ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਲਗਾਤਾਰ ਦੂਜੀ ਵਾਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣ ਜਿੱਤੇ
ਅਬੋਹਰ, 24 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਸੰਧੂ ਲਗਾਤਾਰ ਦੂਜੀ ਵਾਰ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਵਿਚ ਜੇਤੂ ਰਹੇ ਹਨ।
ਅਬੋਹਰ, 24 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਸੰਧੂ ਲਗਾਤਾਰ ਦੂਜੀ ਵਾਰ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਵਿਚ ਜੇਤੂ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਘਰ ਤੇ ਕਾਲਜ ਵਿਚ ਮੁਬਾਰਕਾਂ ਦੇਣ ਵਾਲੇ ਲੋਕਾਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸ ਸ਼ਾਨਦਾਰ ਜਿੱਤ ’ਤੇ ਕਾਲਜ ਦੇ ਪ੍ਰਧਾਨ ਦਲਜੀਤ ਸਿੰਘ ਸੰਧੂ ਅਤੇ ਸੈਕਟਰੀ ਬਲਕਰਨ ਸਿੰਘ ਬਰਾੜ ਨੇ ਡਾ. ਰੁਪਿੰਦਰ ਕੌਰ ਸੰਧੂ ਨੂੰ ਉਚੇਚੇ ਤੌਰ ’ਤੇ ਵਧਾਈ ਦਿੱਤੀ ਤੇ ਆਸ ਪ੍ਰਗਟਾਈ ਕਿ ਉਹ ਅੱਗੇ ਵੀ ਕਾਲਜ ਅਤੇ ਵਿੱਦਿਅਕ ਖੇਤਰ ਦੀ ਬਿਹਤਰੀ ਲਈ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣਗੇ। ਇਸ ਦੌਰਾਨ ਡਾ. ਰੁਪਿੰਦਰ ਕੌਰ ਸੰਧੂ ਨੇ ਚੋਣਾਂ ਦੌਰਾਨ ਸਹਿਯੋਗ ਦੇਣ ਵਾਲੇ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਤਤਪਰ ਰਹਿਣਗੇ।