ਝੋਨੇ ਦੀ ਵਿੱਕਰੀ ਸਬੰਧੀ ਮੁਸ਼ਕਲਾਂ ਨੂੰ ਲੈ ਕੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦਾ ਵਫ਼ਦ ਸ਼ਿਵ ਲਾਲ ਡੋਡਾ ਨੂੰ ਮਿਲਿਆ
ਅਬੋਹਰ, 24 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਝੋਨੇ ਦੀ ਖ਼ਰੀਦ ਤੇ ਵਿੱਕਰੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਅਬੋਹਰ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਦੇ ਸਹੁਰੇ ਸ਼ਿਵ ਲਾਲ ਡੋਡਾ ਨੂੰ ਮਿਲਿਆ।
ਅਬੋਹਰ, 24 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਝੋਨੇ ਦੀ ਖ਼ਰੀਦ ਤੇ ਵਿੱਕਰੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਅਬੋਹਰ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਦੇ ਸਹੁਰੇ ਸ਼ਿਵ ਲਾਲ ਡੋਡਾ ਨੂੰ ਮਿਲਿਆ। ਵਫ਼ਦ ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਸੰਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ। ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਅਬੋਹਰ ਮੰਡੀ ਵਿਚ ਝੋਨਾ ਵੇਚਣ ਸਮੇਂ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਦੇ ਉਤਪਾਦਨ ਵਿਚੋਂ ਕਥਿਤ ਤੌਰ ’ਤੇ ਕਟੌਤੀ ਕੀਤੀ ਜਾਂਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਅਤੇ ਘੱਟ ਝਾੜ ਕਾਰਨ ਕਿਸਾਨ ਪਹਿਲਾਂ ਹੀ ਮੁਸ਼ਕਲਾਂ ਵਿਚ ਸਨ ਉੱਥੇ ਬਾਹਰੀ ਸੂਬਿਆਂ ਤੋਂ ਵਪਾਰੀਆਂ ਵਲੋਂ ਸਸਤਾ ਝੋਨਾ ਲਿਆਉਣ ਕਾਰਨ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ’ਤੇ ਵੀ ਅਸਰ ਪਿਆ। ਉਨ੍ਹਾਂ ਕਿਹਾ ਕਿ ਇਸ ਵਾਰ ਸਰਕਾਰ ਵਲੋਂ ਖ਼ਰੀਦ ਨਾਲ ਸਬੰਧਿਤ ਕਟੌਤੀ ਹੋਰ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ ਜਦਕਿ ਅਬੋਹਰ ਹਲਕੇ ਵਿਚ ਪਰਮਲ ਝੋਨੇ ਦੀ ਬਿਜਾਈ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਵਧੀ ਹੈ। ਇਸ ਕਾਰਨ ਆਉਣ ਵਾਲੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਕਰਨ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼ਿਵ ਲਾਲ ਡੋਡਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਵਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਸਬੰਧਿਤ ਉੱਚ ਅਧਿਕਾਰੀਆਂ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਸੂਬਾ ਕਮੇਟੀ ਮੈਂਬਰ ਰੌਤਾਸ਼ ਭਾਗਸਰ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸਿਮਰਜੀਤ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਲਖਵਿੰਦਰ ਸਿੰਘ, ਬਲਾਕ ਮੀਤ ਪ੍ਰਧਾਨ ਮਹਿੰਦਰ ਰਾਮਸਰਾ, ਬਲਾਕ ਪ੍ਰਧਾਨ ਰਾਜਿੰਦਰ ਰਾਠੌੜ, ਬਲਾਕ ਜਨਰਲ ਸਕੱਤਰ ਪੂਰਨ ਸਿੰਘ ਕੰਧਵਾਲਾ, ਪ੍ਰਧਾਨ ਅੰਚਿਤ ਚਾਵਲਾ, ਬਲਾਕ ਮੀਤ ਪ੍ਰਧਾਨ ਲਖਵਿੰਦਰ ਸਿੰਘ ਬਹਾਵਵਾਲਾ, ਇਕਾਈ ਪ੍ਰਧਾਨ ਕੁਲਵਿੰਦਰ ਸਿੰਘ ਦਾਨੇਵਾਲਾ, ਮੀਤ ਪ੍ਰਧਾਨ ਓਮ ਕੰਧਵਾਲਾ, ਮੀਤ ਪ੍ਰਧਾਨ ਵਰਿੰਦਰ ਸਿੰਘ ਦਾਨੇਵਾਲਾ, ਸਤਕੋਸੀ, ਮੀਤ ਪ੍ਰਧਾਨ ਅਰਸ਼ਦੀਪ ਸਿੰਘ, ਮਨੂੰ ਸਹਾਰਨ, ਮਲਕੀਤ ਸਿੰਘ ਦਾਨੇਵਾਲਾ, ਅਮਰਜੀਤ ਸਿੰਘ ਸਮੇਤ ਇਲਾਕੇ ਦੇ ਕਿਸਾਨ ਹਾਜ਼ਰ ਸਨ।