24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਫ਼ਾਜ਼ਿਲਕਾ ’ਚ ‘ਵਿਸ਼ਵ ਰੇਬੀਜ਼ ਦਿਵਸ’ ਸੰਬੰਧੀ ਪੈਂਫਲੇਟ ਜਾਰੀ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਵਲ ਸਰਜਨ ਦਫ਼ਤਰ ਵਿਖੇ ‘ਵਿਸ਼ਵ ਰੇਬੀਜ਼ ਦਿਵਸ’ ਨਾਲ ਸਬੰਧਿਤ ਜਾਗਰੂਕਤਾ ਪੈਂਫਲੇਟ ਜਾਰੀ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 25-09-2026
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਵਲ ਸਰਜਨ ਦਫ਼ਤਰ ਵਿਖੇ ‘ਵਿਸ਼ਵ ਰੇਬੀਜ਼ ਦਿਵਸ’ ਨਾਲ ਸਬੰਧਿਤ ਜਾਗਰੂਕਤਾ ਪੈਂਫਲੇਟ ਜਾਰੀ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਕਰਮਬੀਰ ਸਿੰਘ, ਡਾ.ਰਾਜਵੀਰ ਕੰਬੋਜ, ਡੀ.ਪੀ.ਐਮ.ਰਾਜੇਸ਼ ਕੁਮਾਰ, ਮਾਸ ਮੀਡੀਆ ਵਿੰਗ ਤੋਂ ਅਮਨ ਕੰਬੋਜ, ਬੀ.ਸੀ.ਸੀ. ਕੋਆਰਡੀਨੇਟਰ ਸੁਖਦੇਵ ਸਿੰਘ ਤੇ ਈਸ਼ਵਰ ਸਿੰਘ ਵੀ ਮੌਜੂਦ ਸਨ। ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਹਰ ਸਾਲ 28 ਸਤੰਬਰ ਨੂੰ ‘ਵਿਸ਼ਵ ਰੇਬੀਜ਼ ਦਿਵਸ’ ਮਨਾਇਆ ਜਾਂਦਾ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਰੇਬੀਜ਼ ਇਕ ਜਾਨਲੇਵਾ ਵਾਇਰਲ ਇਨਫੈਕਸ਼ਨ ਹੈ, ਜੋ ਦਿਮਾਗ਼ ਤੇ ਨਾੜੀ ਪ੍ਰਣਾਲੀ ਨੂੰ ਪ੍ਰਭਾਵਿਤ ਕਰਦਾ ਹੈ। ਇਹ ਬਿਮਾਰੀ ਕੁੱਤੇ ਤੋਂ ਇਲਾਵਾ ਬਿੱਲੀ, ਖ਼ਰਗੋਸ਼, ਨੇਵਲਾ ਤੇ ਗਿੱਦੜ ਵਰਗੇ ਜਾਨਵਰਾਂ ਦੇ ਕੱਟਣ ਨਾਲ ਵੀ ਫੈਲ ਸਕਦੀ ਹੈ। ਸਮੇਂ ਸਿਰ ਟੀਕਾਕਰਨ ਕਰਵਾਉਣਾ ਹੀ ਇਸ ਤੋਂ ਬਚਾਅ ਦਾ ਇਕੋ-ਇਕ ਉਪਾਅ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਕਰਮਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਜਾਨਵਰਾਂ ਦੇ ਕੱਟਣ ਦਾ ਮੁਫ਼ਤ ਇਲਾਜ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਰੇਬੀਜ਼ ਦੇ ਲੱਛਣ ਤੁਰੰਤ ਸਾਹਮਣੇ ਨਹੀਂ ਆਉਂਦੇ, ਇਸ ਵਿਚ ਕੁੱਝ ਦਿਨਾਂ ਤੋਂ ਮਹੀਨਿਆਂ ਤੱਕ ਦਾ ਸਮਾਂ ਲੱਗ ਸਕਦਾ ਹੈ। ਸ਼ੁਰੂਆਤ ਵਿਚ ਬੁਖ਼ਾਰ, ਸਿਰ ਦਰਦ ਤੇ ਕਮਜ਼ੋਰੀ ਵਰਗੇ ਲੱਛਣ ਹੁੰਦੇ ਹਨ, ਜੋ ਵਧਣ ’ਤੇ ਪਾਣੀ ਤੋਂ ਡਰ ਲੱਗਣਾ, ਮੁੱਖ ’ਚੋਂ ਲਾਰ ਵਗਣਾ, ਦੌਰੇ ਪੈਣਾ ਅਤੇ ਲਕਵਾ ਹੋਣ ਤੱਕ ਪਹੁੰਚ ਜਾਂਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਜਾਨਵਰ ਦੇ ਕੱਟਣ, ਝਰੀਟਣ ਜਾਂ ਚੱਟਣ ’ਤੇ ਜ਼ਖ਼ਮ ’ਤੇ ਮਿਰਚ, ਸਰ੍ਹੋਂ ਦਾ ਤੇਲ ਜਾਂ ਹੋਰ ਚੀਜ਼ਾਂ ਨਾ ਲਗਾਓ। ਜ਼ਖ਼ਮ ਨੂੰ ਤੁਰੰਤ ਸਾਬਣ ਤੇ ਵਗਦੇ ਪਾਣੀ ਨਾਲ ਚੰਗੀ ਤਰ੍ਹਾਂ ਧੋਵੋ ਅਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਕੇ ਪੂਰਾ ਇਲਾਜ ਕਰਵਾਓ।
Ad Position 22
No active advertisement
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰੀਤ ਸਿੰਘ ਦੀ ਰਾਸ਼ਟਰੀ ਪੱਧਰ ’ਤੇ ਬੇਸਬਾਲ ਖੇਡਾਂ ਲਈ ਹੋਈ ਚੋਣ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ
Ad Position 24