24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਗ ਸਿੰਘ ਖ਼ਾਲਸਾ ਕਾਲਜ ’ਚ ਮੁਕਾਬਲੇ ਕਰਵਾਏ

ਅਬੋਹਰ, 23 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਇਕਬਾਲ ਕੌਰ ਦੀ ਅਗਵਾਈ ਹੇਠ ਲਾਇਬ੍ਰੇਰੀ ਵਿਭਾਗ ਵਲੋਂ ਪੁਸਤਕ ਸਮੀਖਿਆ, ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 24-09-2026
ਅਬੋਹਰ, 23 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ.ਇਕਬਾਲ ਕੌਰ ਦੀ ਅਗਵਾਈ ਹੇਠ ਲਾਇਬ੍ਰੇਰੀ ਵਿਭਾਗ ਵਲੋਂ ਪੁਸਤਕ ਸਮੀਖਿਆ, ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਲਾਇਬ੍ਰੇਰੀ ਇੰਚਾਰਜ ਮੈਡਮ ਕੁਲਦੀਪ ਕੌਰ ਵਲੋਂ ਪ੍ਰਿੰਸੀਪਲ ਡਾ.ਇਕਬਾਲ ਕੌਰ ਤੇ ਸਮੂਹ ਅਧਿਆਪਕਾਂ ਦਾ ਸਵਾਗਤ ਕਰਕੇ ਕੀਤੀ ਗਈ। ਉਨ੍ਹਾਂ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਲਾਇਬ੍ਰੇਰੀ ਵਿਚ ਆਉਣ ਅਤੇ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ। ਪੁਸਤਕ ਸਮੀਖਿਆ ਮੁਕਾਬਲੇ ਵਿਚ ਬੀ.ਏ ਦੂਜਾ ਸਾਲ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਪਹਿਲਾ, ਬੀ.ਏ ਤੀਜਾ ਸਾਲ ਦੀ ਮਾਨਸੀ ਨੇ ਦੂਜਾ ਅਤੇ ਬੀ.ਏ ਪਹਿਲਾ ਸਾਲ ਦੀਆਂ ਵਿਦਿਆਰਥਣਾਂ ਗੁਰਲੀਨ ਅਤੇ ਜਪਨੀਤ ਨੇ ਤੀਜਾ ਸਥਾਨ ਹਾਸਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿਚ ਬੀ.ਏ ਦੂਜਾ ਸਾਲ ਦੀ ਵਿਦਿਆਰਥਣ ਕਨਿਸ਼ਕਾ ਪਹਿਲੇ, ਬੀ.ਏ ਪਹਿਲਾ ਸਾਲ ਦੀ ਸ਼ਿਵਾਂਗੀ ਦੂਜੇ ਅਤੇ ਬੀ.ਏ ਪਹਿਲਾ ਸਾਲ ਦੀ ਬੇਅੰਤ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਸਲੋਗਨ ਰਾਈਟਿੰਗ ਮੁਕਾਬਲੇ ਵਿਚ ਬੀ.ਏ ਦੂਜਾ ਸਾਲ ਦੀ ਕਨਿਸ਼ਕਾ ਨੇ ਪਹਿਲਾ, ਬੀ.ਏ ਤੀਜਾ ਸਾਲ ਦੀ ਨਵਦੀਪ ਕੌਰ ਨੇ ਦੂਜਾ ਅਤੇ ਬੀ.ਏ ਤੀਜਾ ਸਾਲ ਦੀ ਮਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ.ਇਕਬਾਲ ਕੌਰ ਨੇ ਵਿਦਿਆਰਥਣਾਂ ਨੂੰ ਇਸੇ ਤਰ੍ਹਾਂ ਕਿਤਾਬਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਫੈਸਰ ਡਾ.ਸੁਖਰਾਜ ਸਿੰਘ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਕਾਲਜ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਅਤੇ ਪ੍ਰਿੰਸੀਪਲ ਡਾ.ਇਕਬਾਲ ਕੌਰ ਨੇ ਜੇਤੂ ਵਿਦਿਆਰਥਣਾਂ, ਸਮੂਹ ਭਾਗੀਦਾਰਾਂ ਤੇ ਲਾਇਬ੍ਰੇਰੀ ਇੰਚਾਰਜ ਮੈਡਮ ਕੁਲਦੀਪ ਕੌਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਐਂਟੀ ਲਾਰਵਾ ਗਤੀਵਿਧੀਆਂ ਜਾਰੀ ਅਗਲੀ ਖ਼ਬਰ ਫਾਇਰਿੰਗ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24