ਵਿਧਾਇਕ ਸਵਨਾ ਵਲੋਂ ‘ਮਾਨ ਦੇ ਮੁਨਾਫ਼ੇ’ ਤਹਿਤ ਫ਼ਾਜ਼ਿਲਕਾ ਦੇ ਵਾਰਡ ਨੰਬਰ 10 ਤੋਂ ਡੋਰ ਟੂ ਡੋਰ ਪ੍ਰਚਾਰ ਸ਼ੁਰੂ
ਫ਼ਾਜ਼ਿਲਕਾ, 23 ਸਤੰਬਰ(ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਾਰਡ ਨੰਬਰ 10 ਤੋਂ ਡੋਰ-ਟੂ-ਡੋਰ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਵਿਧਾਇਕ ਸਵਨਾ ਨੇ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ।
ਫ਼ਾਜ਼ਿਲਕਾ ਦੇ ਵਾਰਡ ਨੰਬਰ 10 ਵਿਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪ੍ਰਚਾਰ ਕਰਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ। ਅਜੀਤ ਤਸਵੀਰ
24-09-2026