ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਤਹਿਸੀਲ ਦਫ਼ਤਰ ’ਚ ਰੋਸ ਧਰਨਾ
ਜ਼ੀਰਾ, 23 ਸਤੰਬਰ(ਪ੍ਰਤਾਪ ਸਿੰਘ ਹੀਰਾ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜ਼ੀਰਾ ਦੇ ਸਮੂਹ ਪਟਵਾਰੀ ਸਾਥੀਆਂ ਤੇ ਰਿਟਾਇਰ ਪਟਵਾਰੀਆਂ, ਕਾਨੂੰਗੋ ਤੇ ਨਾਇਬ ਤਹਿਸੀਲਦਾਰਾਂ ਵਲੋਂ ਤਹਿਸੀਲ ਦਫ਼ਤਰ ਜ਼ੀਰਾ ਵਿਖੇ ਇਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਤਹਿਸੀਲ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਵਿਚ ਲਗਾਏ ਗਏ ਧਰਨੇ ਦੌਰਾਨ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਪੰਜਾਬ ਜਗਸੀਰ ਸਿੰਘ ਸੇਖਾ ਨੇ ਪਟਵਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਾਂ ਨੂੰ ਲੈ ਕੇ ਪੰਜਾਬ ਦੇ ਪਟਵਾਰ ਯੂਨੀਅਨ ਦੇ ਆਗੂਆਂ ਵਲੋਂ ਪਿਛਲੇ ਲੰਮੇ ਸਮੇਂ ਦੌਰਾਨ ਵੱਖ-ਵੱਖ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ ਪਰ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਇਹਨਾਂ ਮੰਗਾਂ ਦਾ ਕੋਈ ਵੀ ਸਾਰਥਕ ਹੱਲ ਨਹੀਂ ਨਿਕਲਿਆ ਜਿਸ ਦੇ ਰੋਸ ਵਜੋਂ ਮਜਬੂਰ ਹੋ ਕੇ ਪਟਵਾਰ ਯੂਨੀਅਨ ਦੁਬਾਰਾ ਧਰਨਾ ਦੇ ਰਹੀ ਹੈ।
ਜ਼ੀਰਾ, 23 ਸਤੰਬਰ(ਪ੍ਰਤਾਪ ਸਿੰਘ ਹੀਰਾ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜ਼ੀਰਾ ਦੇ ਸਮੂਹ ਪਟਵਾਰੀ ਸਾਥੀਆਂ ਤੇ ਰਿਟਾਇਰ ਪਟਵਾਰੀਆਂ, ਕਾਨੂੰਗੋ ਤੇ ਨਾਇਬ ਤਹਿਸੀਲਦਾਰਾਂ ਵਲੋਂ ਤਹਿਸੀਲ ਦਫ਼ਤਰ ਜ਼ੀਰਾ ਵਿਖੇ ਇਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਤਹਿਸੀਲ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਵਿਚ ਲਗਾਏ ਗਏ ਧਰਨੇ ਦੌਰਾਨ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਪੰਜਾਬ ਜਗਸੀਰ ਸਿੰਘ ਸੇਖਾ ਨੇ ਪਟਵਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਾਂ ਨੂੰ ਲੈ ਕੇ ਪੰਜਾਬ ਦੇ ਪਟਵਾਰ ਯੂਨੀਅਨ ਦੇ ਆਗੂਆਂ ਵਲੋਂ ਪਿਛਲੇ ਲੰਮੇ ਸਮੇਂ ਦੌਰਾਨ ਵੱਖ-ਵੱਖ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ ਪਰ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਇਹਨਾਂ ਮੰਗਾਂ ਦਾ ਕੋਈ ਵੀ ਸਾਰਥਕ ਹੱਲ ਨਹੀਂ ਨਿਕਲਿਆ ਜਿਸ ਦੇ ਰੋਸ ਵਜੋਂ ਮਜਬੂਰ ਹੋ ਕੇ ਪਟਵਾਰ ਯੂਨੀਅਨ ਦੁਬਾਰਾ ਧਰਨਾ ਦੇ ਰਹੀ ਹੈ। ਉਹਨਾ ਮੰਗ ਕੀਤੀ ਕਿ 2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਹਰਿਆਣਾ ਸਟੇਟ ਦੀ ਤਰਜ ’ਤੇ 32,100 ਪੇਅ ਸਕੇਲ ਦਿੱਤਾ ਜਾਵੇ, ਸਟੇਟ ਕੈਡਰ ਰੱਦ ਕਰਕੇ ਜ਼ਿਲ੍ਹਾ ਕੇਡਰ ਲਾਗੂ ਕੀਤਾ ਜਾਵੇ, ਪਟਵਾਰੀਆਂ ਦੀਆਂ 4716 ਪੋਸਟਾਂ ਬਹਾਲ ਕੀਤੀਆਂ ਜਾਣ ਤੇ 3000 ਨਵੀਆਂ ਪੋਸਟਾਂ ਦੀ ਭਰਤੀ ਹੋਰ ਕੀਤੀ ਜਾਵੇ। ਪਟਵਾਰੀਆਂ ਦਾ ਟੈਕਨੀਕਲ ਪੇਅ ਸਕੇਲ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਮੌਕੇ ਨਿਸ਼ੂ ਕੰਬੋਜ, ਹਰਜਿੰਦਰ ਸਿੰਘ, ਅਰਵਿੰਦ ਸਹਾਰਨ, ਲਸ਼ਮਣ ਸਿੰਘ, ਜਸਮੀਤ ਸਿੰਘ, ਦਵਿੰਦਰ ਸਿੰਘ, ਗੁਰਵੀਰ ਸਿੰਘ, ਵਰਿੰਦਰ ਸਿੰਘ, ਰਘੁਬੀਰ ਸਿੰਘ, ਜਸਵੀਰ ਕੌਰ ਰਿਟਾਇਰ ਕਾਨੂੰਗੋ ਜਸਵਿੰਦਰ ਸਿੰਘ, ਕ੍ਰਿਸ਼ਨ ਕੁਮਾਰ, ਗੁਰਦੀਪ ਸਿੰਘ ਰਿਟਾਇਰਡ ਕਾਨੂੰਗੋ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਜਨਰਲ ਸਕੱਤਰ ਕੰਵਰ ਹਰਵੀਰ ਸਿੰਘ ਨੇ ਬਾਖ਼ੂਬੀ ਨਿਭਾਈ।