25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਵਰਾਜ ਕੰਬੋਜ ਢੋਟ ਨੇ ਪੰਜਾਬ ਸਟੇਟ ਸੀਨੀਅਰ ਰੈਸਲਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਬਲੇਲ ਕੇ ਹਸਲ ਦੇ ਪਹਿਲਵਾਨ ਨਵਰਾਜ ਕੰਬੋਜ ਢੋਟ ਸਪੁੱਤਰ ਅਸ਼ੋਕ ਕੰਬੋਜ ਢੋਟ ਨੇ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਦੇ ਹੋਏ ਖੇਤਰ ਦਾ ਨਾਂਅ ਰੌਸ਼ਨ ਕੀਤਾ ਹੈ। ਨਵਰਾਜ ਨੇ ਫ਼ਰੀਦਕੋਟ ਵਿਖੇ ਕੀਤੀ ਗਈ ਪੰਜਾਬ ਸਟੇਟ ਸੀਨੀਅਰ ਰੈਸਲਿੰਗ ਚੈਂਪੀਅਨਸ਼ਿਪ-2026 (ਬਾਬਾ ਫ਼ਰੀਦ ਜੀ) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 25-09-2026
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਬਲੇਲ ਕੇ ਹਸਲ ਦੇ ਪਹਿਲਵਾਨ ਨਵਰਾਜ ਕੰਬੋਜ ਢੋਟ ਸਪੁੱਤਰ ਅਸ਼ੋਕ ਕੰਬੋਜ ਢੋਟ ਨੇ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਦੇ ਹੋਏ ਖੇਤਰ ਦਾ ਨਾਂਅ ਰੌਸ਼ਨ ਕੀਤਾ ਹੈ। ਨਵਰਾਜ ਨੇ ਫ਼ਰੀਦਕੋਟ ਵਿਖੇ ਕੀਤੀ ਗਈ ਪੰਜਾਬ ਸਟੇਟ ਸੀਨੀਅਰ ਰੈਸਲਿੰਗ ਚੈਂਪੀਅਨਸ਼ਿਪ-2026 (ਬਾਬਾ ਫ਼ਰੀਦ ਜੀ) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਨਵਰਾਜ ਕੰਬੋਜ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਉਨ੍ਹਾਂ ਦੇ ਪਰਿਵਾਰ, ਸਥਾਨਕ ਨਿਵਾਸੀਆਂ ਅਤੇ ਸਮੁੱਚੇ ਕੰਬੋਜ ਭਾਈਚਾਰੇ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਬਜ਼ੁਰਗਾਂ ਅਤੇ ਖੇਡ ਪ੍ਰੇਮੀਆਂ ਨੇ ਕਿਹਾ ਕਿ ਨਵਰਾਜ ਦੀ ਇਹ ਸਫਲਤਾ ਉਸ ਦੀ ਸਖ਼ਤ ਮਿਹਨਤ, ਹੌਸਲੇ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਇਸ ਮੌਕੇ ਕੰਬੋਜ ਭਾਈਚਾਰੇ ਤੇ ਇਲਾਕਾ ਵਾਸੀਆਂ ਵਲੋਂ ਨਵਰਾਜ ਕੰਬੋਜ ਢੋਟ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਦੇ ਹੋਏ 2 ਵਿਅਕਤੀ ਕਾਬੂ ਅਗਲੀ ਖ਼ਬਰ ਸ਼੍ਰੀ ਗਣੇਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24