ਆਪਣੇ ਵਾਅਦੇ ਪੂਰੇ ਕਰਨ ਵਾਲੀ ਸੂਬੇ ਦੀ ਪਹਿਲੀ ਮਾਨ ਸਰਕਾਰ ਬਣੀ -ਚੇਅਰਮੈਨ ਮੁੱਖਦੇਵ ਸਿੰਘ
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੀ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਖੁਸ਼ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਖ-ਵੱਖ ਵਿੰਗਾਂ ਦੇ ਚੇਅਰਮੈਨਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨਾਂ ਵਲੋਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ।
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੀ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਖੁਸ਼ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਖ-ਵੱਖ ਵਿੰਗਾਂ ਦੇ ਚੇਅਰਮੈਨਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨਾਂ ਵਲੋਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ। ਮਾਰਕੀਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਮੁੱਖਦੇਵ ਸਿੰਘ ਆਲੋਵਾਲ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਗਗਨਦੀਪ ਸਿੰਘ, ਚੇਅਰਮੈਨ ਬਲਵਿੰਦਰ ਸਿੰਘ, ਚੇਅਰਮੈਨ ਸਮੀਰ ਸਾਰਦਾ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਸੂਬੇ ਦੀ ਉਹ ਪਹਿਲੀ ਸਰਕਾਰ ਹੈ, ਜਿਸ ਨੇ ਆਪਣੇ ਕੀਤੇ ਹੋਏ ਵਾਅਦੇ ਸਮੇਂ ਕਾਲ ਵਿਚ ਪੂਰੇ ਕੀਤੇ ਤੇ ਪੰਜਾਬ ਦਾ ਹਰ ਵਰਗ ਮਾਨ ਸਰਕਾਰ ਦੀ ਪ੍ਰਸ਼ੰਸਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਜੀਵਨ ਵਿਚ ਸਿੱਧਾ ਬਦਲਾਅ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਰਿਹਾ ਹੈ ਅਤੇ ਇਸੇ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਹੁਣ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਲੈ ਕੇ ਸਿੱਧੇ ਲੋਕਾਂ ਵਿਚ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਰਾਹੀਂ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵਲੋਂ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਦੌਰਾਨ ਕਿਹੜੇ ਫੈਸਲੇ ਲਏ ਗਏ ਅਤੇ ਇਨ੍ਹਾਂ ਦਾ ਆਮ ਪਰਿਵਾਰਾਂ ’ਤੇ ਕੀ ਪ੍ਰਭਾਵ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਮਿਲਾ ਕੇ ਦੇਖਿਆ ਜਾਵੇ ਤਾਂ ਇਕ ਪਰਿਵਾਰ ਨੂੰ ਸਾਲਾਨਾ ਕਰੀਬ 1 ਲੱਖ 82 ਹਜ਼ਾਰ ਰੁਪਏ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਵੱਖ-ਵੱਖ ਸਰਕਾਰੀ ਸਹੂਲਤਾਂ ਅਤੇ ਯੋਜਨਾਵਾਂ ਰਾਹੀਂ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਦਾ ਵੀ ਜ਼ਿਕਰ ਕੀਤਾ।