23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਰੋਟਰੀ ਕਲੱਬ ਵਲੋਂ ਬਾਰ ਐਸੋਸੀਏਸ਼ਨ ਅਬੋਹਰ ਦੀ ਨਵੀਂ ਕਾਰਜਕਾਰਨੀ ਟੀਮ ਦਾ ਸਨਮਾਨ

ਅਬੋਹਰ, 23 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਰੋਟਰੀ ਕਲੱਬ ਅਬੋਹਰ ਵਲੋਂ ਬਾਰ ਐਸੋਸੀਏਸ਼ਨ ਅਬੋਹਰ ਦੀ ਨਵ-ਨਿਯੁਕਤ ਕਾਰਜਕਾਰਨੀ ਟੀਮ ਦੇ ਸਨਮਾਨ ’ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਬਾਰ ਐਸੋਸੀਏਸ਼ਨ ਦੀ ਨਵੀਂ ਟੀਮ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 24-09-2026
ਅਬੋਹਰ, 23 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਰੋਟਰੀ ਕਲੱਬ ਅਬੋਹਰ ਵਲੋਂ ਬਾਰ ਐਸੋਸੀਏਸ਼ਨ ਅਬੋਹਰ ਦੀ ਨਵ-ਨਿਯੁਕਤ ਕਾਰਜਕਾਰਨੀ ਟੀਮ ਦੇ ਸਨਮਾਨ ’ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਬਾਰ ਐਸੋਸੀਏਸ਼ਨ ਦੀ ਨਵੀਂ ਟੀਮ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਬਾਰ ਐਸੋਸੀਏਸ਼ਨ ਅਬੋਹਰ ਦੇ ਚੌਥੀ ਵਾਰ ਪ੍ਰਧਾਨ ਬਣੇ ਅਮਨਦੀਪ ਸਿੰਘ ਧਾਲੀਵਾਲ, ਉਪ ਪ੍ਰਧਾਨ ਸ਼ਰੂਤੀ ਭੀਮਵਾਲ, ਸਕੱਤਰ ਗੌਰਵ ਧੂੜੀਆ, ਜੁਆਇੰਟ ਸਕੱਤਰ ਨੇਹਾ ਸ਼੍ਰੀ ਤੇ ਕੈਸ਼ੀਅਰ ਰਿਧਮ ਵਾਧਵਾ ਨੂੰ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਹਾਜ਼ਰ ਹੋਏ। ਰੋਟਰੀ ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਸਮਾਜ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਵਕੀਲਾਂ ਵਲੋਂ ਲੋਕਾਂ ਨੂੰ ਕਾਨੂੰਨੀ ਹੱਕਾਂ ਅਤੇ ਨਿਆਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਮੁੱਦਿਆਂ ’ਤੇ ਵੀ ਆਪਣਾ ਯੋਗਦਾਨ ਪਾਇਆ ਜਾਂਦਾ ਹੈ। ਸਮਾਗਮ ਦੌਰਾਨ ਰੋਟਰੀ ਕਲੱਬ ਦੇ ਪ੍ਰਧਾਨ ਅਜੈ ਬਿਸ਼ਨੋਈ ਤੇ ਸਕੱਤਰ ਮਦਨ ਲਾਲ ਸ਼ਰਮਾ ਤੋਂ ਇਲਾਵਾ ਰਾਜੇਸ਼ ਬੱਘਈ, ਅਜੈ ਪਾਲ ਜਾਖੜ, ਓਮ ਪ੍ਰਕਾਸ਼ ਸਚਦੇਵਾ, ਐਡਵੋਕੇਟ ਹਰਪ੍ਰੀਤ ਸਿੰਘ, ਪ੍ਰਸ਼ਾਂਤ ਗੋਦਾਰਾ, ਵਰਿੰਦਰ ਕੰਬੋਜ, ਡਾ.ਸੁਨੀਲ ਗੋਇਲ, ਪਵਨ ਜਿੰਦਲ, ਵਿਵੇਕ ਕੌਸ਼ਲ, ਵਿਨੋਦ ਬਾਗੜੀਆ, ਪਰਵੀਨ ਬਿਸ਼ਨੋਈ, ਵੈਭਵ ਚਰਾਇਆ, ਰਾਜੀਵ ਗੋਦਾਰਾ, ਐਡਵੋਕੇਟ ਸਿਕੰਦਰ ਕਪੂਰ, ਐਡਵੋਕੇਟ ਰਾਜਾ ਮਿੱਢਾ ਸਮੇਤ ਰੋਟਰੀ ਕਲੱਬ ਦੇ ਹੋਰ ਮੈਂਬਰ ਮੌਜੂਦ ਸਨ। ਇਸ ਦੌਰਾਨ ਰੋਟਰੀ ਕਲੱਬ ਤੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਆਪਸੀ ਸਹਿਯੋਗ ਨਾਲ ਸਮਾਜ ਸੇਵੀ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਮਿਲ ਕੇ ਕੰਮ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਯੂਥ ਆਗੂ ਸਿਮਰਨਜੀਤ ਔਲਖ ਦਾ ਸਨਮਾਨ ਅਗਲੀ ਖ਼ਬਰ ਬਾਬਾ ਬੁੱਢਾ ਜੀ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਤਿਆਰੀਆਂ ਜ਼ੋਰਾਂ ’ਤੇ ਸੰਗਤਾਂ ਲਈ...
Ad Position 24