24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮੀਰੀ ਪੀਰੀ ਖਾਲਸਾ ਮਾਰਚ ਦਾ ਬਟਾਲਾ ਪਹੁੰਚਣ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਬਟਾਲਾ ਵਲੋਂ ਭਰਵਾਂ ਸਵਾਗਤ

ਬਟਾਲਾ, 24 ਸਤੰਬਰ (ਹਰਦੇਵ ਸਿੰਘ ਸੰਧੂ)- ਮੀਰੀ ਪੀਰੀ ਖਾਸਲਾ ਮਾਰਚ ਬਟਾਲਾ ਨਜ਼ਦੀਕ ਇਤਿਹਾਸਕ ਗੁਰਦੁਆਰਾ ਉਂਠੀਆਂ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅੰਜ ਬਟਾਲਾ ਪਹੁੰਚਣ ’ਤੇ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਹਸਨਪੁਰ ਬਟਾਲਾ ਦੇ ਸਟਾਫ ਤੇ ਵਿਦਿਆਰਥੀਆਂ ਵਲੋਂ ਸਕੂਲ ਐਮ. ਡੀ.

Ad Position 21
No active advertisement
ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਦੇ ਪ੍ਰਿੰ. ਲਵਪ੍ਰੀਤ ਸਿੰਘ ਕਾਹਲੋਂ ਤੇ ਜਗੀਰ ਸਿੰਘ ਕਾਹਲੋਂ। ਅਜੀਤ ਤਸਵੀਰ 25-09-2026
ਬਟਾਲਾ, 24 ਸਤੰਬਰ (ਹਰਦੇਵ ਸਿੰਘ ਸੰਧੂ)- ਮੀਰੀ ਪੀਰੀ ਖਾਸਲਾ ਮਾਰਚ ਬਟਾਲਾ ਨਜ਼ਦੀਕ ਇਤਿਹਾਸਕ ਗੁਰਦੁਆਰਾ ਉਂਠੀਆਂ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅੰਜ ਬਟਾਲਾ ਪਹੁੰਚਣ ’ਤੇ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਹਸਨਪੁਰ ਬਟਾਲਾ ਦੇ ਸਟਾਫ ਤੇ ਵਿਦਿਆਰਥੀਆਂ ਵਲੋਂ ਸਕੂਲ ਐਮ.ਡੀ. ਜਗੀਰ ਸਿੰਘ ਕਾਹਲੋਂ ਤੇ ਪ੍ਰਿੰਸੀਪਲ ਲਵਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ’ਚ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਲਵਪ੍ਰੀਤ ਸਿੰਘ ਕਾਹਲੋਂ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨ ਕੀਤਾ ਤੇ ਸਾਰਾ ਸਟਾਫਾ ਤੇ ਵਿਦਿਆਰਥੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਏ। ਐਮ.ਡੀ. ਜਗੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਨੂੰ ਵਿਦਿਆਰਥੀਆਂ ਦੇ ਸਟਾਫ਼ ਵਲੋਂ ਫਲ ਵੰਡ ਕੇ ਸੇਵਾ ਕੀਤੀ। ਸਕੂਲ ਸਟਾਫ਼ ਵਲੋਂ ਸੇਵਾ ਕਰਨ ’ਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਅਮਨਦੀਪ ਸਿੰਘ ਕਾਹਲੋਂ, ਡੋਲੀ ਕਾਹਲੋਂ, ਹਰਪ੍ਰੀਤ ਕੌਰ, ਰਾਕੇਸ਼ ਕੁਮਾਰ, ਸੀਮਾ, ਬਲਵਿੰਦਰ ਸਿੰਘ, ਗੁਰਪ੍ਰੀਤ ਕੌਰ, ਆਰਜੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਫੱਜੂਪੁਰ ’ਚ ਨਕਦੀ ਤੇ ਚਾਂਦੀ ਦੇ ਗਹਿਣੇ ਚੋਰੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਘੁੰਮਣ ਤੇ ਸਾਥੀਆਂ ਵਲੋਂ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਪੰਜ ਪਿਆਰੇ ਸਾਹਿਬਾਨ ਤੇ ਪ੍ਰਧਾਨ...
Ad Position 24