24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਨਵੇਂ ਸੈਸ਼ਨ ਦਾ ਆਗਾਜ਼

ਜਲਾਲਾਬਾਦ, 24 ਸਤੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਸੈਸ਼ਨ 2026-28 ਦੀ ਸ਼ੁਰੂਆਤ ਧਾਰਮਿਕ ਉਤਸ਼ਾਹ ਤੇ ਸ਼ਰਧਾ ਨਾਲ ਕੀਤੀ ਗਈ। ਇਸ ਮੌਕੇ ਕਾਲਜ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿਚ ਸਮੂਹ ਪ੍ਰਬੰਧਕੀ ਕਮੇਟੀ, ਸਟਾਫ਼ ਤੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 25-09-2026
ਜਲਾਲਾਬਾਦ, 24 ਸਤੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਸੈਸ਼ਨ 2026-28 ਦੀ ਸ਼ੁਰੂਆਤ ਧਾਰਮਿਕ ਉਤਸ਼ਾਹ ਤੇ ਸ਼ਰਧਾ ਨਾਲ ਕੀਤੀ ਗਈ। ਇਸ ਮੌਕੇ ਕਾਲਜ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿਚ ਸਮੂਹ ਪ੍ਰਬੰਧਕੀ ਕਮੇਟੀ, ਸਟਾਫ਼ ਤੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਮਾਰੋਹ ਦੌਰਾਨ ਕਾਲਜ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਉਨ੍ਹਾਂ ਦੀ ਪਤਨੀ ਸ਼੍ਰੀਮਤੀ ਸ਼ਸ਼ੀ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ ਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਨੀਲਮ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ.ਨੀਤਿਕਾ ਸਮੇਤ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਸੰਗਤੀ ਰੂਪ ਵਿਚ ਪਾਠ ਸਰਵਣ ਕੀਤਾ। ਸਮਾਰੋਹ ਦੌਰਾਨ ਅਧਿਆਪਕਾਂ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਨੀਤਿਕਾ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ ’ਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਤਿੰਨ ਦਿਨਾਂ ਹਰਿ ਕਥਾ ਦੀ ਹੋਈ ਸਮਾਪਤੀ ਅਗਲੀ ਖ਼ਬਰ ਨਸ਼ੇ ਦੇ ਮੁੱਦੇ ’ਤੇ ਗੋਂਗਲੂਆਂ ਤੋਂ ਮਿੱਟੀ ਝਾੜ ਰਹੀਆਂ ਦੋਵੇਂ ਸਰਕਾਰਾਂ, ਹੋਵੇ ਠੋਸ ਕਾਰਵਾਈ- ਸਿੱਧੂ
Ad Position 24