ਹੈਰੋਇਨ ਸਮੇਤ ਇਕ ਕਾਬੂ
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਐਫ.ਐਫ. ਰੋਡ ਹੋਟਲ ਨਿਰਵਾਣ ਤੋਂ ਲਿੰਕ ਰੋਡ ਦਰੋਗ਼ਾ ਨੂੰ ਜਾ ਰਹੀ ਸੀ ਤਾਂ ਮੋਬਾਈਲ ਟਾਵਰ ਅਮੀਰ ਖ਼ਾਸ ਦੇ ਨੇੜੇ ਸਾਹਮਣੇ ਤੋਂ ਇਕ ਨੌਜਵਾਨ, ਜਿਸ ਨੇ ਕਾਲੇ ਰੰਗ ਦਾ ਪਰਨਾ ਬੰਨਿਆ ਹੋਇਆ ਸੀ, ਪੁਲਿਸ ਦੀ ਗੱਡੀ ਨੂੰ ਦੇਖ ਕੇ ਇਕਦਮ ਘਬਰਾ ਗਿਆ ਤੇ ਆਪਣੀ ਪੈਂਟ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਲਿਫ਼ਾਫ਼ਾ ਸੜਕ ਕਿਨਾਰੇ ਘਾਹ ਫੂਸ ਵਿਚ ਸੁੱਟ ਕੇ ਭੱਜਣ ਲੱਗਿਆ ਜਿਸ ਨੂੰ ਕਾਬੂ ਕਰਕੇ ਸੁੱਟੇ ਗਏ ਲਿਫ਼ਾਫ਼ੇ ਨੂੰ ਚੈੱਕ ਕਰਨ ’ਤੇ ਉਸ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ ਅਤੇ ਉਸ ਦੀ ਪਛਾਣ ਜਸਵੀਰ ਸਿੰਘ ਉਰਫ਼ ਜੱਸੀ ਪੁੱਤਰ ਬਲਵੰਤ ਸਿੰਘ ਵਾਸੀ ਚੱਕ ਕਾਠਗੜ੍ਹ ਉਰਫ਼ ਦਰੋਗ਼ਾ ਵਜੋਂ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।