25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਿੱਜੀ ਹਸਪਤਾਲ ਬਾਹਰ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਕੈਂਟ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਬਾਹਰ ਆਪਣੀ ਪਤਨੀ ਲਈ ਜੂਸ ਲੈਣ ਆਏ ਪਿੰਡ ਸਜਰਾਨਾ ਦੇ ਰਹਿਣ ਵਾਲੇ ਸੁਨੀਲ ਸਿੰਘ ’ਤੇ ਗੱਡੀ ’ਚ ਆਏ ਕੁੱਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਨੌਜਵਾਨ ਦੇ ਸਿਰ ਅਤੇ ਹੱਥ ’ਤੇ ਗੰਭੀਰ ਸੱਟਾਂ ਲੱਗੀਆਂ ਹਨ।

Ad Position 21
No active advertisement
ਅਜੀਤ ਡੈਸਕ 25-09-2026
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਕੈਂਟ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਬਾਹਰ ਆਪਣੀ ਪਤਨੀ ਲਈ ਜੂਸ ਲੈਣ ਆਏ ਪਿੰਡ ਸਜਰਾਨਾ ਦੇ ਰਹਿਣ ਵਾਲੇ ਸੁਨੀਲ ਸਿੰਘ ’ਤੇ ਗੱਡੀ ’ਚ ਆਏ ਕੁੱਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਨੌਜਵਾਨ ਦੇ ਸਿਰ ਅਤੇ ਹੱਥ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਸਰਕਾਰੀ ਹਸਪਤਾਲ ਵਿਚ ਮੁੱਢਲੇ ਇਲਾਜ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਨੌਜਵਾਨ ਦੇ ਚਾਚਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਸੁਨੀਲ ਦੇ ਘਰ ਬੱਚੇ ਨੇ ਜਨਮ ਲਿਆ ਸੀ ਅਤੇ ਉਸ ਦੀ ਪਤਨੀ ਬਾਲਾ ਜੀ ਹਸਪਤਾਲ ਵਿਚ ਦਾਖ਼ਲ ਹੈ। ਸੁਨੀਲ ਹਸਪਤਾਲ ਤੋਂ ਬਾਹਰ ਆਪਣੀ ਪਤਨੀ ਲਈ ਜੂਸ ਲੈਣ ਆਇਆ ਸੀ ਕਿ ਇਸੇ ਦੌਰਾਨ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਦਿੱਤੇ। ਹਮਲੇ ਵਿਚ ਸੁਨੀਲ ਦਾ ਇਕ ਹੱਥ ਬੁਰੀ ਤਰ੍ਹਾਂ ਵੱਢਿਆ ਗਿਆ ਤੇ ਸਿਰ ’ਤੇ ਵੀ ਗੰਭੀਰ ਸੱਟਾਂ ਆਈਆਂ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਤੁਰੰਤ ਸੁਨੀਲ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ ’ਤੇ ਪਹੁੰਚ ਗਈ। ਪੁਲਿਸ ਅਧਿਕਾਰੀ ਰੁਪਿੰਦਰ ਸਿੰਘ ਨੇ ਦੱਸਿਆ ਕਿ 112 ਨੰਬਰ ’ਤੇ ਸ਼ਿਕਾਇਤ ਮਿਲਣ ਤੋਂ ਬਾਅਦ ਟੀਮ ਮੌਕੇ ’ਤੇ ਪਹੁੰਚੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ, ਹਮਲੇ ਦੇ ਕਾਰਨਾਂ ਤੇ ਵਰਤੇ ਗਏ ਹਥਿਆਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਅਗਲੀ ਖ਼ਬਰ ਕਿਸਾਨ ਆਗੂ ਸੁਖਜਿੰਦਰ ਸਿੰਘ ਰਾਜਨ ਤੇ ਸੁਖਮੰਦਰ ਸਿੰਘ ਸੁੱਖ ਦੇ ਸੋਸ਼ਲ ਮੀਡੀਆ ਪੇਜ ਹੋਏ ਬੈਨ
Ad Position 24