਵਰਕਰਜ਼ ਯੂਨੀਅਨ’ ਦੇ ਸੰਸਥਾਪਕ ਤੇ ਜਨਰਲ ਸਕੱਤਰ ਖ਼ੁਸ਼ੀ ਮੁਹੰਮਦ, ‘ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ’ ਦੇ ਪ੍ਰਧਾਨ ਛਿੰਦਰਪਾਲ ਸਿੰਘ, ਜਨਰਲ ਸਕੱਤਰ ਬਖ਼ਤਾਵਰ ਸਿੰਘ, ਕਾਨੂੰਨੀ ਸਲਾਹਕਾਰ ਮੁਹੰਮਦ ਰਫ਼ੀ, ‘ਗੱਲਾ ਮਜ਼ਦੂਰ ਯੂਨੀਅਨ’ ਦੇ ਪ੍ਰਧਾਨ ਹਰਦੇਵ ਸਿੰਘ, ‘ਫੂਡ ਐਂਡ ਅਲਾਇਡ ਵਰਕਰਜ਼ ਯੂਨੀਅਨ ਪੰਜਾਬ’ ਦੇ ਪ੍ਰਧਾਨ ਰਮੇਸ਼ ਕੁਮਾਰ, ‘ਐੱਫ.ਸੀ.ਆਈ. ਐਂਡ ਫੂਡ ਏਜੰਸੀ ਆਜ਼ਾਦ ਵਰਕਰਜ਼ ਯੂਨੀਅਨ’ ਦੇ ਪ੍ਰਧਾਨ ਕਰਮਦੀਨ, ‘ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ’ ਦੇ ਮੈਂਬਰ ਗੁਰਸੇਵਕ ਸਿੰਘ ਤੇ ਸ਼ਮਸ਼ੇਰ ਸਿੰਘ ਫ਼ਾਜ਼ਿਲਕਾ ਸਮੇਤ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਪੰਜ ਦੁਕਾਨਾਂ ’ਤੇ ਕੀਤਾ ਹੱਥ ਸਾਫ਼, 70 ਹਜ਼ਾਰ ਦੀ ਤਾਰ ਚੋਰੀ ਅਗਲੀ ਖ਼ਬਰ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਵੱਖ-ਵੱਖ ਪਿੰਡਾਂ ਅੰਦਰ ਲਾਇਬਰੇਰੀਆਂ, ਪੱਕੀਆਂ ਸੜਕਾਂ ਤੇ ਆਰ.ਓ. ਦੇ ਉਦਘਾਟਨ
Ad Position 24