23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਟਰੈਫ਼ਿਕ ਪੁਲਿਸ ਅਤੇ ਮਾਰਸ਼ਲ ਸੋਸਾਇਟੀ ਵਲੋਂ ਟੈਕਸੀ ਸਟੈਂਡ ਵਿਖੇ ਸੈਮੀਨਾਰ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ‘ਰਾਹਵੀਰ ਸਕੀਮ’ ਸਬੰਧੀ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਫ਼ਾਜ਼ਿਲਕਾ ਦੇ ਟਰੈਫ਼ਿਕ ਪੁਲਿਸ ਕਰਮਚਾਰੀਆਂ ਤੇ ਮਾਰਸ਼ਲ ਸਪੋਰਟਸ ਐਂਡ ਐਜੂਕੇਸ਼ਨ ਵੈੱਲਫੇਅਰ ਸੋਸਾਇਟੀ ਵਲੋਂ ਫ਼ਾਜ਼ਿਲਕਾ ਟੈਕਸੀ ਸਟੈਂਡ ਉੱਪਰ ਇਕ ਵਿਸ਼ੇਸ਼ ਸੈਮੀਨਾਰ ਲਗਾ ਕੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਸੈਮੀਨਾਰ ਦੌਰਾਨ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਮਲਕੀਤ ਸਿੰਘ, ਹੈੱਡ ਕਾਂਸਟੇਬਲ ਸੁਰਿੰਦਰ ਕੰਬੋਜ ਤੇ ਹੋਰ ਪਤਵੰਤੇ। ਤਸਵੀਰ-ਬਲਜੀਤ ਸਿੰਘ 24-09-2026
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ‘ਰਾਹਵੀਰ ਸਕੀਮ’ ਸਬੰਧੀ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਫ਼ਾਜ਼ਿਲਕਾ ਦੇ ਟਰੈਫ਼ਿਕ ਪੁਲਿਸ ਕਰਮਚਾਰੀਆਂ ਤੇ ਮਾਰਸ਼ਲ ਸਪੋਰਟਸ ਐਂਡ ਐਜੂਕੇਸ਼ਨ ਵੈੱਲਫੇਅਰ ਸੋਸਾਇਟੀ ਵਲੋਂ ਫ਼ਾਜ਼ਿਲਕਾ ਟੈਕਸੀ ਸਟੈਂਡ ਉੱਪਰ ਇਕ ਵਿਸ਼ੇਸ਼ ਸੈਮੀਨਾਰ ਲਗਾ ਕੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤ ਨੂੰ ਮੌਕੇ ’ਤੇ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਵਾਲੇ ਯੋਗ ਵਿਅਕਤੀ ਨੂੰ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਮਾਨ ਭੇਟਾ ਵਜੋਂ ਦਿੱਤੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਮਲਕੀਤ ਸਿੰਘ ਤੇ ਹੈੱਡ ਕਾਂਸਟੇਬਲ ਸੁਰਿੰਦਰ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਵਲੋਂ ਫ਼ਾਜ਼ਿਲਕਾ ਦੇ ਵੱਖ-ਵੱਖ ਸਥਾਨਾਂ ’ਤੇ ਲੋਕਾਂ ਨੂੰ ਇਸ ਸਕੀਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਾਦਸੇ ਦੀ ਸਥਿਤੀ ’ਚ ਬਿਨਾਂ ਕਿਸੇ ਝਿਜਕ ਦੇ ਮਨੁੱਖਤਾ ਦੇ ਨਾਤੇ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸੇਵਾ-ਮੁਕਤ ਏ.ਐੱਸ.ਆਈ. ਜੰਗੀਰ ਸਿੰਘ ਤੇ ਸੰਜੀਵ ਮਾਰਸ਼ਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਚਿਰਾਗ਼ ਢਾਣੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੀਟਿੰਗ, ਵੱਡੀ ਗਿਣਤੀ ’ਚ ਲੋਕ ਪਾਰਟੀ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਵਿਧਾਇਕ ਸਵਨਾ ਵਲੋਂ ‘ਮਾਨ ਦੇ ਮੁਨਾਫ਼ੇ’ ਤਹਿਤ ਫ਼ਾਜ਼ਿਲਕਾ ਦੇ ਵਾਰਡ ਨੰਬਰ 10 ਤੋਂ ਡੋਰ ਟੂ ਡੋਰ ਪ੍ਰਚਾਰ ਸ਼ੁਰੂ
Ad Position 24